IND vs SL Final: ਫਾਈਨਲ ਮੁਕਾਬਲੇ 'ਚ 50 ਦੌੜਾਂ 'ਚ ਆਲਆਊਟ ਹੋਈ ਸ਼੍ਰੀਲੰਕਾਈ ਦੀ ਟੀਮ, ਸਿਰਾਜ ਦੇ ਸਾਹਮਣੇ ਬੇਬਸ ਹੋਏ ਬੱਲੇਬਾਜ਼
India vs Sri Lanka: 2023 ਏਸ਼ੀਆ ਕੱਪ ਦੇ ਫਾਈਨਲ 'ਚ ਸ਼੍ਰੀਲੰਕਾ ਦੀ ਟੀਮ ਸਿਰਫ 50 ਦੌੜਾਂ 'ਤੇ ਹੀ ਸੀਮਤ ਰਹੀ। ਭਾਰਤ ਲਈ ਸਿਰਾਜ ਨੇ ਸਭ ਤੋਂ ਵੱਧ 6 ਵਿਕਟਾਂ ਲਈਆਂ।
India vs Sri Lanka Final- Innings Highlights: ਕੋਲੰਬੋ 'ਚ 2023 ਏਸ਼ੀਆ ਕੱਪ ਦੇ ਫਾਈਨਲ ਮੈਚ 'ਚ ਸ਼੍ਰੀਲੰਕਾ ਦੀ ਟੀਮ ਸਿਰਫ 50 ਦੌੜਾਂ 'ਤੇ ਆਲ ਆਊਟ ਹੋ ਗਈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਸਿਰਫ 15.2 ਓਵਰਾਂ 'ਚ 50 ਦੌੜਾਂ 'ਤੇ ਆਲਆਊਟ ਹੋ ਗਈ। ਭਾਰਤ ਦੇ ਖਿਲਾਫ ਕਿਸੇ ਵਿਰੋਧੀ ਟੀਮ ਦਾ ਇਹ ਸਭ ਤੋਂ ਘੱਟ ਟੋਟਲ ਹੈ।
ਤੇਜ਼ ਗੇਂਦਬਾਜ਼ਾਂ ਨੇ ਸਾਰੀਆਂ ਲਈਆਂ 10 ਵਿਕਟਾਂ
ਫਾਈਨਲ ਮੈਚ ਵਿੱਚ ਸ੍ਰੀਲੰਕਾ ਦੇ ਬੱਲੇਬਾਜ਼ ਸਿਰਾਜ ਦੇ ਸਾਹਮਣੇ ਬੇਵੱਸ ਨਜ਼ਰ ਆਏ। ਦਿਲਚਸਪ ਗੱਲ ਇਹ ਸੀ ਕਿ ਸ਼੍ਰੀਲੰਕਾ ਦੀਆਂ ਸਾਰੀਆਂ 10 ਵਿਕਟਾਂ ਭਾਰਤ ਦੇ ਤੇਜ਼ ਗੇਂਦਬਾਜ਼ਾਂ ਨੇ ਲਈਆਂ। ਏਸ਼ੀਆ ਕੱਪ ਦੇ ਇਤਿਹਾਸ ਵਿੱਚ ਅਜਿਹਾ ਦੂਜੀ ਵਾਰ ਹੋਇਆ ਹੈ, ਜਦੋਂ ਤੇਜ਼ ਗੇਂਦਬਾਜ਼ਾਂ ਨੇ ਸਾਰੀਆਂ 10 ਵਿਕਟਾਂ ਲਈਆਂ ਹਨ। ਭਾਰਤ ਲਈ ਮੁਹੰਮਦ ਸਿਰਾਜ ਨੇ 6, ਹਾਰਦਿਕ ਪੰਡਯਾ ਨੇ 3 ਅਤੇ ਜਸਪ੍ਰੀਤ ਬੁਮਰਾਹ ਨੇ ਇੱਕ ਵਿਕਟ ਲਈ।
ਇਹ ਵੀ ਪੜ੍ਹੋ: IND vs SL: ਸਿਰਾਜ ਨੇ ਫਾਈਨਲ ਮੈਚ ਵਿੱਚ ਮਚਾਇਆ ਤਹਿਲਕਾ, ਇੱਕ ਓਵਰ 'ਚ ਸ਼੍ਰੀਲੰਕਾ ਦੇ ਝਟਕੇ 4 ਵਿਕੇਟ
Lowest totals in an ODI final
— Rajat Gupta (@Rajatgupta199) September 17, 2023
50 SL vs Ind Colombo RPS 2023 *
54 Ind vs SL Sharjah 2000
78 SL vs Pak Sharjah 2002
81 Oman vs Namibia Windhoek 2019
ਕੋਲੰਬੋ ਵਿੱਚ ਸਿਰਾਜ ਨੇ ਮਚਾਇਆ ਤਹਿਲਕਾ
ਕੋਲੰਬੋ 'ਚ ਸਿਰਾਜ ਦੇ ਸਾਹਮਣੇ ਸ਼੍ਰੀਲੰਕਾ ਦੇ ਬੱਲੇਬਾਜ਼ ਬੇਵੱਸ ਨਜ਼ਰ ਆਏ। ਸਿਰਾਜ ਨੇ 7 ਓਵਰਾਂ 'ਚ ਇਕ ਮੇਡਨ ਦੇ ਕੇ ਸਿਰਫ 21 ਦੌੜਾਂ ਦੇ ਕੇ 6 ਵਿਕਟਾਂ ਲਈਆਂ। ਸਿਰਾਜ ਨੇ ਪਥੁਮ ਨਿਸਾਂਕਾ, ਕੁਸਲ ਮੈਂਡਿਸ, ਸਾਦਿਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ ਅਤੇ ਦਾਸੁਨ ਸ਼ਨਾਕਾ ਨੂੰ ਪਵੇਲੀਅਨ ਦਾ ਰਸਤਾ ਦਿਖਾਇਆ।
ਸ਼੍ਰੀਲੰਕਾ ਦੇ 9 ਬੱਲੇਬਾਜ਼ ਦੋਹਰੇ ਅੰਕੜੇ ਤੱਕ ਨਹੀਂ ਪਹੁੰਚ ਸਕੇ
ਭਾਰਤੀ ਤੇਜ਼ ਗੇਂਦਬਾਜ਼ਾਂ ਦੀ ਘਾਤਕ ਗੇਂਦਬਾਜ਼ੀ ਦੇ ਸਾਹਮਣੇ ਸ਼੍ਰੀਲੰਕਾ ਦੇ 9 ਖਿਡਾਰੀ ਦੋਹਰੇ ਅੰਕੜੇ ਤੱਕ ਨਹੀਂ ਪਹੁੰਚ ਸਕੇ। ਸਿਰਫ਼ ਕੁਸਲ ਮੈਂਡਿਸ (17) ਅਤੇ ਦੁਸ਼ਨ ਹੇਮੰਥਾ (13) ਹੀ ਦੋਹਰੇ ਅੰਕੜੇ ਨੂੰ ਛੂਹ ਸਕੇ। ਜਦੋਂ ਕਿ ਪਥੁਮ ਨਿਸਾਂਕਾ 02, ਕੁਸਲ ਪਰੇਰਾ 00, ਸਦਿਰਾ ਸਮਰਾਵਿਕਰਮਾ 00, ਚਰਿਥ ਅਸਾਲੰਕਾ 00, ਧਨੰਜੇ ਡੀ ਸਿਲਵਾ 04, ਦਾਸੁਨ ਸ਼ਨਾਕਾ 00, ਦੁਨੀਥ ਵੇਲਾਲੇਜ 08 ਅਤੇ ਪ੍ਰਮੋਦ ਮਧੂਸ਼ਨ 01 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ।
Lowest totals for Sri Lanka in ODIs:
— Akhil Gupta 🏏 (@Guptastats92) September 17, 2023
43 vs South Africa, 2012
50 vs India, Today*
55 vs West Indies, 1986 #AsianCup2023 #INDvsSL
ਇਹ ਵੀ ਪੜ੍ਹੋ: Mohammed Siraj: ਸਿਰਾਜ ਨੇ ਸ਼੍ਰੀਲੰਕਾ ਖ਼ਿਲਾਫ਼ ਰਚਿਆ ਇਤਿਹਾਸ, ਭਾਰਤੀ ਕ੍ਰਿਕਟ ਦੇ ਇਤਿਹਾਸ 'ਚ ਕੋਈ ਵੀ ਗੇਂਦਬਾਜ਼ ਨਹੀਂ ਕਰ ਸਕਿਆ ਅਜਿਹਾ