Indian Team Players Match Fee:  ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਵੀਰਵਾਰ ਨੂੰ ਇਕ ਇਤਿਹਾਸਕ ਫੈਸਲਾ ਲਿਆ। ਮਹਿਲਾ ਕ੍ਰਿਕਟਰਾਂ ਨੂੰ ਧਿਆਨ 'ਚ ਰੱਖਦੇ ਹੋਏ ਬੋਰਡ ਨੇ ਮੈਚ ਫੀਸ ਨੂੰ ਲੈ ਕੇ ਨਵੀਂ ਨੀਤੀ ਲਾਗੂ ਕੀਤੀ ਹੈ। ਹੁਣ ਮਹਿਲਾ ਅਤੇ ਪੁਰਸ਼ ਖਿਡਾਰੀਆਂ ਨੂੰ ਬਰਾਬਰ ਮੈਚ ਫੀਸ ਮਿਲੇਗੀ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਮਹਿਲਾ ਅਤੇ ਪੁਰਸ਼ ਖਿਡਾਰੀਆਂ ਵਿਚਕਾਰ ਭੇਦਭਾਵ ਨੂੰ ਖ਼ਤਮ ਕਰਨ ਵੱਲ ਵਧ ਰਹੇ ਹਾਂ।


ਜੈ ਸ਼ਾਹ ਨੇ ਸੋਸ਼ਲ ਮੀਡੀਆ ਰਾਹੀਂ ਮੈਚ ਫੀਸ ਨੂੰ ਲੈ ਕੇ ਲਏ ਇਤਿਹਾਸਕ ਫੈਸਲੇ ਦਾ ਐਲਾਨ ਕੀਤਾ। ਉਨ੍ਹਾਂ ਨੇ ਦੋ ਟਵੀਟ ਕੀਤੇ। ਦੱਸਿਆ ਗਿਆ ਕਿ ਬੀਸੀਸੀਆਈ ਮਹਿਲਾ ਖਿਡਾਰੀਆਂ ਲਈ ਵੇਜ ਇਕੁਇਟੀ ਨੀਤੀ ਲਾਗੂ ਕਰ ਰਹੀ ਹੈ।


ਉਨ੍ਹਾਂ ਨੇ ਟਵੀਟ 'ਚ ਲਿਖਿਆ, ''ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਬੀਸੀਸੀਆਈ ਨੇ ਭੇਦਭਾਵ ਨਾਲ ਨਜਿੱਠਣ ਲਈ ਪਹਿਲਾ ਕਦਮ ਚੁੱਕਿਆ ਹੈ। ਅਸੀਂ ਮਹਿਲਾ ਕ੍ਰਿਕਟਰਾਂ ਲਈ ਵੇਜ ਇਕੁਇਟੀ ਨੀਤੀ (Wage equity policy) ਲਾਗੂ ਕਰ ਰਹੇ ਹਾਂ। ਕ੍ਰਿਕੇਟ ਵਿੱਚ ਲਿੰਗ ਸਮਾਨਤਾ ਦੇ ਇੱਕ ਨਵੇਂ ਯੁੱਗ ਵਿੱਚ ਦਾਖਲ ਹੋਣ ਦੇ ਨਾਲ ਹੀ ਮੈਚ ਫੀਸ ਪੁਰਸ਼ ਅਤੇ ਮਹਿਲਾ ਕ੍ਰਿਕਟਰਾਂ ਲਈ ਇੱਕੋ ਜਿਹੀ ਹੋਵੇਗੀ।


ਉਨ੍ਹਾਂ ਨੇ ਅੱਗੇ ਲਿਖਿਆ, ''ਮਹਿਲਾ ਕ੍ਰਿਕਟਰਾਂ ਨੂੰ ਉਨ੍ਹਾਂ ਦੇ ਪੁਰਸ਼ ਹਮਰੁਤਬਾ ਦੇ ਬਰਾਬਰ ਮੈਚ ਫੀਸ ਦਾ ਭੁਗਤਾਨ ਕੀਤਾ ਜਾਵੇਗਾ। ਟੈਸਟ ਮੈਚ ਲਈ 15 ਲੱਖ ਰੁਪਏ, ਵਨਡੇ ਲਈ 6 ਲੱਖ ਰੁਪਏ ਅਤੇ ਟੀ-20 ਲਈ 3 ਲੱਖ ਰੁਪਏ ਦਿੱਤੇ ਜਾਣਗੇ। ਜੈ ਹਿੰਦ''