T20 World Cup: ਭਾਰਤੀ ਕ੍ਰਿਕਟ ਟੀਮ (ICT) ਇਸ ਸਮੇਂ ਟੀ-20 ਵਿਸ਼ਵ ਕੱਪ ਲਈ ਅਮਰੀਕਾ ਵਿੱਚ ਹੈ। ਇਸ ਲਈ ਹਰ ਦੇਸ਼ ਦੀ ਟੀਮ ਵੱਲੋਂ ਜ਼ਬਰਦਸਤ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਅਤੇ ਕਈ ਅਭਿਆਸ ਮੁਕਾਬਲਿਆਂ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ। ਦੱਸ ਦੇਈਏ ਕਿ ਭਾਰਤੀ ਟੀਮ ਆਪਣਾ ਪਹਿਲਾ ਮੈਚ ਰੋਹਿਤ ਸ਼ਰਮਾ ਦੀ ਅਗਵਾਈ 'ਚ 5 ਜੂਨ ਨੂੰ ਆਇਰਲੈਂਡ (ਭਾਰਤ ਬਨਾਮ ਆਇਰਲੈਂਡ) ਦੇ ਖਿਲਾਫ ਖੇਡੇਗੀ।
ਉਥੇ ਹੀ ਟੀ-20 ਵਿਸ਼ਵ ਕੱਪ 1 ਜੂਨ ਯਾਨਿ ਅੱਜ ਤੋਂ ਸ਼ੁਰੂ ਹੋ ਰਿਹਾ। ਹਾਲਾਂਕਿ ਟੀ-20 ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਕਈ ਸਟਾਰ ਖਿਡਾਰੀ ਬਾਹਰ ਹੋ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਟੀਮ 'ਚ ਜਗ੍ਹਾ ਨਹੀਂ ਮਿਲੇਗੀ। ਇਸ ਸੂਚੀ 'ਚ ਭਾਰਤ ਸਮੇਤ ਕਈ ਦੇਸ਼ਾਂ ਦੇ ਖਿਡਾਰੀ ਸ਼ਾਮਲ ਹਨ।
ਇਹ ਸਟਾਰ ਖਿਡਾਰੀ ਟੀ-20 ਵਿਸ਼ਵ ਕੱਪ ਤੋਂ ਹੋਇਆ ਬਾਹਰ
ਇਹ ਪਹਿਲੀ ਵਾਰ ਹੈ ਜਦੋਂ ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਅਮਰੀਕਾ ਅਤੇ ਵੈਸਟਇੰਡੀਜ਼ ਸਾਂਝੇ ਤੌਰ 'ਤੇ ਕਰ ਰਹੇ ਹਨ। ਹਾਲਾਂਕਿ ਦੁਨੀਆ ਭਰ 'ਚ ਕਈ ਅਜਿਹੇ ਸਟਾਰ ਖਿਡਾਰੀ ਹਨ ਜਿਨ੍ਹਾਂ ਨੂੰ ਇਸ ਟੀ-20 ਵਿਸ਼ਵ ਕੱਪ 'ਚ ਖੇਡਣ ਦਾ ਮੌਕਾ ਨਹੀਂ ਮਿਲੇਗਾ। ਇਸ ਲਿਸਟ ਵਿੱਚ ਦੱਖਣੀ ਅਫਰੀਕਾ ਦੇ ਰਾਸੀ ਵੈਨ ਡੇਰ ਡੁਸੇਨ, ਵੈਨ ਡੇਰ ਮੇਰਵੇ, ਕ੍ਰਿਸ ਵੋਕਸ ਵਰਗੇ ਦੇ ਖਿਡਾਰੀ ਸ਼ਾਮਲ ਹਨ, ਜੋ ਇਸ ਵਾਰ ਟੀ-20 ਵਿਸ਼ਵ ਕੱਪ ਟੀਮ ਦਾ ਹਿੱਸਾ ਨਹੀਂ ਹਨ। ਇਸ ਦੇ ਨਾਲ ਹੀ ਐਡਮ ਮਿਲਨੇ, ਸਟੀਵ ਸਮਿਥ, ਰਿਲੇ ਮੈਰੀਡੀਥ ਅਤੇ ਜੇਸਨ ਬੇਹਰਨਡੋਰਫ ਵਰਗੇ ਖਿਡਾਰੀਆਂ ਨੂੰ ਆਸਟਰੇਲੀਆਈ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਟੀਮ ਇੰਡੀਆ ਦੇ ਇਨ੍ਹਾਂ ਖਿਡਾਰੀਆਂ ਨੂੰ ਮੌਕਾ ਨਹੀਂ ਮਿਲਿਆ
ਇਸ ਵਾਰ ਭਾਰਤੀ ਕ੍ਰਿਕਟ ਟੀਮ ਦੇ ਕਈ ਖਿਡਾਰੀਆਂ ਨੂੰ ਟੀ-20 ਵਿਸ਼ਵ ਕੱਪ ਲਈ ਮੌਕਾ ਨਹੀਂ ਮਿਲਿਆ ਹੈ। ਇਸ ਸੂਚੀ 'ਚ ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ਮੀ, ਹਰਸ਼ਲ ਪਟੇਲ, ਦੀਪਕ ਹੁੱਡਾ ਅਤੇ ਰਵੀਚੰਦਰਨ ਅਸ਼ਵਿਨ ਵਰਗੇ ਖਿਡਾਰੀਆਂ ਨੂੰ ਟੀਮ 'ਚ ਜਗ੍ਹਾ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਬੱਲੇਬਾਜ਼ਾਂ ਦੀ ਸੂਚੀ 'ਚ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ ਅਤੇ ਕੇਐੱਲ ਰਾਹੁਲ ਨੂੰ ਇਸ ਵਾਰ ਟੀਮ 'ਚ ਜਗ੍ਹਾ ਨਹੀਂ ਮਿਲੀ ਹੈ। ਇਹ ਖਿਡਾਰੀ ਆਖਰੀ ਵਾਰ ਟੀ-20 ਵਿਸ਼ਵ ਕੱਪ 2022 ਦੀ ਟੀਮ ਦਾ ਹਿੱਸਾ ਸਨ।
ਕਈ ਵਿਸਫੋਟਕ ਬੱਲੇਬਾਜ਼ ਟੀ-20 ਵਿਸ਼ਵ ਕੱਪ ਨਹੀਂ ਖੇਡਣਗੇ
ਇਸ ਵਾਰ ਟੀ-20 ਵਿਸ਼ਵ ਕੱਪ 'ਚ ਭਾਰਤੀ ਟੀਮ ਦੇ ਵਿਸਫੋਟਕ ਬੱਲੇਬਾਜ਼ ਰਿੰਕੂ ਸਿੰਘ, ਆਸਟ੍ਰੇਲੀਆ ਦੇ ਵਿਸਫੋਟਕ ਬੱਲੇਬਾਜ਼ ਜੇਕ ਫਰੇਜ਼ਰ ਮੈਕਗਰਕ ਅਤੇ ਸ਼੍ਰੀਲੰਕਾ ਕ੍ਰਿਕਟ ਟੀਮ ਦੇ ਵਿਸਫੋਟਕ ਬੱਲੇਬਾਜ਼ ਕੁਸਲ ਪਰੇਰਾ ਨੂੰ ਟੀਮ 'ਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਵਾਰ ਟੀ-20 ਵਿਸ਼ਵ ਕੱਪ ਚੈਂਪੀਅਨ ਕਪਤਾਨ ਆਰੋਨ ਫਿੰਚ ਅਤੇ ਵਿਕਟਕੀਪਰ ਬੱਲੇਬਾਜ਼ ਮੈਥਿਊ ਵੇਡ ਵੀ ਆਸਟਰੇਲੀਆਈ ਟੀਮ ਦਾ ਹਿੱਸਾ ਨਹੀਂ ਹੋਣਗੇ। ਹਾਲਾਂਕਿ ਜੇਕਰ ਪਾਕਿਸਤਾਨ ਦੀ ਗੱਲ ਕਰੀਏ ਤਾਂ ਇਸ ਵਾਰ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਸਾਲਾਂ ਬਾਅਦ ਟੀਮ 'ਚ ਵਾਪਸੀ ਕਰ ਰਹੇ ਹਨ।