ਭਾਰਤੀ ਵਿਕਟਕੀਪਰ ਰਿਧੀਮਾਨ ਸਾਹਾ ਦੇ ਟਵੀਟ 'ਤੇ BCCI ਸਖਤ, ਜਾਂਚ ਤੋਂ ਬਾਅਦ ਹੋ ਸਕਦੀ ਕਾਰਵਾਈ
ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਸਾਹਾ ਨੇ 19 ਫਰਵਰੀ ਨੂੰ ਇੱਕ ਟਵੀਟ ਵਿੱਚ ਇਹ ਗੱਲ ਸਾਹਮਣੇ ਲਿਆਂਦੀ ਸੀ ਕਿ ਕਿਸ ਤਰ੍ਹਾਂ ਇੱਕ ਪੱਤਰਕਾਰ ਨੇ ਉਸਨੂੰ ਇੰਟਰਵਿਊ ਨਾ ਦੇਣ ਉੱਤੇ ਧਮਕੀ ਭਰਿਆ ਸੰਦੇਸ਼ ਭੇਜਿਆ ਸੀ।
ਮੁੰਬਈ: ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਰਿਧੀਮਾਨ ਸਾਹਾ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ ਵਿੱਚ ਹਨ। ਸ਼੍ਰੀਲੰਕਾ ਖਿਲਾਫ ਖੇਡੀ ਜਾਣ ਵਾਲੀ ਟੀ-20 ਅਤੇ ਟੈਸਟ ਸੀਰੀਜ਼ ਲਈ ਟੀਮ ਦਾ ਐਲਾਨ ਕੀਤਾ ਗਿਆ। ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਟੀਮ ਦਾ ਐਲਾਨ ਕੀਤਾ ਹੈ ਜਿਸ ਵਿੱਚ ਕੇਐਸ ਭਰਤ ਨੂੰ ਦੂਜੇ ਵਿਕਟਕੀਪਰ ਵਜੋਂ ਟੈਸਟ ਟੀਮ ਵਿੱਚ ਸ਼ਾਮਲ ਕੀਤਾ ਗਿਆ। ਸਾਹਾ ਨੂੰ ਬਾਹਰ ਕੀਤੇ ਜਾਣ ਤੋਂ ਬਾਅਦ ਇੱਕ ਵਿਵਾਦਪੂਰਨ ਇੰਟਰਵਿਊ ਆਇਆ ਸੀ। ਇਸ ਤੋਂ ਇਲਾਵਾ ਇੱਕ ਟਵੀਟ ਵੀ ਕੀਤਾ ਗਿਆ ਸੀ ਜੋ ਵਿਵਾਦਾਂ ਵਿੱਚ ਹੈ।
After all of my contributions to Indian cricket..this is what I face from a so called “Respected” journalist! This is where the journalism has gone. pic.twitter.com/woVyq1sOZX
— Wriddhiman Saha (@Wriddhipops) February 19, 2022
ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਸਾਹਾ ਨੇ 19 ਫਰਵਰੀ ਨੂੰ ਇੱਕ ਟਵੀਟ ਵਿੱਚ ਇਹ ਗੱਲ ਸਾਹਮਣੇ ਲਿਆਂਦੀ ਸੀ ਕਿ ਕਿਸ ਤਰ੍ਹਾਂ ਇੱਕ ਪੱਤਰਕਾਰ ਨੇ ਉਸਨੂੰ ਇੰਟਰਵਿਊ ਨਾ ਦੇਣ ਉੱਤੇ ਧਮਕੀ ਭਰਿਆ ਸੰਦੇਸ਼ ਭੇਜਿਆ ਸੀ। ਸਾਹਾ ਨੇ ਪੱਤਰਕਾਰ ਵੱਲੋਂ ਕੀਤੇ ਸੰਦੇਸ਼ ਦਾ ਸਕਰੀਨ ਸ਼ਾਟ ਟਵਿੱਟਰ 'ਤੇ ਪੋਸਟ ਕੀਤਾ ਅਤੇ ਆਪਣੀ ਨਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਲਿਖਿਆ ਕਿ ਇੰਨੇ ਸਾਲਾਂ ਤੱਕ ਕ੍ਰਿਕਟ ਦੇ ਜ਼ਰੀਏ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਇਹ ਸਨਮਾਨ ਹਾਸਲ ਹੋਇਆ ਹੈ। ਇੱਕ ਸਨਮਾਨਿਤ ਪੱਤਰਕਾਰ ਨੇ ਮੈਨੂੰ ਇਹੋ ਜਿਹੀਆਂ ਗੱਲਾਂ ਲਿਖੀਆਂ, ਵੇਖੋ ਅੱਜ ਪੱਤਰਕਾਰੀ ਕਿਸ ਹੱਦ ਤੱਕ ਪਹੁੰਚ ਚੁੱਕੀ ਹੈ।
ਧਿਆਨ ਯੋਗ ਹੈ ਕਿ ਇਹ ਮਾਮਲਾ ਸੋਸ਼ਲ ਮੀਡੀਆ 'ਤੇ ਮੁੱਦਾ ਬਣਨ ਤੋਂ ਬਾਅਦ ਹੁਣ ਬੀਸੀਸੀਆਈ ਵੀ ਇਸ ਦੇ ਖਿਲਾਫ ਸਖਤ ਨਜ਼ਰ ਆ ਰਿਹਾ ਹੈ। ਬੋਰਡ ਦੇ ਖਜ਼ਾਨਚੀ ਅਰੁਣ ਧੂਮਲ ਨੇ ਇਕ ਵੈੱਬਸਾਈਟ ਨਾਲ ਗੱਲਬਾਤ ਕਰਦਿਆਂ ਕਿਹਾ, ਅਸੀਂ ਇਸ ਮਾਮਲੇ ਨੂੰ ਲੈ ਕੇ ਗੰਭੀਰ ਹਾਂ ਅਤੇ ਇਸ ਬਾਰੇ ਗੱਲ ਕਰ ਰਹੇ ਹਾਂ। ਦੇਖੋ, ਸਭ ਤੋਂ ਪਹਿਲਾਂ ਸਾਨੂੰ ਇਹ ਪਤਾ ਲਗਾਉਣਾ ਪਵੇਗਾ ਕਿ ਉਹ ਪੱਤਰਕਾਰ ਕੌਣ ਹਨ ਤੇ ਕਿਸ ਸੰਦਰਭ ਵਿੱਚ ਸੰਦੇਸ਼ ਭੇਜਿਆ ਗਿਆ ਸੀ। ਇਹ ਸਭ ਜਾਣਨ ਤੋਂ ਬਾਅਦ ਹੀ ਅਸੀਂ ਇਸ ਸਬੰਧੀ ਕੋਈ ਕਾਰਵਾਈ ਕਰ ਸਕਾਂਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904