Brisbane Test: ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਦੋਵਾਂ ਦੇਸ਼ਾਂ ਦੇ ਖਿਡਾਰੀ ਕਾਲੀ ਪੱਟੀ ਬੰਨ ਕੇ ਖੇਡਦੇ ਹੋਏ ਨਜ਼ਰ ਆਏ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੇ ਖਿਡਾਰੀ ਇਕ ਮਿੰਟ ਦਾ ਮੌਨ ਵੀ ਰੱਖਦੇ ਨਜ਼ਰ ਆਏ। ਹੁਣ ਇਸ ਦੇ ਪਿੱਛੇ ਦਾ ਕਾਰਨ ਸਾਹਮਣੇ ਆਇਆ ਹੈ ਅਤੇ ਉਹ ਇਹ ਹੈ ਕਿ ਦੋਵਾਂ ਟੀਮਾਂ ਦੇ ਖਿਡਾਰੀ ਕੁਈਨਜ਼ਲੈਂਡ ਪੁਲਿਸ ਨੂੰ ਸ਼ਰਧਾਂਜਲੀ ਦੇ ਰਹੇ ਸਨ। ਹਾਲ ਹੀ ਵਿੱਚ ਕੁਈਨਜ਼ਲੈਂਡ ਪੁਲਿਸ ਦੇ ਦੋ ਜਵਾਨ ਅਤੇ ਇੱਕ ਨਾਗਰਿਕ ਗੋਲੀਬਾਰੀ ਵਿੱਚ ਮਾਰੇ ਗਏ ਸਨ।
ਬ੍ਰਿਸਬੇਨ ਤੋਂ ਕਰੀਬ ਤਿੰਨ ਘੰਟੇ ਦੂਰ ਇੱਕ ਪਿੰਡ ਵਿੱਚ ਹੋਈ ਇਸ ਗੋਲੀਬਾਰੀ ਦੀ ਘਟਨਾ ਨੇ ਆਸਟ੍ਰੇਲੀਆ ਨੂੰ ਹਿਲਾ ਕੇ ਰੱਖ ਦਿੱਤਾ। ਇਸ ਘਟਨਾ ਵਿੱਚ ਕੁਈਨਜ਼ਲੈਂਡ ਪੁਲਿਸ ਦੇ ਮੈਥਿਊ ਅਰਨੋਲਡ (26) ਅਤੇ ਰਾਚੇਲ ਮੈਕਰੇ (29) ਦੀ ਮੌਤ ਹੋ ਗਈ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਧਾਰੀ ਮੌਨ ਉਨ੍ਹਾਂ ਦੀ ਯਾਦ ਵਿੱਚ ਧਾਰੀ ਗਈ ਅਤੇ ਇਸ ਤੋਂ ਬਾਅਦ ਖਿਡਾਰੀਆਂ ਨੇ ਪੂਰੀ ਤਰ੍ਹਾਂ ਖਚਾਖਚ ਭਰੇ ਮੈਦਾਨ ਵਿੱਚ ਪੁਲਿਸ ਦਾ ਧੰਨਵਾਦ ਕੀਤਾ।
ਮਜ਼ਬੂਤ ਸਥਿਤੀ 'ਚ ਹੈ ਆਸਟ੍ਰੇਲੀਆ
ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਦੱਖਣੀ ਅਫਰੀਕੀ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ ਅਤੇ ਪਹਿਲੀ ਪਾਰੀ 'ਚ ਪੂਰੀ ਟੀਮ 152 ਦੌੜਾਂ 'ਤੇ ਹੀ ਸਿਮਟ ਗਈ। ਮਹਿਮਾਨ ਟੀਮ ਲਈ ਵਿਕਟਕੀਪਰ ਬੱਲੇਬਾਜ਼ ਕਾਇਲ ਵੇਰੀਨ ਨੇ ਸਭ ਤੋਂ ਵੱਧ 64 ਦੌੜਾਂ ਦਾ ਯੋਗਦਾਨ ਪਾਇਆ। ਆਸਟ੍ਰੇਲੀਆ ਲਈ ਮਿਸ਼ੇਲ ਸਟਾਰਕ ਅਤੇ ਨਾਥਨ ਲਿਓਨ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਜਵਾਬ 'ਚ ਆਸਟ੍ਰੇਲੀਆ ਨੇ ਪਹਿਲੀ ਪਾਰੀ 'ਚ ਚੰਗੀ ਬੱਲੇਬਾਜ਼ੀ ਕੀਤੀ।
ਦਿਨ ਦੀ ਖੇਡ ਖਤਮ ਹੋਣ ਤੱਕ ਮੇਜ਼ਬਾਨ ਟੀਮ ਨੇ ਪੰਜ ਵਿਕਟਾਂ ਦੇ ਨੁਕਸਾਨ 'ਤੇ 145 ਦੌੜਾਂ ਬਣਾ ਲਈਆਂ ਹਨ ਅਤੇ ਉਹ ਦੱਖਣੀ ਅਫਰੀਕਾ ਤੋਂ ਸਿਰਫ ਸੱਤ ਦੌੜਾਂ ਪਿੱਛੇ ਹੈ। ਆਸਟ੍ਰੇਲੀਆ ਨੇ ਵੀ 27 ਦੌੜਾਂ 'ਤੇ ਤਿੰਨ ਵਿਕਟਾਂ ਗੁਆ ਦਿੱਤੀਆਂ ਸਨ ਪਰ ਟ੍ਰੈਵਿਸ ਹੈਡ ਸ਼ਾਨਦਾਰ ਪਾਰੀ ਖੇਡ ਰਿਹਾ ਹੈ। ਹੈੱਡ ਨੇ 77 ਗੇਂਦਾਂ 'ਚ 78 ਦੌੜਾਂ ਦੀ ਤੇਜ਼ ਪਾਰੀ ਖੇਡੀ ਹੈ ਅਤੇ ਫਿਲਹਾਲ ਕ੍ਰੀਜ਼ 'ਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।