ਪੜਚੋਲ ਕਰੋ

Brisbane Test: ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ 'ਚ ਉਤਰੇ ਦੱਖਣੀ ਅਫਰੀਕਾ ਤੇ ਆਸਟ੍ਰੇਲੀਆ ਦੇ ਖਿਡਾਰੀ, ਜਾਣੋ ਕੀ ਹੈ ਕਾਰਨ

Brisbane Test: ਮੈਚ ਸ਼ੁਰੂ ਹੋਣ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੇ ਖਿਡਾਰੀ ਇੱਕ ਮਿੰਟ ਦਾ ਮੌਨ ਵੀ ਰੱਖਦੇ ਨਜ਼ਰ ਆਏ, ਜੋ ਗੋਲੀਬਾਰੀ ਵਿੱਚ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਲਈ ਸੀ।

Brisbane Test: ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਦੋਵਾਂ ਦੇਸ਼ਾਂ ਦੇ ਖਿਡਾਰੀ ਕਾਲੀ ਪੱਟੀ ਬੰਨ ਕੇ ਖੇਡਦੇ ਹੋਏ ਨਜ਼ਰ ਆਏ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੇ ਖਿਡਾਰੀ ਇਕ ਮਿੰਟ ਦਾ ਮੌਨ ਵੀ ਰੱਖਦੇ ਨਜ਼ਰ ਆਏ। ਹੁਣ ਇਸ ਦੇ ਪਿੱਛੇ ਦਾ ਕਾਰਨ ਸਾਹਮਣੇ ਆਇਆ ਹੈ ਅਤੇ ਉਹ ਇਹ ਹੈ ਕਿ ਦੋਵਾਂ ਟੀਮਾਂ ਦੇ ਖਿਡਾਰੀ ਕੁਈਨਜ਼ਲੈਂਡ ਪੁਲਿਸ ਨੂੰ ਸ਼ਰਧਾਂਜਲੀ ਦੇ ਰਹੇ ਸਨ। ਹਾਲ ਹੀ ਵਿੱਚ ਕੁਈਨਜ਼ਲੈਂਡ ਪੁਲਿਸ ਦੇ ਦੋ ਜਵਾਨ ਅਤੇ ਇੱਕ ਨਾਗਰਿਕ ਗੋਲੀਬਾਰੀ ਵਿੱਚ ਮਾਰੇ ਗਏ ਸਨ।

ਬ੍ਰਿਸਬੇਨ ਤੋਂ ਕਰੀਬ ਤਿੰਨ ਘੰਟੇ ਦੂਰ ਇੱਕ ਪਿੰਡ ਵਿੱਚ ਹੋਈ ਇਸ ਗੋਲੀਬਾਰੀ ਦੀ ਘਟਨਾ ਨੇ ਆਸਟ੍ਰੇਲੀਆ ਨੂੰ ਹਿਲਾ ਕੇ ਰੱਖ ਦਿੱਤਾ। ਇਸ ਘਟਨਾ ਵਿੱਚ ਕੁਈਨਜ਼ਲੈਂਡ ਪੁਲਿਸ ਦੇ ਮੈਥਿਊ ਅਰਨੋਲਡ (26) ਅਤੇ ਰਾਚੇਲ ਮੈਕਰੇ (29) ਦੀ ਮੌਤ ਹੋ ਗਈ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਧਾਰੀ ਮੌਨ ਉਨ੍ਹਾਂ ਦੀ ਯਾਦ ਵਿੱਚ ਧਾਰੀ ਗਈ ਅਤੇ ਇਸ ਤੋਂ ਬਾਅਦ ਖਿਡਾਰੀਆਂ ਨੇ ਪੂਰੀ ਤਰ੍ਹਾਂ ਖਚਾਖਚ ਭਰੇ ਮੈਦਾਨ ਵਿੱਚ ਪੁਲਿਸ ਦਾ ਧੰਨਵਾਦ ਕੀਤਾ।

ਮਜ਼ਬੂਤ ਸਥਿਤੀ 'ਚ ਹੈ ਆਸਟ੍ਰੇਲੀਆ 

ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਦੱਖਣੀ ਅਫਰੀਕੀ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ ਅਤੇ ਪਹਿਲੀ ਪਾਰੀ 'ਚ ਪੂਰੀ ਟੀਮ 152 ਦੌੜਾਂ 'ਤੇ ਹੀ ਸਿਮਟ ਗਈ। ਮਹਿਮਾਨ ਟੀਮ ਲਈ ਵਿਕਟਕੀਪਰ ਬੱਲੇਬਾਜ਼ ਕਾਇਲ ਵੇਰੀਨ ਨੇ ਸਭ ਤੋਂ ਵੱਧ 64 ਦੌੜਾਂ ਦਾ ਯੋਗਦਾਨ ਪਾਇਆ। ਆਸਟ੍ਰੇਲੀਆ ਲਈ ਮਿਸ਼ੇਲ ਸਟਾਰਕ ਅਤੇ ਨਾਥਨ ਲਿਓਨ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਜਵਾਬ 'ਚ ਆਸਟ੍ਰੇਲੀਆ ਨੇ ਪਹਿਲੀ ਪਾਰੀ 'ਚ ਚੰਗੀ ਬੱਲੇਬਾਜ਼ੀ ਕੀਤੀ।

ਦਿਨ ਦੀ ਖੇਡ ਖਤਮ ਹੋਣ ਤੱਕ ਮੇਜ਼ਬਾਨ ਟੀਮ ਨੇ ਪੰਜ ਵਿਕਟਾਂ ਦੇ ਨੁਕਸਾਨ 'ਤੇ 145 ਦੌੜਾਂ ਬਣਾ ਲਈਆਂ ਹਨ ਅਤੇ ਉਹ ਦੱਖਣੀ ਅਫਰੀਕਾ ਤੋਂ ਸਿਰਫ ਸੱਤ ਦੌੜਾਂ ਪਿੱਛੇ ਹੈ। ਆਸਟ੍ਰੇਲੀਆ ਨੇ ਵੀ 27 ਦੌੜਾਂ 'ਤੇ ਤਿੰਨ ਵਿਕਟਾਂ ਗੁਆ ਦਿੱਤੀਆਂ ਸਨ ਪਰ ਟ੍ਰੈਵਿਸ ਹੈਡ ਸ਼ਾਨਦਾਰ ਪਾਰੀ ਖੇਡ ਰਿਹਾ ਹੈ। ਹੈੱਡ ਨੇ 77 ਗੇਂਦਾਂ 'ਚ 78 ਦੌੜਾਂ ਦੀ ਤੇਜ਼ ਪਾਰੀ ਖੇਡੀ ਹੈ ਅਤੇ ਫਿਲਹਾਲ ਕ੍ਰੀਜ਼ 'ਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Giani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?Giani Harpreet Singh| 'ਸਿੱਖਾਂ ਨਾਲ ਵਿਤਕਰਾ ਹੋ ਰਿਹਾ, ਸਰਕਾਰ ਧੱਕਾ ਕਰ ਰਹੀ'Karan Aujla | Badshah at Performance at Ambani Sangeet ceremony | ਪੰਜਾਬੀਆਂ ਨੇ ਬਾਲੀਵੁੱਡ ਕੀਤਾ ਕਮਲਾAmritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਜਥੇਦਾਰ ਨਾਲ ਮੁਲਾਕਾਤ ਬਾਅਦ ਕੀ ਕਿਹਾ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget