Team India: ਭਾਰਤ ਅਤੇ ਬੰਗਲਾਦੇਸ਼ (IND vs BAN) ਵਿਚਕਾਰ 19 ਸਤੰਬਰ ਤੋਂ 2 ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾਣੀ ਹੈ। ਜਿਸ ਦੇ ਲਈ ਹਾਲੇ ਤੱਕ ਟੀਮ ਇੰਡੀਆ ਦਾ ਐਲਾਨ ਨਹੀਂ ਕੀਤਾ ਗਿਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਟੀਮ ਦਾ ਐਲਾਨ ਬਹੁਤ ਜਲਦ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਟੀਮ ਇੰਡੀਆ ਨੂੰ ਬੰਗਲਾਦੇਸ਼ ਦੇ ਖਿਲਾਫ 3 ਟੀ-20 ਮੈਚਾਂ ਦੀ ਸੀਰੀਜ਼ ਖੇਡਣੀ ਹੈ।



ਜਿਸਦੀ ਸ਼ੁਰੂਆਤ 6 ਅਕਤੂਬਰ ਤੋਂ ਸ਼ੁਰੂ ਹੋਣੀ ਹੈ। ਬੰਗਲਾਦੇਸ਼ ਦੇ ਖਿਲਾਫ ਸੀਰੀਜ਼ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ। ਪਰ ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਲਈ ਮੁਸ਼ਕਲਾਂ ਵਧ ਸਕਦੀਆਂ ਹਨ। ਕਿਉਂਕਿ, ਉਨ੍ਹਾਂ ਨੂੰ ਬੰਗਲਾਦੇਸ਼ ਸੀਰੀਜ਼ ਤੋਂ ਬਾਅਦ ਮੁੱਖ ਕੋਚ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।



ਟੀਮ ਇੰਡੀਆ ਦੇ ਮੁੱਖ ਕੋਚ ਨੂੰ ਹਟਾਇਆ ਜਾ ਸਕਦਾ 


ਬੰਗਲਾਦੇਸ਼ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ 3 ਟੀ-20 ਅਤੇ 3 ਵਨਡੇ ਮੈਚਾਂ ਦੀ ਸੀਰੀਜ਼ ਖੇਡਣ ਲਈ ਸ਼੍ਰੀਲੰਕਾ ਦੇ ਦੌਰੇ 'ਤੇ ਗਈ ਸੀ। ਜਿੱਥੇ ਟੀਮ ਇੰਡੀਆ ਨੇ ਟੀ-20 ਸੀਰੀਜ਼ ਜਿੱਤੀ। ਪਰ ਭਾਰਤੀ ਟੀਮ ਨੂੰ ਵਨਡੇ ਸੀਰੀਜ਼ 'ਚ 2-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।



  
ਜਿਸ ਕਾਰਨ ਹੁਣ ਮੁੱਖ ਕੋਚ ਗੌਤਮ ਗੰਭੀਰ 'ਤੇ ਖ਼ਤਰੇ ਦੀ ਘੰਟੀ ਲਟਕ ਰਹੀ ਹੈ। ਉਥੇ ਹੀ ਮੰਨਿਆ ਜਾ ਰਿਹਾ ਹੈ ਕਿ ਜੇਕਰ ਟੀਮ ਇੰਡੀਆ ਬੰਗਲਾਦੇਸ਼ ਖਿਲਾਫ ਟੈਸਟ ਸੀਰੀਜ਼ ਜਾਂ ਟੀ-20 ਸੀਰੀਜ਼ 'ਚ ਹਾਰ ਜਾਂਦੀ ਹੈ। ਇਸ ਲਈ ਬੀਸੀਸੀਆਈ ਗੰਭੀਰ ਖ਼ਿਲਾਫ਼ ਕਾਰਵਾਈ ਕਰ ਸਕਦਾ ਹੈ ਅਤੇ ਉਨ੍ਹਾਂ ਨੂੰ ਮੁੱਖ ਕੋਚ ਦੇ ਅਹੁਦੇ ਤੋਂ ਹਟਾ ਸਕਦਾ ਹੈ।



ਇਸ ਦਿੱਗਜ ਨੂੰ ਜ਼ਿੰਮੇਵਾਰੀ ਸੌਂਪੀ ਜਾ ਸਕਦੀ 


ਦੱਸ ਦੇਈਏ ਕਿ ਜੇਕਰ ਬੰਗਲਾਦੇਸ਼ ਖਿਲਾਫ ਟੀਮ ਇੰਡੀਆ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਤਾਂ ਮੁੱਖ ਕੋਚ ਗੌਤਮ ਗੰਭੀਰ ਨੂੰ ਇਸ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ ਅਤੇ ਟੀਮ ਇੰਡੀਆ ਦੇ ਸਾਬਕਾ ਦਿੱਗਜ ਖਿਡਾਰੀ ਵੀਵੀਐਸ ਲਕਸ਼ਮਣ ਨੂੰ ਮੁੱਖ ਕੋਚ ਬਣਾਇਆ ਜਾ ਸਕਦਾ ਹੈ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ।



ਪਰ ਕੁਝ ਮੀਡੀਆ ਰਿਪੋਰਟਾਂ ਵਿੱਚ ਇਸ ਗੱਲ ਦਾ ਖੁਲਾਸਾ ਹੋ ਰਿਹਾ ਹੈ। ਲਕਸ਼ਮਣ ਕਈ ਵਾਰ ਟੀਮ ਇੰਡੀਆ ਦੇ ਕਾਰਜਕਾਰੀ ਮੁੱਖ ਕੋਚ ਰਹਿ ਚੁੱਕੇ ਹਨ। ਉਨ੍ਹਾਂ ਜੁਲਾਈ ਵਿੱਚ ਜ਼ਿੰਬਾਬਵੇ ਨਾਲ ਖੇਡੀ ਗਈ 5 ਮੈਚਾਂ ਦੀ ਟੀ-20 ਲੜੀ ਵਿੱਚ ਮੁੱਖ ਕੋਚ ਵਜੋਂ ਸੇਵਾ ਨਿਭਾਈ ਅਤੇ ਭਾਰਤ ਨੇ ਇਹ ਲੜੀ 4-1 ਨਾਲ ਜਿੱਤੀ ਸੀ। 



ਸ਼੍ਰੀਲੰਕਾ ਖਿਲਾਫ ਮਿਲੀ ਹਾਰ ਤੋਂ ਬਾਅਦ ਮੱਚਿਆ ਹੰਗਾਮਾ!


ਭਾਰਤੀ ਟੀਮ ਦਾ ਪਿਛਲੇ ਕਈ ਸਾਲਾਂ ਤੋਂ ਸ਼੍ਰੀਲੰਕਾ ਦੇ ਖਿਲਾਫ ਪ੍ਰਦਰਸ਼ਨ ਤਿੰਨਾਂ ਫਾਰਮੈਟਾਂ 'ਚ ਸ਼ਾਨਦਾਰ ਰਿਹਾ ਹੈ। ਹਾਲਾਂਕਿ ਇਸ ਵਾਰ ਅਜਿਹਾ ਨਹੀਂ ਹੋਇਆ ਹੈ। ਕਿਉਂਕਿ, ਮੁੱਖ ਕੋਚ ਗੌਤਮ ਗੰਭੀਰ ਨੂੰ ਆਪਣੀ ਪਹਿਲੀ ਵਨਡੇ ਸੀਰੀਜ਼ ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜਿਸ ਤੋਂ ਬਾਅਦ ਕਈ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਗੰਭੀਰ ਮੁੱਖ ਕੋਚ ਬਣਨ ਦੇ ਲਾਇਕ ਨਹੀਂ ਹਨ ਅਤੇ ਬੀਸੀਸੀਆਈ ਨੂੰ ਉਨ੍ਹਾਂ ਨੂੰ ਜਲਦੀ ਹੀ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਭਾਰਤ ਨੂੰ ਸ਼੍ਰੀਲੰਕਾ ਖਿਲਾਫ 3 ਵਨਡੇ ਸੀਰੀਜ਼ 'ਚ ਇਕ ਵੀ ਜਿੱਤ ਨਹੀਂ ਮਿਲੀ।