ਮੁੰਬਈ: ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਰਿਧੀਮਾਨ ਸਾਹਾ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ ਵਿੱਚ ਹਨ। ਸ਼੍ਰੀਲੰਕਾ ਖਿਲਾਫ ਖੇਡੀ ਜਾਣ ਵਾਲੀ ਟੀ-20 ਅਤੇ ਟੈਸਟ ਸੀਰੀਜ਼ ਲਈ ਟੀਮ ਦਾ ਐਲਾਨ ਕੀਤਾ ਗਿਆ। ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਟੀਮ ਦਾ ਐਲਾਨ ਕੀਤਾ ਹੈ ਜਿਸ ਵਿੱਚ ਕੇਐਸ ਭਰਤ ਨੂੰ ਦੂਜੇ ਵਿਕਟਕੀਪਰ ਵਜੋਂ ਟੈਸਟ ਟੀਮ ਵਿੱਚ ਸ਼ਾਮਲ ਕੀਤਾ ਗਿਆ। ਸਾਹਾ ਨੂੰ ਬਾਹਰ ਕੀਤੇ ਜਾਣ ਤੋਂ ਬਾਅਦ ਇੱਕ ਵਿਵਾਦਪੂਰਨ ਇੰਟਰਵਿਊ ਆਇਆ ਸੀ। ਇਸ ਤੋਂ ਇਲਾਵਾ ਇੱਕ ਟਵੀਟ ਵੀ ਕੀਤਾ ਗਿਆ ਸੀ ਜੋ ਵਿਵਾਦਾਂ ਵਿੱਚ ਹੈ।






ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਸਾਹਾ ਨੇ 19 ਫਰਵਰੀ ਨੂੰ ਇੱਕ ਟਵੀਟ ਵਿੱਚ ਇਹ ਗੱਲ ਸਾਹਮਣੇ ਲਿਆਂਦੀ ਸੀ ਕਿ ਕਿਸ ਤਰ੍ਹਾਂ ਇੱਕ ਪੱਤਰਕਾਰ ਨੇ ਉਸਨੂੰ ਇੰਟਰਵਿਊ ਨਾ ਦੇਣ ਉੱਤੇ ਧਮਕੀ ਭਰਿਆ ਸੰਦੇਸ਼ ਭੇਜਿਆ ਸੀ। ਸਾਹਾ ਨੇ ਪੱਤਰਕਾਰ ਵੱਲੋਂ ਕੀਤੇ ਸੰਦੇਸ਼ ਦਾ ਸਕਰੀਨ ਸ਼ਾਟ ਟਵਿੱਟਰ 'ਤੇ ਪੋਸਟ ਕੀਤਾ ਅਤੇ ਆਪਣੀ ਨਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਲਿਖਿਆ ਕਿ ਇੰਨੇ ਸਾਲਾਂ ਤੱਕ ਕ੍ਰਿਕਟ ਦੇ ਜ਼ਰੀਏ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਇਹ ਸਨਮਾਨ ਹਾਸਲ ਹੋਇਆ ਹੈ। ਇੱਕ ਸਨਮਾਨਿਤ ਪੱਤਰਕਾਰ ਨੇ ਮੈਨੂੰ ਇਹੋ ਜਿਹੀਆਂ ਗੱਲਾਂ ਲਿਖੀਆਂ, ਵੇਖੋ ਅੱਜ ਪੱਤਰਕਾਰੀ ਕਿਸ ਹੱਦ ਤੱਕ ਪਹੁੰਚ ਚੁੱਕੀ ਹੈ।

ਧਿਆਨ ਯੋਗ ਹੈ ਕਿ ਇਹ ਮਾਮਲਾ ਸੋਸ਼ਲ ਮੀਡੀਆ 'ਤੇ ਮੁੱਦਾ ਬਣਨ ਤੋਂ ਬਾਅਦ ਹੁਣ ਬੀਸੀਸੀਆਈ ਵੀ ਇਸ ਦੇ ਖਿਲਾਫ ਸਖਤ ਨਜ਼ਰ ਆ ਰਿਹਾ ਹੈ। ਬੋਰਡ ਦੇ ਖਜ਼ਾਨਚੀ ਅਰੁਣ ਧੂਮਲ ਨੇ ਇਕ ਵੈੱਬਸਾਈਟ ਨਾਲ ਗੱਲਬਾਤ ਕਰਦਿਆਂ ਕਿਹਾ, ਅਸੀਂ ਇਸ ਮਾਮਲੇ ਨੂੰ ਲੈ ਕੇ ਗੰਭੀਰ ਹਾਂ ਅਤੇ ਇਸ ਬਾਰੇ ਗੱਲ ਕਰ ਰਹੇ ਹਾਂ। ਦੇਖੋ, ਸਭ ਤੋਂ ਪਹਿਲਾਂ ਸਾਨੂੰ ਇਹ ਪਤਾ ਲਗਾਉਣਾ ਪਵੇਗਾ ਕਿ ਉਹ ਪੱਤਰਕਾਰ ਕੌਣ ਹਨ ਤੇ ਕਿਸ ਸੰਦਰਭ ਵਿੱਚ ਸੰਦੇਸ਼ ਭੇਜਿਆ ਗਿਆ ਸੀ। ਇਹ ਸਭ ਜਾਣਨ ਤੋਂ ਬਾਅਦ ਹੀ ਅਸੀਂ ਇਸ ਸਬੰਧੀ ਕੋਈ ਕਾਰਵਾਈ ਕਰ ਸਕਾਂਗੇ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/apps/details?id=com.winit.starnews.hin
https://apps.apple.com/in/app/abp-live-news/id811114904