ਪੜਚੋਲ ਕਰੋ

T20 World Cup: ਫਾਈਨਲ ਜਿੱਤਣ ਤੋਂ ਬਾਅਦ ਕੋਹਲੀ ਤੇ ਅਰਸ਼ਦੀਪ ਨੇ ਮੈਦਾਨ 'ਤੇ ਪਾਇਆ ਜ਼ਬਰਦਸਤ ਭੰਗੜਾ, ਦੇਖੋ ਸ਼ਾਨਦਾਰ ਵੀਡੀਓ

T20 World Cup 2024 Final IND vs SA: ਭਾਰਤ ਨੇ T20WC 2024 ਦਾ ਫਾਈਨਲ ਮੈਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਜਿੱਤ ਲਿਆ। ਇਸ ਤੋਂ ਬਾਅਦ ਮੈਦਾਨ 'ਤੇ ਜਿੱਤ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲੇ। ਕੋਹਲੀ ਅਤੇ ਅਰਸ਼ਦੀਪ ਦਾ ਅਜਿਹਾ ਵੱਖਰਾ ਅੰਦਾਜ਼ ਸੀ।

T20WC 2024 Final IND vs SA Kohli & Arshdeep Dance: ਭਾਰਤ ਨੇ T20 ਵਿਸ਼ਵ ਕੱਪ 2024 ਦੀ ਟਰਾਫੀ ਜਿੱਤ ਲਈ ਹੈ। ਇਸ ਜਿੱਤ ਤੋਂ ਬਾਅਦ ਭਾਰਤ ਦੇ ਕੋਲ ਹੁਣ ਦੋ ਟੀ-20 ਵਿਸ਼ਵ ਕੱਪ ਖਿਤਾਬ ਹੋ ਗਏ ਹਨ। ਟੀ-20 ਵਿਸ਼ਵ ਕੱਪ 2024 ਦਾ ਫਾਈਨਲ ਮੈਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਗਿਆ ਜਿਸ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ ਸੀ, ਇਸ ਜਿੱਤ ਤੋਂ ਬਾਅਦ ਹਰ ਭਾਰਤੀ ਜਸ਼ਨ ਨਾਲ ਭਰਿਆ ਹੋਇਆ ਹੈ। 

ਅਜਿਹਾ ਹੀ ਕੁਝ ਬਾਰਬਾਡੋਸ ਦੇ ਕੇਨਸਿੰਗਟਨ ਓਵਲ ਸਟੇਡੀਅਮ 'ਚ ਦੇਖਣ ਨੂੰ ਮਿਲਿਆ। ਜਿੱਥੇ ਫਾਈਨਲ ਜਿੱਤਣ ਤੋਂ ਬਾਅਦ ਅਰਸ਼ਦੀਪ ਸਿੰਘ ਅਤੇ ਵਿਰਾਟ ਕੋਹਲੀ ਮੈਦਾਨ ਦੇ ਵਿਚਕਾਰ ਭੰਗੜਾ ਪਾਉਂਦੇ ਨਜ਼ਰ ਆਏ।

View this post on Instagram
 
A post shared by ICC (@icc)

ਗਲੇ ਵਿੱਚ ਮੈਡਲ ਪਾ ਕੇ ਅਰਸ਼ਦੀਪ ਸਿੰਘ ਤੇ ਵਿਰਾਟ ਕੋਹਲੀ ਨੇ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਵਿੱਚ ਜਿੱਤ ਦਾ ਜਸ਼ਨ ਬਹੁਤ ਹੀ ਵੱਖਰੇ ਤਰੀਕੇ ਨਾਲ ਮਨਾਇਆ, ਜਿਸ 'ਚ ਦੋਵੇਂ ਬਾਰਬਾਡੋਸ ਦੇ ਕੇਨਸਿੰਗਟਨ ਓਵਲ ਸਟੇਡੀਅਮ 'ਚ ਭੰਗੜਾ ਪਾਉਂਦੇ ਨਜ਼ਰ ਆਏ। ਉਸ ਸਮੇਂ ਅਰਸ਼ਦੀਪ ਅਤੇ ਕੋਹਲੀ ਦਲੇਰ ਮਹਿੰਦੀ ਦੇ ਗੀਤ 'ਤੇ ਭੰਗੜਾ ਪਾ ਰਹੇ ਸਨ। ਅਕਸ਼ਰ ਪਟੇਲ, ਮੁਹੰਮਦ ਸਿਰਾਜ, ਰਿੰਕੂ ਸਿੰਘ ਅਤੇ ਖਲੀਲ ਅਹਿਮਦ ਵੀ ਇੱਕ-ਦੂਜੇ ਨਾਲ ਕਦਮ ਮਿਲਾ ਕੇ ਭੰਗੜਾ ਪਾਉਂਦੇ ਨਜ਼ਰ ਆਏ।

ਟੀ-20 ਵਿਸ਼ਵ ਕੱਪ 2024 ਵਿੱਚ ਅਰਸ਼ਦੀਪ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਇਸ ਟੂਰਨਾਮੈਂਟ ਦੇ ਪਹਿਲੇ ਮੈਚ ਤੋਂ ਹੀ ਉਸ ਦੀ ਤਾਰੀਫ ਹੋ ਰਹੀ ਸੀ। ਜਦੋਂ ਵੀ ਕਪਤਾਨ ਰੋਹਿਤ ਸ਼ਰਮਾ ਨੂੰ ਵਿਕਟ ਦੀ ਜ਼ਰੂਰਤ ਹੁੰਦੀ ਸੀ ਤਾਂ ਅਰਸ਼ਦੀਪ ਉਸ ਲਈ ਵਿਕਟ ਲੈ ਲੈਂਦੇ ਸਨ। ਅਰਸ਼ਦੀਪ ਸਿੰਘ ਨੇ ਟੀ-20 ਵਿਸ਼ਵ ਕੱਪ 2024 ਵਿੱਚ 8 ਮੈਚ ਖੇਡੇ ਹਨ। ਇਨ੍ਹਾਂ 8 ਮੈਚਾਂ 'ਚ ਉਸ ਨੇ 7.16 ਦੀ ਇਕਾਨਮੀ ਨਾਲ 17 ਵਿਕਟਾਂ ਲਈਆਂ। ਇਸ ਸੀਜ਼ਨ ਦੇ ਟੂਰਨਾਮੈਂਟ ਵਿੱਚ ਉਸ ਦੀ ਸਰਵੋਤਮ ਗੇਂਦਬਾਜ਼ੀ ਦਾ ਅੰਕੜਾ 9 ਦੌੜਾਂ ਦੇ ਕੇ 4 ਵਿਕਟਾਂ ਹਨ। 

ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ 'ਚ ਵਿਰਾਟ ਕੋਹਲੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਿਆ। ਸੈਮੀਫਾਈਨਲ ਮੈਚ ਤੱਕ ਉਸ ਦੇ ਬੱਲੇ ਤੋਂ ਕੋਈ ਵੱਡੀ ਪਾਰੀ ਦੇਖਣ ਨੂੰ ਨਹੀਂ ਮਿਲੀ ਪਰ ਪ੍ਰਸ਼ੰਸਕਾਂ ਅਤੇ ਅਨੁਭਵੀ ਖਿਡਾਰੀਆਂ ਦਾ ਮੰਨਣਾ ਸੀ ਕਿ ਕੋਹਲੀ ਫਾਈਨਲ ਵਿੱਚ ਆਪਣੇ ਬੱਲੇ ਨਾਲ ਧਮਾਕੇਦਾਰ ਪ੍ਰਦਰਸ਼ਨ ਕਰਨਗੇ। ਅਜਿਹਾ ਹੀ ਹੋਇਆ ਹੈ। ਟੀ-20 ਵਿਸ਼ਵ ਕੱਪ 2024 ਵਿੱਚ, ਵਿਰਾਟ ਕੋਹਲੀ ਨੇ 8 ਮੈਚਾਂ ਵਿੱਚ 112.68 ਦੀ ਸਟ੍ਰਾਈਕ ਰੇਟ ਨਾਲ 151 ਦੌੜਾਂ ਬਣਾਈਆਂ। ਜਿਸ 'ਚ ਫਾਈਨਲ ਮੈਚ 'ਚ ਉਸ ਨੇ 59 ਗੇਂਦਾਂ 'ਤੇ 128.81 ਦੀ ਸਟ੍ਰਾਈਕ ਰੇਟ ਨਾਲ 76 ਦੌੜਾਂ ਬਣਾਈਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Rahul Gandhi Vs Modi 3.0| ਸੰਸਦ 'ਚ ਰਾਹੁਲ ਗਾਂਧੀ ਨੇ ਕਿਉਂ ਵਿਖਾਈਆਂ ਸ਼ਿਵ ਤੇ ਗੁਰੂ ਨਾਨਕ ਦੀਆਂ ਫ਼ੋਟੋਆਂRahul Gandhi Vs BJP |'ਅਯੋਧਿਆ ਉਦਘਾਟਨ 'ਚ ਅੰਬਾਨੀ -ਅਡਾਨੀ ਸੀ - ਅਯੋਧਿਆ ਦਾ ਕੋਈ ਨਹੀਂ ਸੀ' | Ayodhya IssueSAD | 'ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿਣਗੇ' | Shiromani Akali DalParminder Dhindsa | ਬਾਦਲ ਦਲ ਨੂੰ ਹੁਣ ਦੇਵਾਂਗੇ ਸਿਆਸੀ ਗੱਲਾਂ ਦੇ ਜਵਾਬ - ਗੱਜੇ ਪਰਮਿੰਦਰ ਢੀਂਡਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget