Indian Cricket Team Split Captaincy: ਭਾਰਤੀ ਕ੍ਰਿਕਟ ਟੀਮ 'ਚ ਜਲਦ ਹੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਪਿਛਲੇ ਸ਼ੁੱਕਰਵਾਰ ਨੂੰ ਹੀ ਸਮੁੱਚੀ ਚੋਣਕਾਰ ਕਮੇਟੀ ਨੂੰ ਹਟਾ ਦਿੱਤਾ ਗਿਆ ਸੀ ਅਤੇ ਹੁਣ ਨਵੇਂ ਚੋਣਕਾਰਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਚੋਣ ਕਮੇਟੀ ਨੂੰ ਪੂਰੀ ਤਰ੍ਹਾਂ ਬਦਲਣ ਤੋਂ ਇਲਾਵਾ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਵੀ ਕਪਤਾਨੀ ਨੂੰ ਲੈ ਕੇ ਵੱਡਾ ਬਦਲਾਅ ਕਰਨ ਜਾ ਰਿਹਾ ਹੈ। ਭਾਰਤੀ ਕ੍ਰਿਕਟ 'ਚ ਹੁਣ ਤੱਕ ਵੱਖ-ਵੱਖ ਫਾਰਮੈਟਾਂ 'ਚ ਵੱਖ-ਵੱਖ ਕਪਤਾਨਾਂ ਨੂੰ ਨਹੀਂ ਦੇਖਿਆ ਗਿਆ ਹੈ ਪਰ ਭਵਿੱਖ 'ਚ ਇਹ ਬਦਲ ਸਕਦਾ ਹੈ।


ਬੀਸੀਸੀਆਈ ਹੁਣ ਵੱਖ-ਵੱਖ ਫਾਰਮੈਟਾਂ ਵਿੱਚ ਵੱਖਰਾ ਕਪਤਾਨ ਨਿਯੁਕਤ ਕਰਨ ਲਈ ਤਿਆਰ ਹੈ। ਫਿਲਹਾਲ ਟੀ-20 'ਚ ਸਿਰਫ ਬਦਲਾਅ ਦੇਖਣ ਨੂੰ ਮਿਲੇਗਾ ਜਿਸ 'ਚ ਰੋਹਿਤ ਸ਼ਰਮਾ ਦੀ ਜਗ੍ਹਾ ਹਾਰਦਿਕ ਪੰਡਯਾ ਨੂੰ ਸਥਾਈ ਕਪਤਾਨ ਨਿਯੁਕਤ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰੋਹਿਤ ਵਨਡੇ ਅਤੇ ਟੈਸਟ 'ਚ ਟੀਮ ਦੀ ਅਗਵਾਈ ਕਰਦੇ ਰਹਿਣਗੇ। ਅਗਲੇ ਸਾਲ ਹੋਣ ਵਾਲੇ ਵਨਡੇ ਵਿਸ਼ਵ ਕੱਪ ਨੂੰ ਦੇਖਦੇ ਹੋਏ ਇਸ ਫਾਰਮੈਟ 'ਚ ਕਿਸੇ ਬਦਲਾਅ ਦੀ ਉਮੀਦ ਨਹੀਂ ਹੈ ਪਰ ਹਾਰਦਿਕ ਨੂੰ ਟੀ-20 ਟੀਮ ਦੀ ਕਪਤਾਨੀ ਸੌਂਪਣ ਨਾਲ ਭਾਰਤੀ ਕ੍ਰਿਕਟ 'ਚ ਇਕ ਵੱਖਰੇ ਫਾਰਮੈਟ 'ਚ ਇਕ ਵੱਖਰੇ ਕਪਤਾਨ ਦਾ ਸੰਕਲਪ ਵੀ ਸ਼ਾਮਲ ਹੋਵੇਗਾ।


ਹਾਰਦਿਕ ਨੂੰ ਲਗਾਤਾਰ ਮਿਲ ਰਿਹੈ ਸਮਰਥਨ 


ਟੀ-20 ਵਿਸ਼ਵ ਕੱਪ 2022 ਦੇ ਖਤਮ ਹੋਣ ਤੋਂ ਬਾਅਦ ਤੋਂ ਹੀ ਹਾਰਦਿਕ ਨੂੰ ਟੀ-20 ਟੀਮ ਦਾ ਕਪਤਾਨ ਬਣਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹਾਰਦਿਕ ਨੂੰ ਰਵੀ ਸ਼ਾਸਤਰੀ ਅਤੇ ਸੁਨੀਲ ਗਾਵਸਕਰ ਵਰਗੇ ਦਿੱਗਜਾਂ ਦਾ ਸਮਰਥਨ ਮਿਲ ਰਿਹਾ ਹੈ। ਫਿਲਹਾਲ ਉਹ ਕਪਤਾਨ ਦੇ ਤੌਰ 'ਤੇ ਨਿਊਜ਼ੀਲੈਂਡ ਦੌਰੇ 'ਤੇ ਪਹੁੰਚ ਚੁੱਕੇ ਹਨ ਅਤੇ ਉੱਥੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ ਹਿੱਸਾ ਲੈ ਰਹੇ ਹਨ। ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ਅਤੇ ਹੁਣ ਦੂਜਾ ਮੈਚ ਐਤਵਾਰ ਨੂੰ ਖੇਡਿਆ ਜਾਣਾ ਹੈ। ਇਸ ਸੀਰੀਜ਼ ਦੇ ਨਾਲ ਹੀ ਹਾਰਦਿਕ ਕਪਤਾਨੀ 'ਚ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਦੀ ਕੋਸ਼ਿਸ਼ ਕਰਨਗੇ। ਹਾਲਾਂਕਿ ਇਹ ਲਗਭਗ ਤੈਅ ਹੈ ਕਿ ਹਾਰਦਿਕ ਨੂੰ ਅਗਲੀ ਟੀ-20 ਸੀਰੀਜ਼ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਮਿਲ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


 


T20 World Cup: ਫਾਈਨਲ ਹਾਰਨ ਦੇ ਬਾਵਜੂਦ ਪਾਕਿਸਤਾਨੀ ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ, ਹਰ ਖਿਡਾਰੀ ਨੂੰ ਮਿਲਣਗੇ ਕਰੋੜਾਂ ਰੁਪਏ


IND vs NZ: ਸੰਜੂ ਸੈਮਸਨ ਤੇ ਈਸ਼ਾਨ ਕਿਸ਼ਨ ਲਈ ਟੀ-20 ਸੀਰੀਜ਼ ਹੋਵੇਗੀ ਅਹਿਮ, ਫੇਲ ਹੋਏ ਤਾਂ ਵਾਪਸੀ ਹੋਵੇਗੀ ਮੁਸ਼ਕਿਲ!


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ