India vs Pakistan, Asia Cup 2023: ਏਸ਼ੀਆ ਕੱਪ 2023 ਦੇ ਸੁਪਰ-4 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਮੈਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਭਾਰਤੀ ਟੀਮ ਨੇ 50 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 356 ਦੌੜਾਂ ਦਾ ਵੱਡਾ ਸਕੋਰ ਬਣਾ ਲਿਆ ਹੈ। ਟੀਮ ਇੰਡੀਆ ਨੇ ਲਗਭਗ 6 ਮਹੀਨਿਆਂ ਬਾਅਦ ਵਾਪਸੀ ਕਰ ਰਹੇ ਕਿੰਗ ਕੋਹਲੀ ਅਤੇ ਕੇਐੱਲ ਰਾਹੁਲ ਦੇ ਬੱਲੇ ਤੋਂ ਅਜੇਤੂ ਸੈਂਕੜੇ ਵਾਲੀ ਪਾਰੀ ਦੇਖਣ ਨੂੰ ਮਿਲੀ। ਦੋਵਾਂ ਵਿਚਾਲੇ ਤੀਜੇ ਵਿਕਟ ਲਈ 233 ਦੌੜਾਂ ਦੀ ਰਿਕਾਰਡ ਸਾਂਝੇਦਾਰੀ ਦੇਖਣ ਨੂੰ ਮਿਲੀ।
ਇਹ ਵੀ ਪੜ੍ਹੋ: Haris Rauf Injury: ਪਾਕਿਸਤਾਨ ਨੂੰ ਲੱਗਿਆ ਵੱਡਾ ਝਟਕਾ, ਹਾਰਿਸ ਰਾਊਫ ਨੂੰ ਲੱਗੀ ਸੱਟ, ਭਾਰਤ ਖਿਲਾਫ ਨਹੀਂ ਕਰ ਸਕਣਗੇ ਗੇਂਦਬਾਜ਼ੀ
ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 10 ਸਤੰਬਰ ਨੂੰ ਸ਼ੁਰੂ ਹੋਇਆ ਸੀ ਮੈਚ
ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 10 ਸਤੰਬਰ ਨੂੰ ਸ਼ੁਰੂ ਹੋਇਆ ਸੀ ਪਰ ਜਦੋਂ ਮੀਂਹ ਕਾਰਨ ਮੈਚ ਰੋਕਿਆ ਗਿਆ ਤਾਂ ਭਾਰਤ ਨੇ 24.1 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 147 ਦੌੜਾਂ ਬਣਾ ਲਈਆਂ ਸਨ। ਇਸ ਤੋਂ ਬਾਅਦ ਰਿਜ਼ਰਵ ਡੇਅ 'ਤੇ ਜਦੋਂ ਮੈਚ ਸ਼ੁਰੂ ਹੋਇਆ ਤਾਂ ਕੋਹਲੀ ਅਤੇ ਰਾਹੁਲ ਦੀ ਜੋੜੀ ਨੇ ਪਾਕਿਸਤਾਨੀ ਗੇਂਦਬਾਜ਼ਾਂ ਨੂੰ ਵਾਪਸੀ ਦਾ ਕੋਈ ਮੌਕਾ ਨਹੀਂ ਦਿੱਤਾ।
ਪਾਕਿਸਤਾਨ ਦੇ ਖਿਲਾਫ ਇਸ ਮੈਚ 'ਚ ਵਿਰਾਟ ਕੋਹਲੀ ਅਤੇ ਲੋਕੇਸ਼ ਰਾਹੁਲ ਦੀ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਤੋਂ ਬਾਅਦ ਦੋਵਾਂ ਦੀਆਂ ਪਤਨੀਆਂ ਨੇ ਵੀ ਸੋਸ਼ਲ ਮੀਡੀਆ 'ਤੇ ਪ੍ਰਤੀਕਿਰਿਆ ਦੇਣ 'ਚ ਦੇਰ ਨਹੀਂ ਕੀਤੀ। ਲੋਕੇਸ਼ ਰਾਹੁਲ ਦੀ ਪਤਨੀ ਆਥੀਆ ਸ਼ੈੱਟੀ ਨੇ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਅਤੇ ਲਿਖਿਆ ਕਿ ਹਨੇਰੀ ਰਾਤ ਵੀ ਖਤਮ ਹੋਵੇਗੀ ਅਤੇ ਸੂਰਜ ਚੜ੍ਹੇਗਾ... ਤੁਸੀਂ ਸਭ ਕੁਝ ਹੋ, ਆਈ ਲਵ ਯੂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: IND Vs PAK, Innings Highlights: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 357 ਦੌੜਾਂ ਦਾ ਟੀਚਾ, ਕੋਹਲੀ ਤੇ ਕੇਐਲ ਰਾਹੁਲ ਨੇ ਖੇਡੀ ਸ਼ਾਨਦਾਰ ਪਾਰੀ