ਨਵੀਂ ਦਿੱਲੀ : ਏਸ਼ੀਆ ਕੱਪ 2022 'ਚ ਸੁਪਰ ਫੋਰ ਦਾ ਤੀਜਾ ਮੈਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਸ਼੍ਰੀਲੰਕਾ ਨੂੰ 174 ਦੌੜਾਂ ਦਾ ਟੀਚਾ ਦਿੱਤਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਦੁਬਈ 'ਚ ਖੇਡਿਆ ਜਾ ਰਿਹਾ ਹੈ। ਇਹ ਭਾਰਤੀ ਟੀਮ ਲਈ ਕਰੋ ਜਾਂ ਮਰੋ ਦਾ ਮੈਚ ਹੈ। ਫਾਈਨਲ 'ਚ ਪ੍ਰਵੇਸ਼ ਕਰਨ ਲਈ ਭਾਰਤ ਨੂੰ ਕਿਸੇ ਵੀ ਕੀਮਤ 'ਤੇ ਸ਼੍ਰੀਲੰਕਾ ਅਤੇ ਅਫਗਾਨਿਸਤਾਨ ਨੂੰ ਹਰਾਉਣਾ ਹੋਵੇਗਾ। ਜੇਕਰ ਭਾਰਤ ਇਨ੍ਹਾਂ ਵਿੱਚੋਂ ਇੱਕ ਵੀ ਮੈਚ ਹਾਰਦਾ ਹੈ ਤਾਂ ਉਸਦਾ ਏਸ਼ੀਆ ਕੱਪ 2022 ਦਾ ਸਫ਼ਰ ਉੱਥੇ ਹੀ ਰੁਕ ਜਾਵੇਗਾ।
ਦੱਸ ਦੇਈਏ ਕਿ ਦੁਬਈ 'ਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਏਸ਼ੀਆ ਕੱਪ 2022 ਦੇ ਸੁਪਰ ਫੋਰ ਦੇ ਮੈਚ 'ਚ ਟੀਮ ਇੰਡੀਆ ਨੂੰ ਇਸ ਤੋਂ ਪਹਿਲਾਂ ਪਾਕਿਸਤਾਨ ਤੋਂ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਟੀਮ ਇੰਡੀਆ ਇਸ ਮੈਚ 'ਚ ਜਿੱਤ ਦੇ ਨਾਲ ਵਾਪਸੀ ਕਰਨਾ ਚਾਹੇਗੀ। ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਪਿਛਲੇ ਮੈਚ ਵਿੱਚ ਚੰਗੀ ਬੱਲੇਬਾਜ਼ੀ ਕੀਤੀ ਸੀ ਪਰ ਕੁਝ ਗਲਤੀਆਂ ਕਾਰਨ ਭਾਰਤੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੇ ਗਏ ਟੀ-20 ਮੈਚਾਂ ਦੇ ਰਿਕਾਰਡ 'ਤੇ ਨਜ਼ਰ ਮਾਰੀਏ ਤਾਂ ਇਸ 'ਚ ਟੀਮ ਇੰਡੀਆ ਦਾ ਪਲੜਾ ਭਾਰੀ ਹੈ। ਭਾਰਤ ਨੇ ਸ਼੍ਰੀਲੰਕਾ ਖਿਲਾਫ 17 ਮੈਚ ਜਿੱਤੇ ਹਨ। ਜਦਕਿ 7 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਟੀ-20 ਏਸ਼ੀਆ ਕੱਪ 2016 'ਚ ਖੇਡੇ ਗਏ ਮੈਚ ਨੂੰ ਭਾਰਤ ਨੇ 5 ਵਿਕਟਾਂ ਨਾਲ ਹਰਾਇਆ।
ਟੀਮ ਇੰਡੀਆ ਦੇ ਆਲਰਾਊਂਡਰ ਖਿਡਾਰੀ ਰਵਿੰਦਰ ਜਡੇਜਾ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਅਜਿਹੇ 'ਚ ਉਨ੍ਹਾਂ ਦੀ ਜਗ੍ਹਾ ਅਕਸ਼ਰ ਪਟੇਲ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ ਪਰ ਅਕਸ਼ਰ ਨੂੰ ਪਾਕਿਸਤਾਨ ਦੇ ਖਿਲਾਫ ਪਲੇਇੰਗ ਇਲੈਵਨ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਸੀ।
ਏਸ਼ੀਆ ਕੱਪ 2022 ਦੇ ਸੁਪਰ ਫੋਰ ਦੇ ਅੰਕ ਸੂਚੀ 'ਤੇ ਨਜ਼ਰ ਮਾਰੀਏ ਤਾਂ ਇਸ ਸਮੇਂ ਸ਼੍ਰੀਲੰਕਾ ਟੌਪ 'ਤੇ ਹੈ। ਉਨ੍ਹਾਂ ਨੇ ਪਿਛਲੇ ਮੈਚ 'ਚ ਅਫਗਾਨਿਸਤਾਨ ਨੂੰ 4 ਵਿਕਟਾਂ ਨਾਲ ਹਰਾਇਆ ਸੀ। ਇਸ ਲਈ ਉਸ ਦੇ 2 ਅੰਕ ਹਨ। ਜਦਕਿ ਟੀਮ ਇੰਡੀਆ ਤੀਜੇ ਸਥਾਨ 'ਤੇ ਹੈ। ਉਸ ਨੂੰ ਸੁਪਰ ਫੋਰ ਦੇ ਆਪਣੇ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਾਕਿਸਤਾਨ ਨੇ ਟੀਮ ਇੰਡੀਆ ਨੂੰ ਹਰਾਇਆ ਸੀ।

ਪਲੇਇੰਗ ਇਲੈਵਨ -
ਭਾਰਤ : ਕੇਐਲ ਰਾਹੁਲ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕੇਟਕੀਪਰ ), ਦੀਪਕ ਹੁੱਡਾ, ਹਾਰਦਿਕ ਪੰਡਯਾ, ਰਵੀਚੰਦਰਨ ਅਸ਼ਵਿਨ, ਭੁਵਨੇਸ਼ਵਰ ਕੁਮਾਰ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ।
ਸ਼੍ਰੀਲੰਕਾ: ਪਥੁਮ ਨਿਸਾਂਕਾ, ਕੁਸਲ ਮੇਂਡਿਸ, ਚਰਿਤ ਅਸਲੰਕਾ, ਦਾਨੁਸ਼ਕਾ ਗੁਣਾਤਿਲਕਾ, ਦਾਸੁਨ ਸ਼ਨਾਕਾ (ਕਪਤਾਨ), ਭਾਨੁਕਾ ਰਾਜਪਕਸੇ, ਵਨਿੰਦੂ ਹਸਾਰੰਗਾ, ਚਮਿਕਾ ਕਰੁਣਾਰਤਨੇ, ਮਹੇਸ਼ ਤੀਕਸ਼ਨਾ, ਅਸਥਾ ਫਰਨਾਂਡੋ, ਦਿਲਸ਼ਾਨ ਮਧੁਸ਼ੰਕਾ।