Video: ਅਨੁਸ਼ਕਾ ਸ਼ਰਮਾ ਦੀ ਵਾਇਰਲ ਵੀਡੀਓ ਤੋਂ ਹੋਇਆ ਕਨਫਰਮ! ਜਲਦੀ ਹੀ ਦੂਜੀ ਵਾਰ ਪਿਤਾ ਬਣਨਗੇ ਵਿਰਾਟ ਕੋਹਲੀ
Anushka Sharma: ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਅਨੁਸ਼ਕਾ ਸ਼ਰਮਾ ਲੂਜ਼ ਆਊਟਫਿੱਟ ਵਿੱਚ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਅਨੁਸ਼ਕਾ ਸ਼ਰਮਾ ਆਪਣੇ ਬੇਬੀ ਬੰਪ ਨੂੰ ਲੁਕਾਉਂਦੀ ਨਜ਼ਰ ਆ ਰਹੀ ਹੈ।
Anushka Sharma Pregnancy: ਪਿਛਲੇ ਦਿਨੀਂ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਨੂੰ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਬੈਂਗਲੁਰੂ 'ਚ ਦੇਖਿਆ ਗਿਆ। ਦਰਅਸਲ, ਮੰਨਿਆ ਜਾ ਰਿਹਾ ਹੈ ਕਿ ਵਿਰਾਟ ਕੋਹਲੀ ਜਲਦੀ ਹੀ ਦੂਜੀ ਵਾਰ ਪਿਤਾ ਬਣਨ ਜਾ ਰਹੇ ਹਨ। ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਇਸ ਵੀਡੀਓ 'ਚ ਅਨੁਸ਼ਕਾ ਸ਼ਰਮਾ ਲੂਜ਼ ਆਊਟਫਿੱਟ 'ਚ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਅਨੁਸ਼ਕਾ ਸ਼ਰਮਾ ਆਪਣੇ ਬੇਬੀ ਬੰਪ ਨੂੰ ਲੁਕਾਉਂਦੀ ਨਜ਼ਰ ਆ ਰਹੀ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਚਰਚਾ ਤੇਜ਼ ਹੋ ਗਈ ਹੈ ਕਿ ਵਿਰਾਟ ਕੋਹਲੀ ਜਲਦ ਹੀ ਦੂਜੀ ਵਾਰ ਪਿਤਾ ਬਣਨ ਜਾ ਰਹੇ ਹਨ।
View this post on Instagram
ਇਹ ਵੀ ਪੜ੍ਹੋ: World Cup: ਪਹਿਲੀ ਬਾਲ ਸੁੱਟੇ ਬਿਨਾਂ ਹੀ ਵਰਲਡ ਕੱਪ ਤੋਂ ਬਾਹਰ ਹੋ ਸਕਦੀ ਹੈ ਪਾਕਿਸਤਾਨ ਦੀ ਟੀਮ, ਪੜ੍ਹੋ ਕੀ ਹੈ ਇਸ ਦੀ ਵਜ੍ਹਾ
ਵਿਰਾਟ ਕੋਹਲੀ ਜਲਦ ਹੀ ਦੂਜੀ ਵਾਰ ਪਿਤਾ ਬਣਨ ਵਾਲੇ ਹਨ!
ਹਿੰਦੁਸਤਾਨ ਟਾਈਮਜ਼ ਮੁਤਾਬਕ ਵਿਰਾਟ ਕੋਹਲੀ ਜਲਦੀ ਹੀ ਦੂਜੀ ਵਾਰ ਪਿਤਾ ਬਣਨ ਜਾ ਰਹੇ ਹਨ। ਪਰ ਹੁਣ ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਇਸ ਮਾਮਲੇ 'ਤੇ ਕੁਝ ਵੀ ਜਨਤਕ ਨਹੀਂ ਕਰਨਗੇ, ਜਿਵੇਂ ਕਿ ਉਨ੍ਹਾਂ ਨੇ ਪਿਛਲੀ ਵਾਰ ਕੀਤਾ ਸੀ। ਹਾਲਾਂਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਜਨਵਰੀ 2021 ਵਿੱਚ ਹੋਇਆ ਸੀ ਧੀ ਵਾਮਿਕਾ ਦਾ ਜਨਮ...
ਦੱਸ ਦੇਈਏ ਕਿ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦਾ ਵਿਆਹ ਦਸੰਬਰ 2017 ਵਿੱਚ ਹੋਇਆ ਸੀ। ਇਸ ਤੋਂ ਬਾਅਦ ਦੋਵੇਂ ਜਨਵਰੀ 2021 'ਚ ਪਹਿਲੀ ਵਾਰ ਮਾਤਾ-ਪਿਤਾ ਬਣੇ। ਇਸ ਕਪਲ ਦੀ ਧੀ ਵਾਮਿਕਾ ਦਾ ਜਨਮ 11 ਜਨਵਰੀ 2021 ਨੂੰ ਹੋਇਆ ਸੀ। ਹਾਲਾਂਕਿ ਹੁਣ ਇਹ ਕਪਲ ਦੂਜੀ ਵਾਰ ਮਾਤਾ-ਪਿਤਾ ਬਣਨ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਰਾਟ ਕੋਹਲੀ ਦੀ ਸ਼ਾਨਦਾਰ ਫਾਰਮ ਇਸ ਵਿਸ਼ਵ ਕੱਪ ਵਿੱਚ ਵੀ ਜਾਰੀ ਹੈ।
ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀਆਂ ਦੀ ਸੂਚੀ 'ਚ ਵਿਰਾਟ ਕੋਹਲੀ ਤੀਜੇ ਸਥਾਨ 'ਤੇ ਹਨ। ਹੁਣ ਤੱਕ ਵਿਰਾਟ ਕੋਹਲੀ ਨੇ 8 ਮੈਚਾਂ 'ਚ 108.60 ਦੀ ਔਸਤ ਨਾਲ 543 ਦੌੜਾਂ ਬਣਾਈਆਂ ਹਨ। ਭਾਰਤੀ ਟੀਮ ਆਪਣਾ ਆਖਰੀ ਲੀਗ ਮੈਚ 12 ਨਵੰਬਰ ਨੂੰ ਨੀਦਰਲੈਂਡ ਖਿਲਾਫ ਖੇਡੇਗੀ। ਇਸ ਤੋਂ ਬਾਅਦ ਨਾਕਆਊਟ ਮੈਚ ਖੇਡੇ ਜਾਣਗੇ। ਇਸ ਟੂਰਨਾਮੈਂਟ ਦਾ ਪਹਿਲਾ ਸੈਮੀਫਾਈਨਲ 15 ਨਵੰਬਰ ਨੂੰ ਖੇਡਿਆ ਜਾਵੇਗਾ ਜਦਕਿ ਦੂਜਾ ਸੈਮੀਫਾਈਨਲ 16 ਨਵੰਬਰ ਨੂੰ ਖੇਡਿਆ ਜਾਵੇਗਾ। ਖ਼ਿਤਾਬੀ ਮੁਕਾਬਲਾ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਣਾ ਹੈ।
ਇਹ ਵੀ ਪੜ੍ਹੋ: World Cup 2023: ਵਾਨਖੇੜੇ ਸਟੇਡੀਅਮ 'ਚ ਹੋਵੇਗਾ ਟੀਮ ਇੰਡੀਆ ਦਾ ਸੈਮੀ ਫਾਈਨਲ ਮੁਕਾਬਲਾ, ਅਜਿਹੇ ਰਹੇ ਹਨ ਮੈਦਾਨ ਦੇ A ਟੂ Z ਅੰਕੜੇ