Asia Cup 2023: ਪ੍ਰਸ਼ੰਸਕਾਂ ਲਈ ਬੁਰੀ ਖਬਰ, ਫਿਰ ਮੀਂਹ ਦੀ ਭੇਂਟ ਚੜ੍ਹ ਸਕਦਾ ਭਾਰਤ-ਪਾਕਿ ਮੈਚ; ਜਾਣੋ ਅਪਡੇਟ
India vs Pakistan Weather And Forecast Update: 2023 ਏਸ਼ੀਆ ਕੱਪ 'ਚ ਅੱਜ ਤੋਂ ਸੁਪਰ-4 ਮੁਕਾਬਲੇ ਸ਼ੁਰੂ ਹੋ ਰਹੇ ਹਨ। ਸੁਪਰ-4 ਸਟੇਜ 'ਚ 10 ਸਤੰਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਹੋਵੇਗਾ। ਹਰ ਕੋਈ ਇਸ ਮੈਚ
India vs Pakistan Weather And Forecast Update: 2023 ਏਸ਼ੀਆ ਕੱਪ 'ਚ ਅੱਜ ਤੋਂ ਸੁਪਰ-4 ਮੁਕਾਬਲੇ ਸ਼ੁਰੂ ਹੋ ਰਹੇ ਹਨ। ਸੁਪਰ-4 ਸਟੇਜ 'ਚ 10 ਸਤੰਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਹੋਵੇਗਾ। ਹਰ ਕੋਈ ਇਸ ਮੈਚ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ ਕਿਉਂਕਿ ਜਦੋਂ ਇਹ ਦੋਵੇਂ ਟੀਮਾਂ 2 ਸਤੰਬਰ ਨੂੰ ਆਹਮੋ-ਸਾਹਮਣੇ ਹੋਈਆਂ ਸਨ ਤਾਂ ਮੀਂਹ ਕਾਰਨ ਮੈਚ ਰੱਦ ਹੋ ਗਿਆ ਸੀ।
ਪ੍ਰਸ਼ੰਸਕਾਂ ਲਈ ਆਈ ਬੁਰੀ ਖ਼ਬਰ
ਸੁਪਰ-4 ਮੈਚ 'ਚ 10 ਸਤੰਬਰ ਨੂੰ ਖੇਡੇ ਜਾਣ ਵਾਲੇ ਭਾਰਤ ਅਤੇ ਪਾਕਿਸਤਾਨ ਦੇ ਮੈਚ ਤੇ ਖ਼ਤਰੇ ਦੇ ਬੱਦਲ ਮੰਡਰਾ ਰਹੇ ਹਨ। ਦਰਅਸਲ, ਇਸ ਮੈਚ ਵਿੱਚ ਮੀਂਹ ਅੜਿੱਕਾ ਵੀ ਬਣ ਸਕਦਾ ਹੈ। ਇਸ ਤੋਂ ਪਹਿਲਾਂ ਗਰੁੱਪ ਸਟੇਜ ਵਿੱਚ ਵੀ ਭਾਰਤ ਅਤੇ ਪਾਕਿਸਤਾਨ ਦਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।
ਮੌਸਮ ਨੂੰ ਲੈ ਆਇਆ ਵੱਡਾ ਅਪਡੇਟ
ਸੁਪਰ-4 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 10 ਸਤੰਬਰ ਨੂੰ ਕੋਲੰਬੋ 'ਚ ਖੇਡਿਆ ਜਾਣਾ ਹੈ। ਰਿਪੋਰਟ ਮੁਤਾਬਕ ਇਹ ਮੈਚ ਵੀ ਮੀਂਹ ਦਾ ਸ਼ਿਕਾਰ ਹੋ ਸਕਦਾ ਹੈ। Accuweather ਦੇ ਮੁਤਾਬਕ ਮੈਚ ਦੇ ਦਿਨ ਕੋਲੰਬੋ ਵਿੱਚ 70 ਫੀਸਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 10 ਸਤੰਬਰ ਨੂੰ ਪੂਰਾ ਦਿਨ ਭਰ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਰਾਤ ਨੂੰ ਮੀਂਹ ਪੈਣ ਦੀ 80 ਫੀਸਦੀ ਸੰਭਾਵਨਾ
ਹੈਰਾਨੀ ਦੀ ਗੱਲ ਇਹ ਹੈ ਕਿ 10 ਸਤੰਬਰ ਨੂੰ ਕੋਲੰਬੋ ਵਿੱਚ 45 ਫੀਸਦੀ ਤੂਫਾਨ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਤ ਨੂੰ ਹੋਰ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਸਵੇਰ ਤੋਂ ਸ਼ਾਮ ਤੱਕ ਕਾਲੇ ਬੱਦਲ ਛਾਏ ਰਹਿਣ ਦੀ ਵੀ ਸੰਭਾਵਨਾ ਹੈ।
ਲੀਗ ਸਟੇਜ 'ਚ ਮੀਂਹ ਕਾਰਨ ਭਾਰਤ-ਪਾਕਿ ਮੈਚ ਰੱਦ ਹੋ ਗਿਆ ਸੀ
ਇਸ ਤੋਂ ਪਹਿਲਾਂ 2023 ਏਸ਼ੀਆ ਕੱਪ 'ਚ ਲੀਗ ਪੜਾਅ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ 2 ਸਤੰਬਰ ਨੂੰ ਮੈਚ ਖੇਡਿਆ ਗਿਆ ਸੀ। ਇਸ ਮੈਚ 'ਚ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ਾਂ ਨੇ ਧਮਾਲ ਮਚਾਈ। ਟੀਮ ਇੰਡੀਆ ਪੂਰੇ 50 ਓਵਰ ਵੀ ਨਹੀਂ ਖੇਡ ਸਕੀ ਅਤੇ 266 ਦੌੜਾਂ 'ਤੇ ਆਲ ਆਊਟ ਹੋ ਗਈ। ਹਾਲਾਂਕਿ ਪਾਕਿਸਤਾਨ ਦੀ ਪਾਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਰੀ ਮੀਂਹ ਪਿਆ ਅਤੇ ਫਿਰ ਮੈਚ ਰੱਦ ਕਰ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।