India vs Nepal Asia Cup 2023: ਭਾਰਤ ਅਤੇ ਨੇਪਾਲ ਵਿਚਾਲੇ ਏਸ਼ੀਆ ਕੱਪ 2023 ਦਾ ਪੰਜਵਾਂ ਮੈਚ ਪੱਲੇਕੇਲੇ 'ਚ ਖੇਡਿਆ ਜਾਵੇਗਾ। ਇਸ ਮੈਚ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਗਿਆ ਮੈਚ ਮੀਂਹ ਕਾਰਨ ਪੂਰੀ ਤਰ੍ਹਾਂ ਨਾਲ ਨਹੀਂ ਖੇਡਿਆ ਜਾ ਸਕਿਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 266 ਦੌੜਾਂ ਬਣਾਈਆਂ। ਪਰ ਇਸ ਤੋਂ ਬਾਅਦ ਪਾਕਿਸਤਾਨੀ ਟੀਮ ਬੱਲੇਬਾਜ਼ੀ ਲਈ ਮੈਦਾਨ 'ਤੇ ਨਹੀਂ ਉਤਰ ਸਕੀ। ਹੁਣ ਭਾਰਤ-ਨੇਪਾਲ ਮੈਚ ਵਿੱਚ ਵੀ ਮੀਂਹ ਪੈ ਸਕਦਾ ਹੈ।


ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਪੱਲੇਕੇਲੇ 'ਚ ਹਲਕੀ ਬਾਰਿਸ਼ ਨਾਲ ਦਿਨ ਦੀ ਸ਼ੁਰੂਆਤ ਹੋ ਸਕਦੀ ਹੈ। ਸਵੇਰੇ 8 ਵਜੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਦੇਰ ਰਾਤ ਤੱਕ ਬਾਰਿਸ਼ ਜਾਰੀ ਰਹਿ ਸਕਦੀ ਹੈ। ਦੁਪਹਿਰ 2 ਵਜੇ ਭਾਰੀ ਮੀਂਹ ਪੈ ਸਕਦਾ ਹੈ। ਭਾਰਤ ਅਤੇ ਨੇਪਾਲ ਵਿਚਾਲੇ ਦੁਪਹਿਰ 3 ਵਜੇ ਤੋਂ ਇਹ ਮੈਚ ਖੇਡਿਆ ਜਾਣਾ ਹੈ। ਇਸ ਦੇ ਲਈ ਦੁਪਹਿਰ 2.30 ਵਜੇ ਟਾਸ ਹੋਵੇਗਾ। ਪਰ ਜੇਕਰ ਮੀਂਹ ਪੈਂਦਾ ਹੈ, ਤਾਂ ਟਾਸ ਵਿੱਚ ਦੇਰੀ ਹੋ ਸਕਦੀ ਹੈ। ਭਾਰੀ ਮੀਂਹ ਪੈਣ 'ਤੇ ਮੈਚ ਰੱਦ ਵੀ ਹੋ ਸਕਦਾ ਹੈ। ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਓਵਰਾਂ ਨੂੰ ਵੀ ਘਟਾਇਆ ਜਾ ਸਕਦਾ ਹੈ।


ਕਾਬਿਲੇਗੌਰ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਗਿਆ ਮੈਚ ਵੀ ਮੀਂਹ ਕਾਰਨ ਪ੍ਰਭਾਵਿਤ ਹੋਇਆ। ਭਾਰਤ-ਪਾਕਿ ਮੈਚ ਤੋਂ ਪਹਿਲਾਂ ਬਹੁਤ ਮੀਂਹ ਪਿਆ। ਇਸ ਤੋਂ ਬਾਅਦ ਟਾਸ ਦੇ ਸਮੇਂ ਅਸਮਾਨ ਸਾਫ਼ ਸੀ। ਪਰ ਫਿਰ ਮੀਂਹ ਪੈ ਗਿਆ। ਮੈਚ ਕੁਝ ਸਮੇਂ ਲਈ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਮੀਂਹ ਰੁਕ ਗਿਆ। ਇਸ ਤਰ੍ਹਾਂ ਭਾਰਤ ਨੇ ਆਲ ਆਊਟ ਹੋਣ ਤੱਕ 266 ਦੌੜਾਂ ਬਣਾਈਆਂ। ਪਰ ਪਾਰੀ ਦੇ ਬਰੇਕ ਤੋਂ ਬਾਅਦ ਮੀਂਹ ਨਹੀਂ ਰੁਕਿਆ। ਇਸ ਕਾਰਨ ਪਾਕਿਸਤਾਨੀ ਖਿਡਾਰੀ ਬੱਲੇਬਾਜ਼ੀ ਲਈ ਮੈਦਾਨ 'ਤੇ ਨਹੀਂ ਆ ਸਕੇ।


ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਰੱਦ ਹੋਣ ਤੋਂ ਬਾਅਦ ਦੋਵਾਂ ਟੀਮਾਂ ਨੂੰ ਇਕ-ਇਕ ਅੰਕ ਮਿਲਿਆ ਹੈ। ਪਾਕਿਸਤਾਨ ਨੇ ਨੇਪਾਲ ਨੂੰ ਹਰਾ ਕੇ ਪਹਿਲਾਂ ਹੀ 2 ਅੰਕ ਹਾਸਲ ਕਰ ਲਏ ਸਨ। ਇਸ ਤਰ੍ਹਾਂ ਉਸ ਨੇ 3 ਅੰਕਾਂ ਨਾਲ ਸੁਪਰ-4 'ਚ ਜਗ੍ਹਾ ਬਣਾ ਲਈ ਹੈ। ਭਾਰਤ ਨੂੰ ਸੁਪਰ-4 ਵਿੱਚ ਪਹੁੰਚਣ ਲਈ ਨੇਪਾਲ ਨੂੰ ਹਰਾਉਣਾ ਹੋਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।