India vs Pakistan 1st Innings Highlights: ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਖੇਡੇ ਜਾ ਰਹੇ ਏਸ਼ੀਆ ਕੱਪ 2023 ਦੇ ਸੁਪਰ-4 ਦੌਰ ਦੇ ਤੀਜੇ ਮੈਚ 'ਚ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੂੰ 357 ਦੌੜਾਂ ਦਾ ਟੀਚਾ ਦਿੱਤਾ ਹੈ।


ਵਿਰਾਟ ਅਤੇ ਰਾਹੁਲ ਨੇ ਖੇਡੀ ਸ਼ਾਨਦਾਰ ਪਾਰੀ


ਐਤਵਾਰ ਨੂੰ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ। ਦੋਵਾਂ ਨੇ ਪਹਿਲੀ ਵਿਕਟ ਲਈ 16.4 ਓਵਰਾਂ ਵਿੱਚ 121 ਦੌੜਾਂ ਜੋੜੀਆਂ। ਰੋਹਿਤ ਨੇ 49 ਗੇਂਦਾਂ ਵਿੱਚ 56 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਦੇ ਬੱਲੇ ਤੋਂ 6 ਚੌਕੇ ਅਤੇ 4 ਛੱਕੇ ਆਏ। ਜਦੋਂ ਕਿ ਗਿੱਲ 52 ਗੇਂਦਾਂ ਵਿੱਚ 10 ਚੌਕਿਆਂ ਦੀ ਮਦਦ ਨਾਲ 58 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਲਗਾਤਾਰ ਮੀਂਹ ਕਾਰਨ ਮੈਚ ਰਿਜ਼ਰਵ ਡੇਅ ਵਿੱਚ ਚਲਾ ਗਿਆ।


ਇਹ ਵੀ ਪੜ੍ਹੋ: KL Rahul Century: ਕੇਐੱਲ ਰਾਹੁਲ ਨੇ ਸੈਂਕੜਾ ਲਗਾ ਕੇ ਅੰਤਰਰਾਸ਼ਟਰੀ ਕ੍ਰਿਕਟ 'ਚ ਕੀਤੀ ਵਾਪਸੀ, ਆਲੋਚਕਾਂ ਨੂੰ ਦਿੱਤਾ ਕਰਾਰਾ ਜਵਾਬ


ਕੇਐਲ ਰਾਹੁਲ ਅਤੇ ਵਿਰਾਟ ਕੋਹਲੀ ਨੇ ਸੈਂਕੜਾ ਲਗਾਇਆ


ਇਸ ਤੋਂ ਬਾਅਦ ਸੋਮਵਾਰ ਨੂੰ ਕੇਐਲ ਰਾਹੁਲ ਅਤੇ ਵਿਰਾਟ ਕੋਹਲੀ ਨੇ ਸੰਜਮ ਨਾਲ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਦੋਵੇਂ ਬੱਲੇਬਾਜ਼ਾਂ ਨੇ ਪਾਕਿਸਤਾਨੀ ਗੇਂਦਬਾਜ਼ਾਂ ਨੂੰ ਜ਼ਬਰਦਸਤ ਮਾਤ ਦਿੱਤੀ। ਦੋਵਾਂ ਨੇ ਸੈਂਕੜੇ ਲਗਾ ਕੇ ਆਪਣੇ ਆਲੋਚਕਾਂ ਨੂੰ ਕਰਾਰਾ ਜਵਾਬ ਦਿੱਤਾ। ਵਿਰਾਟ ਕੋਹਲੀ ਨੇ 94 ਗੇਂਦਾਂ 'ਚ 123 ਦੌੜਾਂ ਦਾ ਸ਼ਾਨਦਾਰ ਸੈਂਕੜਾ ਲਗਾਇਆ। ਉੱਥੇ ਹੀ ਕੇਐਲ ਰਾਹੁਲ ਨੇ 106 ਗੇਂਦਾਂ ਵਿੱਚ ਨਾਬਾਦ 111 ਦੌੜਾਂ ਬਣਾਈਆਂ। ਦੋਵਾਂ ਨੇ ਤੀਜੀ ਵਿਕਟ ਲਈ 233 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਜਿੱਥੇ ਵਿਰਾਟ ਦੇ ਬੱਲੇ ਤੋਂ 9 ਚੌਕੇ ਅਤੇ 3 ਛੱਕੇ ਆਏ। ਜਦਕਿ ਰਾਹੁਲ ਨੇ 12 ਚੌਕੇ ਅਤੇ 2 ਛੱਕੇ ਲਗਾਏ।


ਵਨਡੇ 'ਚ ਵਿਰਾਟ ਕੋਹਲੀ ਦਾ ਇਹ 47ਵਾਂ ਸੈਂਕੜਾ, ਪੂਰੀਆਂ ਕੀਤੀਆਂ 13 ਹਜ਼ਾਰ ਦੌੜਾਂ


ਵਨਡੇ 'ਚ ਵਿਰਾਟ ਕੋਹਲੀ ਦਾ ਇਹ 47ਵਾਂ ਸੈਂਕੜਾ ਹੈ। ਕੋਹਲੀ ਨੇ ਵਨਡੇ 'ਚ ਵੀ 13 ਹਜ਼ਾਰ ਦੌੜਾਂ ਬਣਾਈਆਂ ਹਨ। ਕੋਹਲੀ ਹੁਣ ਵਨਡੇ 'ਚ ਸਭ ਤੋਂ ਤੇਜ਼ 13 ਹਜ਼ਾਰ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਕੋਹਲੀ ਵਨਡੇ 'ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਵਾਲੇ ਦੂਜੇ ਬੱਲੇਬਾਜ਼ ਹਨ।


ਇਹ ਵੀ ਪੜ੍ਹੋ: Virat Kohli Century: ਵਿਰਾਟ ਕੋਹਲੀ ਨੇ ਪਾਕਿਸਤਾਨ ਦੇ ਖਿਲਾਫ ਮੈਚ 'ਚ ਲਾਇਆ ਸੈਂਕੜਾ, ਵਨਡੇ 'ਚ ਪੂਰੀਆਂ ਕੀਤੀਆਂ 13 ਹਜ਼ਾਰ ਦੌੜਾਂ