IPL 2024 Chennai: ਆਈਪੀਐੱਲ 2024 ਦਾ ਆਯੋਜਨ 22 ਮਾਰਚ ਤੋਂ ਕੀਤਾ ਜਾ ਸਕਦਾ ਹੈ। ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਇਸ ਸੀਜ਼ਨ ਦਾ ਪਹਿਲਾ ਮੈਚ ਚੇਨਈ 'ਚ ਖੇਡਿਆ ਜਾਵੇਗਾ। ਟੂਰਨਾਮੈਂਟ ਦਾ ਫਾਈਨਲ ਮੈਚ 26 ਮਈ ਨੂੰ ਖੇਡਿਆ ਜਾ ਸਕਦਾ ਹੈ। ਹਾਲਾਂਕਿ ਇਸ ਸਬੰਧੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਜਾਂ ਆਈਪੀਐਲ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਇਸ ਦਾ ਪੂਰਾ ਸ਼ਡਿਊਲ ਜਲਦੀ ਹੀ ਜਾਰੀ ਕੀਤਾ ਜਾਵੇਗਾ।


Cricbuzz ਦੀ ਇਕ ਖਬਰ ਦੇ ਮੁਤਾਬਕ, IPL 2024 ਦਾ ਪਹਿਲਾ ਮੈਚ 22 ਮਾਰਚ ਨੂੰ ਚੇਨਈ 'ਚ ਖੇਡਿਆ ਜਾ ਸਕਦਾ ਹੈ। ਇਸ ਮੈਚ ਤੋਂ ਪਹਿਲਾਂ ਇੱਥੇ ਇੱਕ ਉਦਘਾਟਨੀ ਸਮਾਰੋਹ ਵੀ ਆਯੋਜਿਤ ਕੀਤਾ ਜਾਵੇਗਾ। ਹਾਲਾਂਕਿ ਆਈਪੀਐਲ ਨੇ ਅਜੇ ਤੱਕ ਸ਼ੈਡਿਊਲ ਜਾਰੀ ਨਹੀਂ ਕੀਤਾ ਹੈ। ਇਸ ਸਾਲ ਲੋਕ ਸਭਾ ਚੋਣਾਂ ਵੀ ਹੋਣੀਆਂ ਹਨ। ਇਸ ਕਾਰਨ ਬੋਰਡ ਸ਼ੁਰੂਆਤ 'ਚ ਕੁਝ ਹੀ ਮੈਚਾਂ ਦਾ ਸ਼ਡਿਊਲ ਜਾਰੀ ਕਰੇਗਾ। ਇਸ ਤੋਂ ਬਾਅਦ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਮੈਚਾਂ ਦਾ ਸ਼ਡਿਊਲ ਤੈਅ ਕੀਤਾ ਜਾਵੇਗਾ। IPL ਦਾ ਪਹਿਲਾ ਮੈਚ ਪਿਛਲੇ ਸੀਜ਼ਨ ਦੀਆਂ ਅੰਤਿਮ ਟੀਮਾਂ ਵਿਚਕਾਰ ਖੇਡਿਆ ਜਾਂਦਾ ਹੈ। ਇਸ ਵਾਰ ਵੀ ਸ਼ਡਿਊਲ ਇਸ ਤਰ੍ਹਾਂ ਰੱਖਿਆ ਜਾ ਸਕਦਾ ਹੈ।


ਆਈਪੀਐਲ ਦੇ ਪਿਛਲੇ ਸੀਜ਼ਨ ਦਾ ਫਾਈਨਲ ਮੈਚ ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਗਿਆ। ਮਹਿੰਦਰ ਸਿੰਘ ਦੀ ਕਪਤਾਨੀ ਵਾਲੀ ਟੀਮ ਚੇਨਈ ਨੇ ਗੁਜਰਾਤ ਟਾਈਟਨਸ ਨੂੰ ਹਰਾਇਆ ਸੀ। ਗੁਜਰਾਤ ਦੀ ਕਪਤਾਨੀ ਹਾਰਦਿਕ ਪੰਡਯਾ ਨੇ ਕੀਤੀ। ਪਰ ਹਾਰਦਿਕ ਇਸ ਸੀਜ਼ਨ 'ਚ ਗੁਜਰਾਤ ਨਾਲ ਨਹੀਂ ਨਜ਼ਰ ਆਉਣਗੇ। ਉਹ ਆਪਣੀ ਪੁਰਾਣੀ ਟੀਮ ਮੁੰਬਈ ਇੰਡੀਅਨਜ਼ ਲਈ ਖੇਡੇਗਾ। ਮੁੰਬਈ ਨੇ ਉਸ ਨੂੰ ਕਪਤਾਨ ਵੀ ਬਣਾਇਆ ਹੈ।


ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਹਿਲਾਂ IPL ਦੇ ਪਹਿਲੇ 15 ਮੈਚਾਂ ਦਾ ਸ਼ਡਿਊਲ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਬਾਕੀ ਦਾ ਸ਼ਡਿਊਲ ਸਾਂਝਾ ਕੀਤਾ ਜਾਵੇਗਾ। ਇਸ ਵਾਰ ਟੂਰਨਾਮੈਂਟ 'ਚ ਟੀਮਾਂ ਕਈ ਬਦਲਾਅ ਨਾਲ ਮੈਦਾਨ 'ਚ ਉਤਰਨਗੀਆਂ। ਇਸ ਸੀਜ਼ਨ 'ਚ ਸਭ ਤੋਂ ਵੱਡਾ ਬਦਲਾਅ ਮੁੰਬਈ ਇੰਡੀਅਨਜ਼ 'ਚ ਦੇਖਣ ਨੂੰ ਮਿਲੇਗਾ। ਮੁੰਬਈ ਨੇ ਰੋਹਿਤ ਸ਼ਰਮਾ ਨੂੰ ਕਪਤਾਨੀ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ਪੰਡਯਾ ਕਪਤਾਨੀ ਕਰਨਗੇ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।