Asia Cup 2023 Live Streaming: ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕੋਗੇ ਏਸ਼ੀਆ ਕੱਪ ਦੇ ਮੁਕਾਬਲੇ, ਜਾਣੋ ਸਾਰੀ ਡਿਟੇਲਸ
IND vs PAK: ਏਸ਼ੀਆ ਕੱਪ 'ਚ ਭਾਰਤੀ ਟੀਮ ਆਪਣੀ ਮੁਹਿੰਮ ਦੀ ਸ਼ੁਰੂਆਤ ਪਾਕਿਸਤਾਨ ਖਿਲਾਫ ਕਰੇਗੀ। ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 2 ਸਤੰਬਰ ਨੂੰ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਟੀਮ ਇੰਡੀਆ ਨੇਪਾਲ ਨਾਲ ਖੇਡੇਗੀ।
Asia Cup Schedule & Timing: ਏਸ਼ੀਆ ਕੱਪ 2023 ਦਾ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ 30 ਅਗਸਤ ਨੂੰ ਪਾਕਿਸਤਾਨ ਅਤੇ ਨੇਪਾਲ ਵਿਚਾਲੇ ਖੇਡਿਆ ਜਾਵੇਗਾ। ਉੱਥੇ ਹੀ ਭਾਰਤੀ ਟੀਮ ਪਾਕਿਸਤਾਨ ਦੇ ਖਿਲਾਫ ਮੈਚ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਭਾਰਤ ਅਤੇ ਪਾਕਿਸਤਾਨ ਵਿਚਾਲੇ 2 ਸਤੰਬਰ ਨੂੰ ਮੈਚ ਖੇਡਿਆ ਜਾਵੇਗਾ। ਜਦਕਿ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਲੀਗ ਪੜਾਅ ਦਾ ਆਪਣਾ ਦੂਜਾ ਮੈਚ ਨੇਪਾਲ ਖਿਲਾਫ ਖੇਡੇਗੀ। ਭਾਰਤ ਅਤੇ ਨੇਪਾਲ ਵਿਚਾਲੇ ਮੈਚ 4 ਸਤੰਬਰ ਨੂੰ ਖੇਡਿਆ ਜਾਵੇਗਾ।
ਕੀ ਹੈ ਏਸ਼ੀਆ ਕੱਪ ਦਾ ਸ਼ਡਿਊਲ?
ਉੱਥੇ ਹੀ ਏਸ਼ੀਆ ਕੱਪ ਦਾ ਫਾਈਨਲ ਮੈਚ 17 ਸਤੰਬਰ ਨੂੰ ਖੇਡਿਆ ਜਾਵੇਗਾ। ਦਰਅਸਲ, ਪਿਛਲੀ ਵਾਰ ਏਸ਼ੀਆ ਕੱਪ ਟੀ-20 ਫਾਰਮੈਟ 'ਚ ਕਰਵਾਇਆ ਗਿਆ ਸੀ ਪਰ ਇਸ ਵਾਰ 50 ਓਵਰਾਂ ਦੇ ਫਾਰਮੈਟ 'ਚ ਖੇਡਿਆ ਜਾਵੇਗਾ। ਗਰੁੱਪ ਪੜਾਅ ਦੇ ਮੈਚਾਂ ਤੋਂ ਬਾਅਦ ਸੁਪਰ-4 ਮੈਚ ਖੇਡੇ ਜਾਣਗੇ। ਏਸ਼ੀਆ ਕੱਪ 2023 ਦੇ ਸੁਪਰ-4 ਮੈਚ 6, 9, 10, 12, 14 ਅਤੇ 15 ਸਤੰਬਰ ਨੂੰ ਖੇਡੇ ਜਾਣਗੇ।
Asia Cup schedule & timing by Star Sports.
— Johns. (@CricCrazyJohns) August 7, 2023
Save your dates for epic clashes...!!!! pic.twitter.com/5Zl1wH90tB
ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕੋਗੇ ਏਸ਼ੀਆ ਕੱਪ ਦੇ ਮੁਕਾਬਲੇ?
ਏਸ਼ੀਆ ਕੱਪ 2023 ਭਾਰਤੀ ਸਮੇਂ ਅਨੁਸਾਰ ਦੁਪਹਿਰ 3 ਵਜੇ ਤੋਂ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਪ੍ਰਸ਼ੰਸਕ ਸਟਾਰ ਸਪੋਰਟਸ ਨੈੱਟਵਰਕ 'ਤੇ ਏਸ਼ੀਆ ਕੱਪ ਨੂੰ ਲਾਈਵ ਦੇਖ ਸਕਣਗੇ। ਇਸ ਤੋਂ ਇਲਾਵਾ ਤੁਸੀਂ Disney Plus Hotstar 'ਤੇ ਲਾਈਵ ਸਟ੍ਰੀਮਿੰਗ ਦੇਖ ਸਕੋਗੇ। ਡੀਡੀ ਸਪੋਰਟਸ 'ਤੇ ਭਾਰਤੀ ਮੈਚਾਂ ਦਾ ਲਾਈਵ ਪ੍ਰਸਾਰਣ ਵੀ ਦੇਖਿਆ ਜਾ ਸਕਦਾ ਹੈ।
ਦਰਅਸਲ, ਏਸ਼ੀਆ ਕੱਪ ਮੈਚਾਂ ਦੇ ਪ੍ਰਸਾਰਣ ਅਧਿਕਾਰ ਸਟਾਰ ਸਪੋਰਟਸ ਨੈੱਟਵਰਕ ਕੋਲ ਹਨ। ਇਸ ਤਰ੍ਹਾਂ, ਸਟਾਰ ਸਪੋਰਟਸ ਨੈੱਟਵਰਕ ਤੋਂ ਇਲਾਵਾ, ਭਾਰਤੀ ਪ੍ਰਸ਼ੰਸਕ ਡੀਡੀ ਸਪੋਰਟਸ ਅਤੇ ਡਿਜ਼ਨੀ ਪਲੱਸ ਹੌਟਸਟਾਰ 'ਤੇ ਲਾਈਵ ਆਨੰਦ ਲੈ ਸਕਦੇ ਹਨ।
ਉੱਥੇ ਹੀ ਏਸ਼ੀਆ ਕੱਪ ਤੋਂ ਬਾਅਦ ਵਿਸ਼ਵ ਕੱਪ 'ਚ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣਗੇ। ਵਿਸ਼ਵ ਕੱਪ 'ਚ ਭਾਰਤ-ਪਾਕਿਸਤਾਨ ਦੀਆਂ ਟੀਮਾਂ 14 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਭਾਰਤ-ਪਾਕਿਸਤਾਨ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।
ਇਹ ਵੀ ਪੜ੍ਹੋ: Shaheen Afridi: ਸ਼ਾਹੀਨ ਅਫਰੀਦੀ ਨੇ ਖੇਡ ਦੇ ਮੈਦਾਨ 'ਚ ਦਿਖਾਇਆ ਜਲਵਾ, ਫੈਨਜ਼ ਨੇ ਸਹੁਰੇ ਸ਼ਾਹਿਦ ਅਫਰੀਦੀ ਨਾਲ ਇੰਝ ਕੀਤੀ ਤੁਲਨਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।