ਪੜਚੋਲ ਕਰੋ

Asia Cup 2023: BCCI ਨੇ ਏਸ਼ੀਆ ਕੱਪ ਲਈ ਟੀਮ ਇੰਡੀਆ ਦਾ ਕੀਤਾ ਐਲਾਨ, ਜਾਣੋ 17 ਮੈਂਬਰੀ ਟੀਮ 'ਚ ਕਿਸ-ਕਿਸ ਨੂੰ ਮਿਲੀ ਥਾਂ

Team India Asia Cup Squad: BCCI ਨੇ 2023 ਏਸ਼ੀਆ ਕੱਪ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਜਾਣੋ 17 ਮੈਂਬਰੀ ਟੀਮ 'ਚ ਕਿਹੜੇ-ਕਿਹੜੇ ਖਿਡਾਰੀਆਂ ਨੂੰ ਜਗ੍ਹਾ ਮਿਲੀ ਹੈ।

Asia Cup 2023 Team India Squad: ਏਸ਼ੀਆਈ ਕ੍ਰਿਕਟ ਦੀ ਮਹਾਮੁਕਾਬਲਾ ਯਾਨੀ ਏਸ਼ੀਆ ਕੱਪ 30 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਬੀਸੀਸੀਆਈ ਨੇ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਬੀਸੀਸੀਆਈ ਨੇ 2023 ਏਸ਼ੀਆ ਕੱਪ ਲਈ 17 ਮੈਂਬਰੀ ਟੀਮ ਦੀ ਚੋਣ ਕੀਤੀ ਹੈ।

ਯੁਜਵੇਂਦਰ ਚਾਹਲ, ਸੰਜੂ ਸੈਮਸਨ ਅਤੇ ਉਮਰਾਨ ਮਲਿਕ

ਸੀਨੀਅਰ ਲੈੱਗ ਸਪਿਨਰ ਯੁਜਵੇਂਦਰ ਚਾਹਲ, ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਅਤੇ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਨੂੰ 2023 ਏਸ਼ੀਆ ਕੱਪ ਲਈ ਭਾਰਤ ਦੀ 17 ਮੈਂਬਰੀ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਹਾਲਾਂਕਿ ਸੈਮਸਨ ਨੂੰ ਬੈਕਅੱਪ ਵਿਕਟਕੀਪਰ ਵਜੋਂ ਟੀਮ ਦੇ ਨਾਲ ਜੋੜਿਆ ਜਾਵੇਗਾ।

ਇਹ ਵੀ ਪੜ੍ਹੋ: FIFA World Cup : ਸਪੇਨ ਪੁਰਸ਼ ਅਤੇ ਮਹਿਲਾ ਫੁੱਟਬਾਲ ਵਿਸ਼ਵ ਕੱਪ ਜਿੱਤਣ ਵਾਲਾ ਬਣਿਆ ਦੂਜਾ ਦੇਸ਼, ਜਾਣੋ ਕਿਹੜਾ ਹੈ ਪਹਿਲਾ ਦੇਸ਼

ਮਿਡਿਲ ਆਰਡਰ ਹੋਇਆ ਮਜ਼ਬੂਤ

ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਵਿੱਚ ਵਿਕਟਕੀਪਰ ਬੱਲੇਬਾਜ਼ ਕੇਐਲ ਰਾਹੁਲ ਅਤੇ ਸ਼੍ਰੇਅਸ ਅਈਅਰ ਦੀ ਵਾਪਸੀ ਹੋਈ ਹੈ। ਦਰਅਸਲ, ਕੇਐਲ ਰਾਹੁਲ ਅਤੇ ਸ਼੍ਰੇਅਸ ਅਈਅਰ ਸੱਟ ਨਾਲ ਜੂਝ ਰਹੇ ਸਨ। ਪਰ ਹੁਣ ਦੋਵੇਂ ਖਿਡਾਰੀ ਪੂਰੀ ਤਰ੍ਹਾਂ ਫਿੱਟ ਹਨ। KL ਰਾਹੁਲ ਨੂੰ ਆਖਰੀ ਵਾਰ IPL 2023 ਸੀਜ਼ਨ ਦੌਰਾਨ ਮੈਦਾਨ 'ਚ ਦੇਖਿਆ ਗਿਆ ਸੀ। ਕੇਐੱਲ ਰਾਹੁਲ ਨੂੰ ਰੋਇਲ ਚੈਲੰਜਰਸ ਬੈਂਗਲੁਰੂ ਦੇ ਖਿਲਾਫ ਮੈਚ ਦੌਰਾਨ ਸੱਟ ਲੱਗੀ ਸੀ।

ਜਿਸ ਤੋਂ ਬਾਅਦ ਉਹ ਪੂਰੇ ਟੂਰਨਾਮੈਂਟ 'ਚ ਨਹੀਂ ਖੇਡ ਸਕੇ ਸਨ। ਹਾਲਾਂਕਿ ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਦੀ ਵਾਪਸੀ ਨਾਲ ਟੀਮ ਇੰਡੀਆ ਦਾ ਮਿਡਿਲ ਆਰਡਰ ਕਾਫੀ ਮਜ਼ਬੂਤ ​​ਨਜ਼ਰ ਆ ਰਿਹਾ ਹੈ।

ਟੀਮ ਇੰਡੀਆ ਆਪਣਾ ਪਹਿਲਾ ਮੈਚ 2 ਸਤੰਬਰ ਨੂੰ ਪਾਕਿਸਤਾਨ ਖਿਲਾਫ ਖੇਡੇਗੀ

ਦੱਸ ਦਈਏ ਕਿ 2023 ਏਸ਼ੀਆ ਕੱਪ 30 ਅਗਸਤ ਤੋਂ ਸ਼ੁਰੂ ਹੋਵੇਗਾ। ਟੂਰਨਾਮੈਂਟ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨੇਪਾਲ ਵਿਚਾਲੇ ਖੇਡਿਆ ਜਾਵੇਗਾ। ਉੱਥੇ ਹੀ ਟੀਮ ਇੰਡੀਆ 2023 ਏਸ਼ੀਆ ਕੱਪ 'ਚ ਆਪਣਾ ਪਹਿਲਾ ਮੈਚ 2 ਸਤੰਬਰ ਨੂੰ ਪਾਕਿਸਤਾਨ ਖਿਲਾਫ ਖੇਡੇਗੀ। ਇਸ ਦੇ ਨਾਲ ਹੀ ਏਸ਼ੀਆ ਕੱਪ ਦਾ ਫਾਈਨਲ ਮੈਚ 17 ਸਤੰਬਰ ਨੂੰ ਖੇਡਿਆ ਜਾਣਾ ਹੈ।

2023 ਏਸ਼ੀਆ ਕੱਪ ਲਈ ਭਾਰਤ ਦੀ 17 ਮੈਂਬਰੀ ਟੀਮ- ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਈਸ਼ਾਨ ਕਿਸ਼ਨ (ਰਿਜ਼ਰਵ ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਜਸਪ੍ਰੀਤ, ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਕੁਲਦੀਪ ਯਾਦਵ ਅਤੇ ਪ੍ਰਸਿੱਧ ਕ੍ਰਿਸ਼ਣਾ।

ਇਹ ਵੀ ਪੜ੍ਹੋ: World Police Games : ਜਲੰਧਰ ਦੇ ਮੁੰਡੇ ਨੂੰ ਕੈਨੇਡਾ ਚ ਤੋੜ ਦਿੱਤੇ ਸਾਰੇ ਰਿਕਾਰਡ, ਪਿੰਡ ਪਹੁੰਚਣ ਤੇ ਹੋਇਆ ਜ਼ਬਰਦਸਤ ਸਵਾਗਤ

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget