ਪੜਚੋਲ ਕਰੋ

Anil Kumble: ਅਨਿਲ ਕੁੰਬਲੇ ਨੇ 25 ਸਾਲ ਪਹਿਲਾਂ ਲਈਆਂ ਸੀ 10 ਵਿਕਟਾਂ, ਦਿੱਲੀ 'ਚ ਪਾਕਿਸਤਾਨ ਨੂੰ ਇਕੱਲੇ ਇੰਝ ਕੀਤਾ ਢੇਰ

Anil Kumble 10 Wickets World Record: ਭਾਰਤੀ ਕ੍ਰਿਕਟ ਦੇ ਇਤਿਹਾਸ 'ਚ ਕਈ ਸਪਿਨ ਗੇਂਦਬਾਜ਼ ਹੋਏ ਹਨ ਪਰ ਅਜੇ ਤੱਕ ਅਨਿਲ ਕੁੰਬਲੇ ਵਰਗਾ ਚਮਤਕਾਰ ਕੋਈ ਨਹੀਂ ਕਰ ਸਕਿਆ ਹੈ। 25 ਸਾਲ ਪਹਿਲਾਂ

Anil Kumble 10 Wickets World Record: ਭਾਰਤੀ ਕ੍ਰਿਕਟ ਦੇ ਇਤਿਹਾਸ 'ਚ ਕਈ ਸਪਿਨ ਗੇਂਦਬਾਜ਼ ਹੋਏ ਹਨ ਪਰ ਅਜੇ ਤੱਕ ਅਨਿਲ ਕੁੰਬਲੇ ਵਰਗਾ ਚਮਤਕਾਰ ਕੋਈ ਨਹੀਂ ਕਰ ਸਕਿਆ ਹੈ। 25 ਸਾਲ ਪਹਿਲਾਂ ਇਸ ਦਿਨ ਸਾਬਕਾ ਭਾਰਤੀ ਕਪਤਾਨ ਅਤੇ ਅਨੁਭਵੀ ਸਪਿਨਰ ਅਨਿਲ ਕੁੰਬਲੇ ਨੇ ਵਿਸ਼ਵ ਰਿਕਾਰਡ ਬਣਾਇਆ ਸੀ। ਉਸ ਨੇ ਦਿੱਲੀ 'ਚ ਪਾਕਿਸਤਾਨ ਖਿਲਾਫ ਟੈਸਟ ਪਾਰੀ 'ਚ ਸਾਰੀਆਂ 10 ਵਿਕਟਾਂ ਲੈ ਕੇ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਸੀ।

ਅਨਿਲ ਕੁੰਬਲੇ ਨੇ 7 ਫਰਵਰੀ 1999 ਨੂੰ, ਦਿੱਲੀ ਟੈਸਟ ਵਿੱਚ ਪਾਕਿਸਤਾਨ ਦੇ ਖਿਲਾਫ ਟੈਸਟ ਮੈਚ ਦੀ ਇੱਕ ਪਾਰੀ ਵਿੱਚ ਸਾਰੀਆਂ 10 ਵਿਕਟਾਂ ਹਾਸਲ ਕੀਤੀਆਂ ਸੀ। ਉਦੋਂ ਤੋਂ ਹੁਣ ਤੱਕ ਕੋਈ ਵੀ ਭਾਰਤੀ ਗੇਂਦਬਾਜ਼ ਅਜਿਹਾ ਨਹੀਂ ਕਰ ਸਕਿਆ ਹੈ। ਹਾਲਾਂਕਿ ਉਸ ਸਮੇਂ ਅਜਿਹਾ ਕਰਨ ਵਾਲੇ ਉਹ ਦੁਨੀਆ ਦੇ ਦੂਜੇ ਗੇਂਦਬਾਜ਼ ਬਣ ਗਏ ਸਨ। ਕੁੰਬਲੇ ਨੇ ਪੂਰੀ ਪਾਕਿਸਤਾਨੀ ਟੀਮ ਨੂੰ ਇਕੱਲੇ ਪਵੇਲੀਅਨ ਭੇਜ ਕੇ ਇਤਿਹਾਸ ਦੇ ਪੰਨਿਆਂ 'ਚ ਆਪਣਾ ਨਾਂ ਦਰਜ ਕਰਵਾਇਆ ਸੀ।

1999 ਵਿੱਚ, ਪਾਕਿਸਤਾਨ ਦੀ ਟੀਮ ਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤ ਦਾ ਦੌਰਾ ਕੀਤਾ ਸੀ। ਇਸ ਸੀਰੀਜ਼ ਦਾ ਪਹਿਲਾ ਟੈਸਟ ਮੈਚ ਚੇਨਈ 'ਚ ਖੇਡਿਆ ਗਿਆ ਸੀ। ਚੇਨਈ ਵਿੱਚ ਖੇਡੇ ਗਏ ਪਹਿਲੇ ਟੈਸਟ ਵਿੱਚ ਭਾਰਤੀ ਟੀਮ ਨੂੰ 12 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਜਿਹੇ 'ਚ ਸੀਰੀਜ਼ ਬਰਾਬਰ ਕਰਨ ਲਈ ਟੀਮ ਇੰਡੀਆ ਨੂੰ ਦਿੱਲੀ ਟੈਸਟ ਕਿਸੇ ਵੀ ਕੀਮਤ 'ਤੇ ਜਿੱਤਣਾ ਸੀ। ਅਜਿਹੇ 'ਚ ਭਾਰਤੀ ਕਪਤਾਨ ਮੁਹੰਮਦ ਅਜ਼ਹਰੂਦੀਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਾਕਿਸਤਾਨ ਦੀ ਭਿਆਨਕ ਗੇਂਦਬਾਜ਼ੀ ਦੇ ਸਾਹਮਣੇ ਭਾਰਤੀ ਟੀਮ ਪਹਿਲੀ ਪਾਰੀ 'ਚ 252 ਦੌੜਾਂ ਹੀ ਬਣਾ ਸਕੀ। ਹਾਲਾਂਕਿ ਇਸ ਤੋਂ ਬਾਅਦ ਭਾਰਤੀ ਗੇਂਦਬਾਜ਼ਾਂ ਨੇ ਵੀ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਤਜਰਬੇਕਾਰ ਪਾਕਿਸਤਾਨੀ ਟੀਮ ਨੂੰ ਪਹਿਲੀ ਪਾਰੀ 'ਚ ਸਿਰਫ 172 ਦੌੜਾਂ 'ਤੇ ਢੇਰ ਕਰ ਦਿੱਤਾ। ਇਸ ਤਰ੍ਹਾਂ ਟੀਮ ਇੰਡੀਆ ਨੇ ਪਹਿਲੀ ਪਾਰੀ 'ਚ ਚੰਗੀ ਬੜ੍ਹਤ ਹਾਸਲ ਕਰ ਲਈ। ਭਾਰਤੀ ਬੱਲੇਬਾਜ਼ਾਂ ਨੇ ਦੂਜੀ ਪਾਰੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦਿੱਲੀ ਟੈਸਟ ਦੀ ਦੂਜੀ ਪਾਰੀ ਵਿੱਚ ਭਾਰਤੀ ਟੀਮ ਨੇ 339 ਦੌੜਾਂ ਬਣਾਈਆਂ ਅਤੇ ਇਸ ਤਰ੍ਹਾਂ ਪਾਕਿਸਤਾਨ ਨੂੰ 420 ਦੌੜਾਂ ਦਾ ਵੱਡਾ ਟੀਚਾ ਦਿੱਤਾ।
 
ਅਨਿਲ ਕੁੰਬਲੇ ਨੇ ਦਿਖਾਇਆ ਜਲਵਾ, ਇਕੱਲੇ ਹੀ ਪਾਕਿਸਤਾਨ ਨੂੰ ਕੀਤਾ ਢੇਰ 

ਭਾਰਤ ਵੱਲੋਂ ਮਿਲੇ 420 ਦੌੜਾਂ ਦੇ ਟੀਚੇ ਦੇ ਜਵਾਬ ਵਿੱਚ ਪਾਕਿਸਤਾਨ ਨੇ ਬਿਨਾਂ ਕੋਈ ਵਿਕਟ ਗੁਆਏ 100 ਦੌੜਾਂ ਦਾ ਅੰਕੜਾ ਪਾਰ ਕਰ ਲਿਆ ਸੀ। ਚੌਥੀ ਪਾਰੀ 'ਚ ਇੱਕ ਸਮੇਂ ਪਾਕਿਸਤਾਨ ਦਾ ਸਕੋਰ ਬਿਨਾਂ ਕਿਸੇ ਵਿਕਟ ਦੇ 101 ਦੌੜਾਂ ਸੀ। ਅਜਿਹਾ ਲੱਗ ਰਿਹਾ ਸੀ ਕਿ ਪਾਕਿਸਤਾਨੀ ਟੀਮ ਟੀਚਾ ਹਾਸਲ ਕਰ ਲਵੇਗੀ, ਪਰ ਫਿਰ 101 ਦੇ ਕੁੱਲ ਸਕੋਰ 'ਤੇ ਅਨਿਲ ਕੁੰਬਲੇ ਨੇ ਪਾਕਿਸਤਾਨ ਨੂੰ ਪਹਿਲਾ ਝਟਕਾ ਦਿੱਤਾ ਅਤੇ ਫਿਰ ਕੁਝ ਹੀ ਸਮੇਂ 'ਚ ਕੁੰਬਲੇ ਦੀ ਜਾਦੂਈ ਸਪਿਨ ਦੇ ਸਾਹਮਣੇ ਪਾਕਿਸਤਾਨੀ ਬੱਲੇਬਾਜ਼ ਲੀਹ 'ਤੇ ਆ ਗਏ। 'ਤੂੰ ਚਲ ਮੈਂ ਆਇਆ' ਦੀ ਤਰਜ ਤੇ ਪਵੇਲੀਅਨ ਨੂੰ ਪਰਤਦੇ ਰਹੇ। ਪਹਿਲੀ ਵਿਕਟ 101 ਦੇ ਸਕੋਰ 'ਤੇ ਡਿੱਗੀ ਅਤੇ ਪਾਕਿਸਤਾਨ ਦੀ ਪੂਰੀ ਟੀਮ 207 ਦੌੜਾਂ 'ਤੇ ਆਊਟ ਹੋ ਗਈ। ਇਸ ਤਰ੍ਹਾਂ ਭਾਰਤੀ ਟੀਮ ਨੇ ਇਹ ਟੈਸਟ ਮੈਚ 212 ਦੌੜਾਂ ਨਾਲ ਜਿੱਤ ਲਿਆ। ਉਥੇ ਹੀ ਅਨਿਲ ਕੁੰਬਲੇ ਨੇ 26.3 ਓਵਰਾਂ 'ਚ 74 ਦੌੜਾਂ ਦੇ ਕੇ 10 ਵਿਕਟਾਂ ਲੈ ਕੇ ਆਪਣੇ ਟੈਸਟ ਕਰੀਅਰ ਦਾ ਸਰਵੋਤਮ ਪ੍ਰਦਰਸ਼ਨ ਦਿੱਤਾ। ਜਿਮ ਲੇਕਰ ਤੋਂ ਬਾਅਦ ਅਜਿਹਾ ਕਰਨ ਵਾਲਾ ਉਹ ਦੁਨੀਆ ਦਾ ਦੂਜਾ ਗੇਂਦਬਾਜ਼ ਬਣ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget