Babar Azam Video: ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਪਿਛਲੇ ਕੁਝ ਸਮੇਂ ਤੋਂ ਆਪਣੀ ਫਲਾਪ ਕਪਤਾਨੀ ਨੂੰ ਲੈ ਕੇ ਸੁਰਖੀਆਂ 'ਚ ਸਨ। ਹੁਣ ਉਹ ਇੱਕ ਨਵੀਂ ਮੁਸੀਬਤ 'ਚ ਫਸ ਗਏ ਹਨ। ਉਨ੍ਹਾਂ 'ਤੇ ਆਪਣੀ ਟੀਮ ਦੇ ਸਾਥੀ ਕ੍ਰਿਕਟਰ ਦੀ ਗਰਲਫ੍ਰੈਂਡ ਨਾਲ ਅਫੇਅਰ ਦੇ ਇਲਜ਼ਾਮ ਲੱਗ ਰਹੇ ਹਨ। ਇਹ ਇਲਜ਼ਾਮ ਕੁਝ ਚੈਟ ਅਤੇ ਵੀਡੀਓ ਦੇ ਆਧਾਰ 'ਤੇ ਲਗਾਏ ਜਾ ਰਹੇ ਹਨ। ਫਿਲਹਾਲ ਇਨ੍ਹਾਂ ਇਲਜ਼ਾਮਾਂ 'ਤੇ ਕੋਈ ਅਧਿਕਾਰਤ ਸਪੱਸ਼ਟੀਕਰਨ ਨਹੀਂ ਆਇਆ ਹੈ।



ਬਾਬਰ ਦੀ ਜਿਹੜੀ ਪਰਸਨਲ ਚੈਟ ਅਤੇ ਵੀਡੀਓ ਵਾਇਰਲ ਹੋ ਰਹੀ ਹੈ, ਉਸ 'ਚ ਕੁਝ ਵੀ ਗਲਤ ਨਹੀਂ ਹੈ। ਪਰ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਸਾਥੀ ਖਿਡਾਰੀ ਦੀ ਗਰਲਫ੍ਰੈਂਡ ਨੂੰ ਇਹ ਮੈਸੇਜ ਵੀ ਭੇਜੇ ਹਨ ਕਿ ਜੇਕਰ ਉਹ ਉਸ ਨਾਲ ਗੱਲਬਾਤ ਜਾਰੀ ਰੱਖੇਗੀ ਤਾਂ ਟੀਮ 'ਚ ਉਸ ਦੇ ਬੁਆਏਫ੍ਰੈਂਡ ਦੀ ਜਗ੍ਹਾ ਬਣੀ ਰਹੇਗੀ। ਇਸ ਦੇ ਨਾਲ ਹੀ ਬਾਬਰ ਦੀਆਂ ਕੁਝ ਰਿਕਾਰਡਿੰਗਜ਼ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਹ ਸਭ ਫੇਕ ਹੈ ਜਾਂ ਅਸਲੀ ਹੈ, ਇਹ ਸਪੱਸ਼ਟ ਨਹੀਂ ਹੈ। ਪਰ ਫਿਲਹਾਲ ਸੋਸ਼ਲ ਮੀਡੀਆ 'ਤੇ ਬਾਬਰ ਦੀਆਂ ਇਹ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।



ਪਹਿਲਾਂ ਵੀ ਬਾਬਰ 'ਤੇ ਜਿਨਸੀ ਸ਼ੋਸ਼ਣ ਦੇ ਲੱਗ ਚੁੱਕੇ ਹਨ ਇਲਜ਼ਾਮ


ਨਵੰਬਰ 2020 'ਚ ਇਕ ਔਰਤ ਨੇ ਬਾਬਰ ਆਜ਼ਮ 'ਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਏ ਸਨ। ਔਰਤ ਨੇ ਦਾਅਵਾ ਕੀਤਾ ਸੀ ਕਿ ਬਾਬਰ ਨੇ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ ਅਤੇ ਇਸ ਵਾਅਦੇ ਦੇ ਆਧਾਰ 'ਤੇ ਉਸ ਨੇ 10 ਸਾਲ ਤੱਕ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਇਹ ਇਲਜ਼ਾਮ ਬਾਬਰ ਦੀ ਕਾਲੋਨੀ 'ਚ ਰਹਿਣ ਵਾਲੀ ਇੱਕ ਔਰਤ ਨੇ ਲਗਾਇਆ ਸੀ। ਔਰਤ ਨੇ ਦਾਅਵਾ ਕੀਤਾ ਸੀ ਕਿ ਉਹ ਸਕੂਲ ਤੋਂ ਹੀ ਚੰਗੀ ਦੋਸਤ ਸੀ ਅਤੇ ਇਸ ਦੌਰਾਨ 2010 'ਚ ਬਾਬਰ ਨੇ ਉਸ ਨੂੰ ਪ੍ਰਪੋਜ਼ ਕੀਤਾ ਸੀ। ਹਾਲਾਂਕਿ ਬਾਅਦ 'ਚ ਬਾਬਰ ਨੂੰ ਇਨ੍ਹਾਂ ਇਲਜ਼ਾਮਾਂ ਤੋਂ ਕਲੀਨ ਚਿੱਟ ਮਿਲ ਗਈ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।