BCCI: IPL 2024 ਬਹੁਤ ਹੀ ਸ਼ਾਨਦਾਰ ਅੰਦਾਜ਼ ਵਿੱਚ ਖੇਡਿਆ ਜਾ ਰਿਹਾ ਹੈ। ਪ੍ਰਸ਼ੰਸਕਾਂ ਨੂੰ ਹਰ ਰੋਜ਼ ਰੋਮਾਂਚਕ ਮੈਚ ਦੇਖਣ ਨੂੰ ਮਿਲ ਰਹੇ ਹਨ। BCCI ਨੇ IPL 2024 ਦੇ ਪਹਿਲੇ ਪੜਾਅ ਦਾ ਸ਼ਡਿਊਲ ਜਾਰੀ ਕੀਤਾ ਸੀ। ਫਿਰ ਆਮ ਚੋਣਾਂ ਦੇ ਐਲਾਨ ਤੋਂ ਬਾਅਦ ਦੂਜੇ ਪੜਾਅ ਦਾ ਸ਼ਡਿਊਲ ਵੀ ਜਾਰੀ ਕੀਤਾ ਗਿਆ। ਬੀਸੀਸੀਆਈ ਨੇ ਹੁਣ ਆਈਪੀਐਲ 2024 ਦੇ ਮੱਧ ਵਿੱਚ ਸ਼ੈਡਿਊਲ ਵਿੱਚ ਬਦਲਾਅ ਕੀਤਾ ਹੈ। ਦੋ ਮੈਚਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਗਿਆ ਹੈ। ਆਓ ਜਾਣਦੇ ਹਾਂ ਇਸ ਬਾਰੇ।


ਇਹ ਵੀ ਪੜ੍ਹੋ: IPL 2024: ਹਾਰਦਿਕ ਦੇ ਸਮਰਥਨ 'ਚ ਆਏ ਰੋਹਿਤ, ਕਪਤਾਨ ਖਿਲਾਫ ਨਾਅਰੇ ਲਗਾਉਣ ਵਾਲਿਆਂ ਦੀ ਬੋਲਤੀ ਕੀਤੀ ਬੰਦ


ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ ਮੈਚ 17 ਅਪ੍ਰੈਲ 2024 ਨੂੰ ਕੋਲਕਾਤਾ ਦੇ ਈਡਨ ਗਾਰਡਨ 'ਚ ਖੇਡਿਆ ਜਾਣਾ ਸੀ ਪਰ ਹੁਣ ਇਹ ਮੈਚ 16 ਅਪ੍ਰੈਲ 2024 ਨੂੰ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਗੁਜਰਾਤ ਟਾਈਟਨਸ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੈਚ 16 ਅਪ੍ਰੈਲ 2024 ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਣਾ ਸੀ, ਜੋ ਹੁਣ 17 ਅਪ੍ਰੈਲ ਨੂੰ ਖੇਡਿਆ ਜਾਵੇਗਾ। ਇਨ੍ਹਾਂ ਦੋ ਮੈਚਾਂ ਵਿੱਚ ਹੀ ਬਦਲਾਅ ਹੋਇਆ ਹੈ।






ਆਈਪੀਐਲ 2024 ਵਿੱਚ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਵਾਰ ਕੁਆਲੀਫਾਇਰ ਮੈਚ ਅਹਿਮਦਾਬਾਦ ਅਤੇ ਚੇਨਈ ਵਿੱਚ ਖੇਡੇ ਜਾਣਗੇ। ਪਹਿਲਾ ਕੁਆਲੀਫਾਇਰ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ, ਜਦਕਿ ਇਸ ਮੈਦਾਨ 'ਚ 22 ਮਈ ਨੂੰ ਐਲੀਮੀਨੇਟਰ ਮੈਚ ਖੇਡਿਆ ਜਾਵੇਗਾ। ਜਦਕਿ ਦੂਜਾ ਕੁਆਲੀਫਾਇਰ 24 ਮਈ ਨੂੰ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਫਾਈਨਲ ਮੈਚ 26 ਮਈ ਨੂੰ ਚੇਨਈ ਦੇ ਮੈਦਾਨ 'ਤੇ ਹੋਵੇਗਾ।


ਇਹ ਵੀ ਪੜ੍ਹੋ: Hardik Pandya: ਹਾਰਦਿਕ ਪਾਂਡਿਆ ਨੂੰ ਨਫਰਤ ਦਾ ਕਰਨਾ ਪੈ ਰਿਹਾ ਸਾਹਮਣਾ, ਰੋਹਿਤ ਦੇ ਨਾਂਅ ਨਾਲ ਗੂੰਜਿਆ ਸਟੇਡੀਅਮ!


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।