Shakib Al Hasan: ਸ਼ਾਕਿਬ ਅਲ ਹਸਨ ਨੇ ਸਿਆਸੀ ਪਿਚ 'ਤੇ ਦਿਖਾਇਆ ਕਮਾਲ, ਡੇਢ ਲੱਖ ਵੋਟਾਂ ਨਾਲ ਜਿੱਤੀ ਚੋਣ
Shakib Al Hasan: ਬੰਗਲਾਦੇਸ਼ ਕ੍ਰਿਕਟ ਟੀਮ ਦੇ ਨਿਯਮਤ ਕਪਤਾਨ ਸ਼ਾਕਿਬ ਅਲ ਹਸਨ ਨੇ ਸਿਆਸੀ ਪਿਚ 'ਤੇ ਕਮਾਲ ਕਰ ਦਿੱਤਾ ਹੈ। ਕ੍ਰਿਕਟ ਦੇ ਮੈਦਾਨ 'ਤੇ ਆਪਣੇ ਹੁਨਰ ਨੂੰ ਸਾਬਤ ਕਰਨ ਵਾਲੇ ਸਪਿਨ ਆਲਰਾਊਂਡਰ ਸ਼ਾਕਿਬ ਅਲ ਹਸਨ ਨੇ ਕਰੀਬ
Shakib Al Hasan: ਬੰਗਲਾਦੇਸ਼ ਕ੍ਰਿਕਟ ਟੀਮ ਦੇ ਨਿਯਮਤ ਕਪਤਾਨ ਸ਼ਾਕਿਬ ਅਲ ਹਸਨ ਨੇ ਸਿਆਸੀ ਪਿਚ 'ਤੇ ਕਮਾਲ ਕਰ ਦਿੱਤਾ ਹੈ। ਕ੍ਰਿਕਟ ਦੇ ਮੈਦਾਨ 'ਤੇ ਆਪਣੇ ਹੁਨਰ ਨੂੰ ਸਾਬਤ ਕਰਨ ਵਾਲੇ ਸਪਿਨ ਆਲਰਾਊਂਡਰ ਸ਼ਾਕਿਬ ਅਲ ਹਸਨ ਨੇ ਕਰੀਬ 1.5 ਲੱਖ ਵੋਟਾਂ ਨਾਲ ਆਪਣੀ ਪਹਿਲੀ ਚੋਣ ਜਿੱਤੀ ਹੈ। ਹਾਲਾਂਕਿ ਰਾਜਨੀਤੀ 'ਚ ਆਉਣ ਤੋਂ ਬਾਅਦ ਵੀ ਸ਼ਾਕਿਬ ਕ੍ਰਿਕਟ ਖੇਡਣਾ ਜਾਰੀ ਰੱਖਣਗੇ। ਉਨ੍ਹਾਂ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਦੋਵੇਂ ਜ਼ਿੰਮੇਵਾਰੀਆਂ ਸੰਭਾਲਣ ਲਈ ਤਿਆਰ ਹਨ।
ਬੰਗਲਾਦੇਸ਼ ਦੇ ਤਿੰਨਾਂ ਫਾਰਮੈਟਾਂ 'ਚ ਕਪਤਾਨੀ ਕਰ ਚੁੱਕੇ ਸ਼ਾਕਿਬ ਅਲ ਹਸਨ ਆਪਣੇ ਦੇਸ਼ 'ਚ ਹੋਈਆਂ ਸੰਸਦੀ ਚੋਣਾਂ 'ਚ ਸੰਸਦੀ ਸੀਟ ਜਿੱਤਣ 'ਚ ਸਫਲ ਰਹੇ। ਸਾਕਿਬ ਨੇ ਪੱਛਮੀ ਸ਼ਹਿਰ ਮਗੁਰਾ ਦੀ ਸੰਸਦੀ ਸੀਟ ਭਾਰੀ ਵੋਟਾਂ ਨਾਲ ਜਿੱਤੀ। ਹਾਲਾਂਕਿ ਸ਼ਾਕਿਬ ਨੇ ਅਜੇ ਤੱਕ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸਾਕਿਬ ਨੇ ਪਹਿਲਾਂ ਹੀ ਆਪਣੀ ਜਿੱਤ ਦਾ ਦਾਅਵਾ ਕੀਤਾ ਸੀ। ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਨੂੰ ਕੋਈ ਵੀ ਚੁਣੌਤੀ ਨਹੀਂ ਦੇ ਸਕੇਗਾ ਅਤੇ ਅਜਿਹਾ ਹੀ ਹੋਇਆ। ਸਾਕਿਬ ਨੇ ਆਪਣੇ ਵਿਰੋਧੀ ਨੂੰ ਕਰੀਬ ਡੇਢ ਲੱਖ ਵੋਟਾਂ ਨਾਲ ਜਿੱਤਿਆ। ਸ਼ਾਕਿਬ ਫਿਲਹਾਲ ਬੰਗਲਾਦੇਸ਼ ਕ੍ਰਿਕਟ ਟੀਮ ਦੇ ਨਾਲ ਨਹੀਂ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਚੋਣ ਪ੍ਰਚਾਰ ਲਈ ਨਿਊਜ਼ੀਲੈਂਡ ਦੌਰੇ ਤੋਂ ਦੂਰ ਰੱਖਿਆ ਸੀ।
2023 ਵਨਡੇ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦੇ ਕਪਤਾਨ ਸੀ ਸ਼ਾਕਿਬ
ਦੱਸ ਦੇਈਏ ਕਿ ਪਿਛਲੇ ਸਾਲ ਭਾਰਤ ਵਿੱਚ ਖੇਡੇ ਗਏ 2023 ਵਨਡੇ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦੇ ਕਪਤਾਨ ਸਨ। ਹਾਲਾਂਕਿ ਉਨ੍ਹਾਂ ਦੀ ਕਪਤਾਨੀ 'ਚ ਨਾ ਤਾਂ ਟੀਮ ਦਾ ਪ੍ਰਦਰਸ਼ਨ ਚੰਗਾ ਰਿਹਾ ਅਤੇ ਨਾ ਹੀ ਸ਼ਾਕਿਬ ਖੁਦ ਕੋਈ ਕਮਾਲ ਕਰ ਸਕੇ। ਇਸ ਤੋਂ ਬਾਅਦ ਉਨ੍ਹਾਂ ਦੇ ਰਿਟਾਇਰਮੈਂਟ ਦੀ ਚਰਚਾ ਸ਼ੁਰੂ ਹੋ ਗਈ। ਪਰ ਰਾਜਨੀਤੀ ਵਿੱਚ ਆਉਣ ਦੇ ਐਲਾਨ ਤੋਂ ਬਾਅਦ ਸ਼ਾਕਿਬ ਨੇ ਸਾਫ਼ ਕਰ ਦਿੱਤਾ ਸੀ ਕਿ ਉਹ ਅਜੇ ਸੰਨਿਆਸ ਨਹੀਂ ਲੈਣ ਜਾ ਰਹੇ ਹਨ। ਉਸ ਨੇ ਕਿਹਾ ਸੀ ਕਿ ਉਹ ਰਾਜਨੀਤੀ ਦੇ ਨਾਲ-ਨਾਲ ਕ੍ਰਿਕਟ ਖੇਡਣਾ ਵੀ ਜਾਰੀ ਰੱਖੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।