India vs Sri Lanka Final- Innings Highlights: ਕੋਲੰਬੋ 'ਚ 2023 ਏਸ਼ੀਆ ਕੱਪ ਦੇ ਫਾਈਨਲ ਮੈਚ 'ਚ ਸ਼੍ਰੀਲੰਕਾ ਦੀ ਟੀਮ ਸਿਰਫ 50 ਦੌੜਾਂ 'ਤੇ ਆਲ ਆਊਟ ਹੋ ਗਈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਸਿਰਫ 15.2 ਓਵਰਾਂ 'ਚ 50 ਦੌੜਾਂ 'ਤੇ ਆਲਆਊਟ ਹੋ ਗਈ। ਭਾਰਤ ਦੇ ਖਿਲਾਫ ਕਿਸੇ ਵਿਰੋਧੀ ਟੀਮ ਦਾ ਇਹ ਸਭ ਤੋਂ ਘੱਟ ਟੋਟਲ ਹੈ।
ਤੇਜ਼ ਗੇਂਦਬਾਜ਼ਾਂ ਨੇ ਸਾਰੀਆਂ ਲਈਆਂ 10 ਵਿਕਟਾਂ
ਫਾਈਨਲ ਮੈਚ ਵਿੱਚ ਸ੍ਰੀਲੰਕਾ ਦੇ ਬੱਲੇਬਾਜ਼ ਸਿਰਾਜ ਦੇ ਸਾਹਮਣੇ ਬੇਵੱਸ ਨਜ਼ਰ ਆਏ। ਦਿਲਚਸਪ ਗੱਲ ਇਹ ਸੀ ਕਿ ਸ਼੍ਰੀਲੰਕਾ ਦੀਆਂ ਸਾਰੀਆਂ 10 ਵਿਕਟਾਂ ਭਾਰਤ ਦੇ ਤੇਜ਼ ਗੇਂਦਬਾਜ਼ਾਂ ਨੇ ਲਈਆਂ। ਏਸ਼ੀਆ ਕੱਪ ਦੇ ਇਤਿਹਾਸ ਵਿੱਚ ਅਜਿਹਾ ਦੂਜੀ ਵਾਰ ਹੋਇਆ ਹੈ, ਜਦੋਂ ਤੇਜ਼ ਗੇਂਦਬਾਜ਼ਾਂ ਨੇ ਸਾਰੀਆਂ 10 ਵਿਕਟਾਂ ਲਈਆਂ ਹਨ। ਭਾਰਤ ਲਈ ਮੁਹੰਮਦ ਸਿਰਾਜ ਨੇ 6, ਹਾਰਦਿਕ ਪੰਡਯਾ ਨੇ 3 ਅਤੇ ਜਸਪ੍ਰੀਤ ਬੁਮਰਾਹ ਨੇ ਇੱਕ ਵਿਕਟ ਲਈ।
ਇਹ ਵੀ ਪੜ੍ਹੋ: IND vs SL: ਸਿਰਾਜ ਨੇ ਫਾਈਨਲ ਮੈਚ ਵਿੱਚ ਮਚਾਇਆ ਤਹਿਲਕਾ, ਇੱਕ ਓਵਰ 'ਚ ਸ਼੍ਰੀਲੰਕਾ ਦੇ ਝਟਕੇ 4 ਵਿਕੇਟ
ਕੋਲੰਬੋ ਵਿੱਚ ਸਿਰਾਜ ਨੇ ਮਚਾਇਆ ਤਹਿਲਕਾ
ਕੋਲੰਬੋ 'ਚ ਸਿਰਾਜ ਦੇ ਸਾਹਮਣੇ ਸ਼੍ਰੀਲੰਕਾ ਦੇ ਬੱਲੇਬਾਜ਼ ਬੇਵੱਸ ਨਜ਼ਰ ਆਏ। ਸਿਰਾਜ ਨੇ 7 ਓਵਰਾਂ 'ਚ ਇਕ ਮੇਡਨ ਦੇ ਕੇ ਸਿਰਫ 21 ਦੌੜਾਂ ਦੇ ਕੇ 6 ਵਿਕਟਾਂ ਲਈਆਂ। ਸਿਰਾਜ ਨੇ ਪਥੁਮ ਨਿਸਾਂਕਾ, ਕੁਸਲ ਮੈਂਡਿਸ, ਸਾਦਿਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ ਅਤੇ ਦਾਸੁਨ ਸ਼ਨਾਕਾ ਨੂੰ ਪਵੇਲੀਅਨ ਦਾ ਰਸਤਾ ਦਿਖਾਇਆ।
ਸ਼੍ਰੀਲੰਕਾ ਦੇ 9 ਬੱਲੇਬਾਜ਼ ਦੋਹਰੇ ਅੰਕੜੇ ਤੱਕ ਨਹੀਂ ਪਹੁੰਚ ਸਕੇ
ਭਾਰਤੀ ਤੇਜ਼ ਗੇਂਦਬਾਜ਼ਾਂ ਦੀ ਘਾਤਕ ਗੇਂਦਬਾਜ਼ੀ ਦੇ ਸਾਹਮਣੇ ਸ਼੍ਰੀਲੰਕਾ ਦੇ 9 ਖਿਡਾਰੀ ਦੋਹਰੇ ਅੰਕੜੇ ਤੱਕ ਨਹੀਂ ਪਹੁੰਚ ਸਕੇ। ਸਿਰਫ਼ ਕੁਸਲ ਮੈਂਡਿਸ (17) ਅਤੇ ਦੁਸ਼ਨ ਹੇਮੰਥਾ (13) ਹੀ ਦੋਹਰੇ ਅੰਕੜੇ ਨੂੰ ਛੂਹ ਸਕੇ। ਜਦੋਂ ਕਿ ਪਥੁਮ ਨਿਸਾਂਕਾ 02, ਕੁਸਲ ਪਰੇਰਾ 00, ਸਦਿਰਾ ਸਮਰਾਵਿਕਰਮਾ 00, ਚਰਿਥ ਅਸਾਲੰਕਾ 00, ਧਨੰਜੇ ਡੀ ਸਿਲਵਾ 04, ਦਾਸੁਨ ਸ਼ਨਾਕਾ 00, ਦੁਨੀਥ ਵੇਲਾਲੇਜ 08 ਅਤੇ ਪ੍ਰਮੋਦ ਮਧੂਸ਼ਨ 01 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ।