ਪੜਚੋਲ ਕਰੋ

KL Rahul Century: ਕੇਐੱਲ ਰਾਹੁਲ ਨੇ ਸੈਂਕੜਾ ਲਗਾ ਕੇ ਅੰਤਰਰਾਸ਼ਟਰੀ ਕ੍ਰਿਕਟ 'ਚ ਕੀਤੀ ਵਾਪਸੀ, ਆਲੋਚਕਾਂ ਨੂੰ ਦਿੱਤਾ ਕਰਾਰਾ ਜਵਾਬ

KL Rahul Century: ਅੰਤਰਰਾਸ਼ਟਰੀ ਕ੍ਰਿਕਟ ਵਿੱਚ ਵਾਪਸੀ ਕਰਦਿਆਂ ਹੋਇਆਂ ਕੇਐਲ ਰਾਹੁਲ ਨੇ ਏਸ਼ੀਆ ਕੱਪ 2023 ਦੇ ਮੈਚ ਵਿੱਚ ਪਾਕਿਸਤਾਨ ਦੇ ਖਿਲਾਫ ਸ਼ਾਨਦਾਰ ਸੈਂਕੜਾ ਲਗਾਇਆ। ਰਾਹੁਲ ਦੇ ਵਨਡੇ ਕਰੀਅਰ ਦਾ ਇਹ ਛੇਵਾਂ ਸੈਂਕੜਾ ਹੈ।

India vs Pakistan, KL Rahul Century: ਏਸ਼ੀਆ ਕੱਪ 2023 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੁਪਰ-4 ਮੈਚ 'ਚ ਭਾਰਤੀ ਟੀਮ ਦੇ ਖਿਡਾਰੀ ਕੇਐੱਲ ਰਾਹੁਲ ਦੇ ਬੱਲੇ ਤੋਂ ਸ਼ਾਨਦਾਰ ਸੈਂਕੜਾ ਦੇਖਣ ਨੂੰ ਮਿਲਿਆ। ਲਗਭਗ 6 ਮਹੀਨਿਆਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ 'ਚ ਵਾਪਸੀ ਕਰ ਰਹੇ ਰਾਹੁਲ ਦੀ ਫਾਰਮ ਅਤੇ ਫਿਟਨੈੱਸ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਆਪਣੇ ਸੈਂਕੜੇ ਨਾਲ ਸਾਰਿਆਂ ਨੂੰ ਜਵਾਬ ਦੇ ਦਿੱਤਾ ਹੈ।

ਪਾਕਿਸਤਾਨ ਦੇ ਖਿਲਾਫ ਇਸ ਮੈਚ 'ਚ ਰਾਹੁਲ ਦੇ ਬੱਲੇ ਤੋਂ 111 ਦੌੜਾਂ ਦੀ ਸ਼ਾਨਦਾਰ ਅਜੇਤੂ ਪਾਰੀ ਦੇਖਣ ਨੂੰ ਮਿਲੀ। ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਖੇਡੇ ਜਾ ਰਹੇ ਇਸ ਮੈਚ 'ਚ ਜਦੋਂ ਰਾਹੁਲ ਨੂੰ ਸ਼੍ਰੇਅਸ ਅਈਅਰ ਦੀ ਜਗ੍ਹਾ ਪਲੇਇੰਗ 11 'ਚ ਸ਼ਾਮਲ ਕੀਤਾ ਗਿਆ ਤਾਂ ਸਾਰਿਆਂ ਦੀਆਂ ਨਜ਼ਰਾਂ ਉਨ੍ਹਾਂ ਦੀ ਫਾਰਮ 'ਤੇ ਟਿਕੀਆਂ ਹੋਈਆਂ ਸਨ। ਰਾਹੁਲ ਨੂੰ ਏਸ਼ੀਆ ਕੱਪ ਲਈ ਟੀਮ 'ਚ ਚੁਣਿਆ ਗਿਆ ਸੀ ਪਰ ਪੂਰੀ ਤਰ੍ਹਾਂ ਫਿੱਟ ਨਾ ਹੋਣ ਕਾਰਨ ਉਹ ਗਰੁੱਪ ਮੈਚਾਂ ਦੌਰਾਨ ਨਹੀਂ ਖੇਡ ਸਕੇ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸੁਪਰ-4 ਮੈਚਾਂ ਲਈ ਪੂਰੀ ਤਰ੍ਹਾਂ ਫਿੱਟ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ: Virat Kohli Century: ਵਿਰਾਟ ਕੋਹਲੀ ਨੇ ਪਾਕਿਸਤਾਨ ਦੇ ਖਿਲਾਫ ਮੈਚ 'ਚ ਲਾਇਆ ਸੈਂਕੜਾ, ਵਨਡੇ 'ਚ ਪੂਰੀਆਂ ਕੀਤੀਆਂ 13 ਹਜ਼ਾਰ ਦੌੜਾਂ

ਇਸ ਮੈਚ 'ਚ ਕੇਐੱਲ ਰਾਹੁਲ ਬਿਲਕੁਲ ਵੱਖਰੇ ਅੰਦਾਜ਼ 'ਚ ਬੱਲੇਬਾਜ਼ੀ ਕਰਦੇ ਨਜ਼ਰ ਆਏ। ਪਾਕਿਸਤਾਨੀ ਗੇਂਦਬਾਜ਼ਾਂ ਦੇ ਖਿਲਾਫ ਰਾਹੁਲ ਨੇ ਮੈਦਾਨ ਦੇ ਚਾਰੇ ਪਾਸੇ ਸ਼ਾਟ ਖੇਡਣ ਦੇ ਨਾਲ ਆਪਣਾ ਪਹਿਲਾ ਅਰਧ ਸੈਂਕੜਾ ਲਗਾਇਆ ਅਤੇ ਫਿਰ ਤੇਜ਼ੀ ਨਾਲ ਆਪਣੇ ਵਨਡੇ ਕਰੀਅਰ ਦਾ ਛੇਵਾਂ ਸੈਂਕੜਾ ਪੂਰਾ ਕੀਤਾ। ਨੰਬਰ-4 'ਤੇ ਰਾਹੁਲ ਦਾ ਇਹ ਦੂਜਾ ਸੈਂਕੜਾ ਹੈ।

ਜਦੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਰਿਜ਼ਰਵ ਡੇ 'ਤੇ ਸੁਪਰ-4 ਮੈਚ ਸ਼ੁਰੂ ਹੋਇਆ ਤਾਂ ਰਾਹੁਲ ਅਤੇ ਕੋਹਲੀ ਦੀ ਜੋੜੀ ਨੇ ਪਹਿਲੇ ਕੁਝ ਓਵਰ ਸਾਵਧਾਨੀ ਨਾਲ ਖੇਡੇ, ਜਿਸ ਤੋਂ ਬਾਅਦ ਰਾਹੁਲ ਨੇ ਇਕ ਸਿਰੇ ਤੋਂ ਤੇਜ਼ੀ ਨਾਲ ਦੌੜਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੈਚ 'ਚ ਦੋਵਾਂ ਵਿਚਾਲੇ ਦੂਜੇ ਵਿਕਟ ਲਈ 194 ਗੇਂਦਾਂ 'ਚ 233 ਦੌੜਾਂ ਦੀ ਸਾਂਝੇਦਾਰੀ ਦੇਖਣ ਨੂੰ ਮਿਲੀ। ਇਸ ਨਾਲ ਭਾਰਤੀ ਟੀਮ 50 ਓਵਰਾਂ ਦੀ ਖੇਡ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 356 ਦੌੜਾਂ ਤੱਕ ਪਹੁੰਚ ਗਈ। ਰਾਹੁਲ ਨੇ 111 ਦੌੜਾਂ ਦੀ ਆਪਣੀ ਨਾਬਾਦ ਪਾਰੀ 'ਚ 106 ਗੇਂਦਾਂ ਦਾ ਸਾਹਮਣਾ ਕੀਤਾ ਜਿਸ 'ਚ ਉਨ੍ਹਾਂ ਨੇ 12 ਚੌਕੇ ਅਤੇ 2 ਛੱਕੇ ਵੀ ਲਗਾਏ।

ਇਹ ਵੀ ਪੜ੍ਹੋ: IND Vs PAK, Innings Highlights: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 357 ਦੌੜਾਂ ਦਾ ਟੀਚਾ, ਕੋਹਲੀ ਤੇ ਕੇਐਲ ਰਾਹੁਲ ਨੇ ਖੇਡੀ ਸ਼ਾਨਦਾਰ ਪਾਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Sirsa ਤੋਂ Gopal Kanda ਨੇ ਕੀਤਾ ਜਿੱਤ ਦਾ ਦਾਅਵਾLudhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget