IND Vs NZ: ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਇਸ ਸਮੇਂ ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ 'ਚ ਹਿੱਸਾ ਲੈ ਰਹੇ ਹਨ ਅਤੇ ਇਸ ਸੀਰੀਜ਼ ਦੇ ਪਹਿਲੇ ਮੈਚ 'ਚ ਉਨ੍ਹਾਂ ਨੇ ਬੇਹੱਦ ਖਰਾਬ ਪ੍ਰਦਰਸ਼ਨ ਕੀਤਾ ਹੈ। ਇੱਕ ਕਪਤਾਨ ਦੇ ਤੌਰ 'ਤੇ ਉਹ ਭਾਰਤੀ ਟੀਮ ਨੂੰ ਮੈਚ ਜਿਤਾਉਣ 'ਚ ਨਾਕਾਮ ਸਾਬਤ ਹੋਏ ਹਨ। ਇਸ ਨਾਲ ਕ੍ਰਿਕਟ ਪ੍ਰੇਮੀਆਂ ਦਾ ਵੀ ਦਿਲ ਟੁੱਟਿਆ।


ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ 'ਚ ਅਜੇ 2 ਹੋਰ ਮੈਚ ਬਾਕੀ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਆਖਰੀ ਮੈਚਾਂ ਲਈ ਟੀਮ ਇੰਡੀਆ 'ਚ ਬਦਲਾਅ ਕੀਤੇ ਜਾ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਬੰਧਕਾਂ ਵੱਲੋਂ ਰੋਹਿਤ ਸ਼ਰਮਾ ਨੂੰ ਸੀਰੀਜ਼ ਦੇ ਆਖਰੀ 2 ਮੈਚਾਂ ਤੋਂ ਬਾਹਰ ਕੀਤਾ ਜਾ ਸਕਦਾ ਹੈ ਅਤੇ ਉਸ ਦੀ ਜਗ੍ਹਾ ਨੌਜਵਾਨ ਖਿਡਾਰੀਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ।


Read MOre: BCCI ਨੇ ਪਾਕਿਸਤਾਨ ਦੀ ਪੇਸ਼ਕਸ਼ ਨੂੰ ਠੁਕਰਾਇਆ! ਦਿੱਲੀ-ਚੰਡੀਗੜ੍ਹ ਤੋਂ ਰੋਜ਼ਾਨਾ ਅੱਪ-ਡਾਊਨ ਨੂੰ ਲੈ ਦਿੱਤਾ ਇਹ ਜਵਾਬ



ਟੈਸਟ ਸੀਰੀਜ਼ ਤੋਂ ਬਾਹਰ ਹੋਣਗੇ ਰੋਹਿਤ ਸ਼ਰਮਾ 


ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਦੇ ਹਵਾਲੇ ਨਾਲ ਖਬਰ ਆ ਰਹੀ ਹੈ ਕਿ ਬੀਸੀਸੀਆਈ ਪ੍ਰਬੰਧਨ ਉਨ੍ਹਾਂ ਨੂੰ ਭਾਰਤੀ ਟੀਮ ਤੋਂ ਬਾਹਰ ਕਰ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਰੋਹਿਤ ਸ਼ਰਮਾ ਨੂੰ ਨਿੱਜੀ ਕਾਰਨਾਂ ਕਰਕੇ ਪ੍ਰਬੰਧਕਾਂ ਵੱਲੋਂ ਆਰਾਮ ਦਿੱਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਫਿਰ ਤੋਂ ਪਿਤਾ ਬਣਨ ਜਾ ਰਹੇ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਆਰਾਮ ਦਿੱਤਾ ਜਾ ਸਕਦਾ ਹੈ।


ਇਹ ਖਿਡਾਰੀ ਰੋਹਿਤ ਸ਼ਰਮਾ ਦੀ ਥਾਂ ਲੈ ਸਕਦਾ 


ਜੇਕਰ ਰੋਹਿਤ ਸ਼ਰਮਾ ਨੂੰ ਬੀਸੀਸੀਆਈ ਮੈਨੇਜਮੈਂਟ ਵੱਲੋਂ ਬਾਹਰ ਦਾ ਰਸਤਾ ਦਿਖਾਇਆ ਜਾਂਦਾ ਹੈ ਤਾਂ ਉਨ੍ਹਾਂ ਦੀ ਜਗ੍ਹਾ ਕਿਸੇ ਹੋਰ ਖਿਡਾਰੀ ਨੂੰ ਮੌਕਾ ਦਿੱਤਾ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪ੍ਰਬੰਧਨ ਰੋਹਿਤ ਸ਼ਰਮਾ ਦੀ ਜਗ੍ਹਾ ਵਾਸ਼ਿੰਗਟਨ ਸੁੰਦਰ ਨੂੰ ਮੌਕਾ ਦੇ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਵਾਸ਼ਿੰਗਟਨ ਸੁੰਦਰ ਨੂੰ ਇਸ ਸੀਰੀਜ਼ ਦੇ ਆਖਰੀ 2 ਮੈਚਾਂ 'ਚ ਪ੍ਰਬੰਧਨ ਵਲੋਂ ਓਪਨਿੰਗ ਬੱਲੇਬਾਜ਼ ਦੇ ਰੂਪ 'ਚ ਸ਼ਾਮਲ ਕੀਤਾ ਜਾਵੇਗਾ। ਉਹ ਇਸ ਤੋਂ ਪਹਿਲਾਂ ਕਈ ਮੌਕਿਆਂ 'ਤੇ ਘਰੇਲੂ ਕ੍ਰਿਕਟ 'ਚ ਟਾਪ ਆਰਡਰ 'ਤੇ ਬੱਲੇਬਾਜ਼ੀ ਕਰ ਚੁੱਕੇ ਹਨ।