Asia Cup 2023 Opening Ceremony Live Stream: ਏਸ਼ੀਆ ਕੱਪ 2023 ਦੀ ਸ਼ੁਰੂਆਤ ਹੋਣ ਦਾ ਇੰਤਜ਼ਾਰ ਕ੍ਰਿਕਟ ਪ੍ਰੇਮੀ ਬੇਸਬਰੀ ਨਾਲ ਕਰ ਰਹੇ ਹਨ। ਪਹਿਲੀ ਵਾਰ ਟੂਰਨਾਮੈਂਟ ਦੇ ਇਤਿਹਾਸ ਵਿੱਚ ਹਾਈਬ੍ਰਿਡ ਮਾਡਲ ਅਪਣਾਇਆ ਗਿਆ ਹੈ, ਜਿਸ ਵਿੱਚ ਮੇਜ਼ਬਾਨੀ ਪਾਕਿਸਤਾਨ ਕੋਲ ਹੋਣ ਦੇ ਬਾਵਜੂਦ ਉੱਥੇ ਸਿਰਫ਼ 4 ਮੈਚਾਂ ਦਾ ਆਯੋਜਨ ਕੀਤਾ ਜਾਵੇਗਾ। ਜਦਕਿ ਫਾਈਨਲ ਸਮੇਤ 9 ਮੈਚ ਸ਼੍ਰੀਲੰਕਾ 'ਚ ਖੇਡੇ ਜਾਣਗੇ। ਸਾਲ 2018 ਤੋਂ ਬਾਅਦ ਏਸ਼ੀਆ ਕੱਪ ਦੇ ਸਾਰੇ ਮੁਕਾਬਲੇ ਵਨਡੇ ਫਾਰਮੈਟ 'ਚ ਖੇਡੇ ਜਾਣਗੇ।



ਪਾਕਿਸਤਾਨ ਅਤੇ ਨੇਪਾਲ ਵਿਚਾਲੇ ਏਸ਼ੀਆ ਕੱਪ 2023 ਦਾ ਪਹਿਲਾ ਮੈਚ ਮੁਲਤਾਨ ਦੇ ਮੈਦਾਨ 'ਤੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਇੱਕ ਸ਼ਾਨਦਾਰ ਉਦਘਾਟਨੀ ਸਮਾਰੋਹ ਵੀ ਕਰਵਾਇਆ ਜਾਵੇਗਾ। ਇਸ ਵਿੱਚ ਮਸ਼ਹੂਰ ਗਾਇਕ ਏਆਰ ਰਹਿਮਾਨ ਅਤੇ ਆਤਿਫ ਅਸਲਮ ਦੀ ਆਵਾਜ਼ ਦਾ ਜਾਦੂ ਦੇਖਣ ਨੂੰ ਮਿਲੇਗਾ। ਭਾਰਤੀ ਟੀਮ ਏਸ਼ੀਆ ਕੱਪ 'ਚ ਆਪਣਾ ਪਹਿਲਾ ਮੈਚ 2 ਸਤੰਬਰ ਨੂੰ ਸ਼੍ਰੀਲੰਕਾ ਦੇ ਪੱਲੇਕੇਲੇ ਸਟੇਡੀਅਮ 'ਚ ਪਾਕਿਸਤਾਨ ਖਿਲਾਫ ਖੇਡੇਗੀ।


ਇਸ ਵਾਰ ਏਸ਼ੀਆ ਕੱਪ 'ਚ ਕੁੱਲ 6 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਸ 'ਚ ਗਰੁੱਪ-ਏ 'ਚ ਪਾਕਿਸਤਾਨ ਅਤੇ ਭਾਰਤ ਤੋਂ ਇਲਾਵਾ ਨੇਪਾਲ ਦੀ ਟੀਮ ਹੈ। ਇਸ ਦੇ ਨਾਲ ਹੀ ਗਰੁੱਪ-ਬੀ 'ਚ ਸ਼੍ਰੀਲੰਕਾ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੀ ਟੀਮ ਸ਼ਾਮਲ ਹੈ। ਦੋਵਾਂ ਗਰੁੱਪਾਂ ਦੀਆਂ ਟਾਪ-2 ਟੀਮਾਂ ਸੁਪਰ-4 ਵਿੱਚ ਆਪਣਾ ਸਥਾਨ ਪੱਕਾ ਕਰਨਗੀਆਂ। ਏਸ਼ੀਆ ਕੱਪ 2023 ਦਾ ਫਾਈਨਲ ਮੈਚ 17 ਸਤੰਬਰ ਨੂੰ ਖੇਡਿਆ ਜਾਵੇਗਾ।


ਕਦੋਂ ਅਤੇ ਕਿੱਥੇ ਦੇਖ ਸਕਦੇ ਹੋ ਏਸ਼ੀਆ ਕੱਪ 2023 ਦਾ ਉਦਘਾਟਨੀ ਸਮਾਰੋਹ  


ਏਸ਼ੀਆ ਕੱਪ 2023 ਦਾ ਪਹਿਲਾ ਮੁਕਾਬਲਾ  30 ਅਗਸਤ ਨੂੰ ਮੁਲਤਾਨ ਦੇ ਮੈਦਾਨ 'ਤੇ ਪਾਕਿਸਤਾਨ ਅਤੇ ਨੇਪਾਲ ਵਿਚਾਲੇ ਖੇਡਿਆ ਜਾਵੇਗਾ। ਇਹ ਸ਼ੁਰੂਆਤ ਭਾਰਤੀ ਸਮੇਂ ਅਨੁਸਾਰ ਦੁਪਹਿਰ 3 ਵਜੇ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਇਸ ਤੋਂ ਠੀਕ ਪਹਿਲਾਂ ਟੂਰਨਾਮੈਂਟ ਦਾ ਉਦਘਾਟਨ ਸਮਾਰੋਹ ਕਰਵਾਇਆ ਜਾਵੇਗਾ। ਇਸ ਦਾ ਭਾਰਤ ਵਿੱਚ ਸਟਾਰ ਸਪੋਰਟਸ ਨੈੱਟਵਰਕ 'ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਪ੍ਰਸ਼ੰਸਕ ਆਪਣੇ ਮੋਬਾਈਲ 'ਤੇ Disney Plus Hotstar ਐਪ 'ਤੇ ਉਦਘਾਟਨੀ ਸਮਾਰੋਹ ਦੀ ਮੁਫ਼ਤ ਲਾਈਵ ਸਟ੍ਰੀਮਿੰਗ ਦੇਖ ਸਕਦੇ ਹਨ।


ਇੱਥੇ ਦੇਖੋ ਏਸ਼ੀਆ ਕੱਪ 2023 ਦਾ ਪੂਰਾ ਸ਼ਡਿਊਲ...