Virat Kohli Birthday: ਵਿਰਾਟ ਕੋਹਲੀ ਦੇ ਜਨਮਦਿਨ ਤੇ ਮਨਾਇਆ ਜਾਏਗਾ ਵੱਡਾ ਜਸ਼ਨ, ਈਡਨ ਗਾਰਡਨ ਨੇ 5 ਨਵੰਬਰ ਲਈ ਕੀਤੀ ਖਾਸ ਤਿਆਰੀ
Virat Kohli: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ 5 ਨਵੰਬਰ ਨੂੰ ਖੇਡਿਆ ਜਾਵੇਗਾ। ਦੋਵੇਂ ਟੀਮਾਂ ਕੋਲਕਾਤਾ ਦੇ ਈਡਨ ਗਾਰਡਨ 'ਚ ਆਹਮੋ-ਸਾਹਮਣੇ ਹੋਣਗੀਆਂ। ਇਸ ਦੇ ਨਾਲ ਹੀ ਇਸ ਦਿਨ ਵਿਰਾਟ ਕੋਹਲੀ ਆਪਣਾ 35ਵਾਂ ਜਨਮਦਿਨ ਮਨਾਉਣਗੇ।
Virat Kohli: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ 5 ਨਵੰਬਰ ਨੂੰ ਖੇਡਿਆ ਜਾਵੇਗਾ। ਦੋਵੇਂ ਟੀਮਾਂ ਕੋਲਕਾਤਾ ਦੇ ਈਡਨ ਗਾਰਡਨ 'ਚ ਆਹਮੋ-ਸਾਹਮਣੇ ਹੋਣਗੀਆਂ। ਇਸ ਦੇ ਨਾਲ ਹੀ ਇਸ ਦਿਨ ਵਿਰਾਟ ਕੋਹਲੀ ਆਪਣਾ 35ਵਾਂ ਜਨਮਦਿਨ ਮਨਾਉਣਗੇ। ਬੰਗਾਲ ਕ੍ਰਿਕਟ ਸੰਘ ਨੇ ਵਿਰਾਟ ਕੋਹਲੀ ਦੇ ਜਨਮਦਿਨ ਨੂੰ ਯਾਦਗਾਰ ਬਣਾਉਣ ਲਈ ਖਾਸ ਪ੍ਰਬੰਧ ਕੀਤੇ ਹਨ। ਦਰਅਸਲ, ਇਸ ਦਿਨ ਲਗਭਗ 70 ਹਜ਼ਾਰ ਪ੍ਰਸ਼ੰਸਕ ਸਟੇਡੀਅਮ ਵਿੱਚ ਵਿਰਾਟ ਕੋਹਲੀ ਦੇ ਮਾਸਕ ਵਿੱਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਵਿਸ਼ੇਸ਼ ਕੇਕ ਵੀ ਕੱਟਿਆ ਜਾਵੇਗਾ। ਬੰਗਾਲ ਕ੍ਰਿਕਟ ਸੰਘ ਵਿਰਾਟ ਕੋਹਲੀ ਦੇ ਜਨਮਦਿਨ ਨੂੰ ਖਾਸ ਬਣਾਉਣ 'ਚ ਕੋਈ ਕਸਰ ਨਹੀਂ ਛੱਡਣਾ ਚਾਹੁੰਦਾ।
ਵਿਰਾਟ ਕੋਹਲੀ ਦੇ ਜਨਮਦਿਨ 'ਤੇ ਕੀ ਹੋਵੇਗਾ?
ਵਿਰਾਟ ਕੋਹਲੀ ਦੇ ਜਨਮਦਿਨ 'ਤੇ ਈਡਨ ਗਾਰਡਨ 'ਚ ਲੇਜ਼ਰ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ। ਨਾਲ ਹੀ ਬਹੁਤ ਸਾਰੇ ਪਟਾਕੇ ਵੀ ਚਲਾਏ ਜਾਣਗੇ। ਇਸ ਦੇ ਨਾਲ ਹੀ ਇਸ ਦਿਨ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਖੇਡਿਆ ਜਾਣਾ ਹੈ। ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਦੱਖਣੀ ਅਫਰੀਕਾ ਨੂੰ ਹਰਾ ਕੇ ਵਿਰਾਟ ਕੋਹਲੀ ਨੂੰ ਜਿੱਤ ਦਾ ਤੋਹਫਾ ਦੇਣਾ ਚਾਹੇਗੀ। ਫਿਲਹਾਲ ਭਾਰਤੀ ਟੀਮ ਅੰਕ ਸੂਚੀ 'ਚ ਸਿਖਰ 'ਤੇ ਹੈ। ਭਾਰਤੀ ਟੀਮ ਨੇ ਹੁਣ ਤੱਕ 6 ਮੈਚ ਖੇਡੇ ਹਨ, ਰੋਹਿਤ ਸ਼ਰਮਾ ਦੀ ਟੀਮ ਨੇ ਸਾਰੇ ਮੈਚਾਂ ਵਿੱਚ ਵਿਰੋਧੀ ਟੀਮਾਂ ਨੂੰ ਹਰਾਇਆ ਹੈ। ਇਸ ਤਰ੍ਹਾਂ ਭਾਰਤ ਦੇ 12 ਅੰਕ ਹਨ।
Celebration of Virat Kohli's birthday at Eden Gardens by CAB. [RevSportz]
— Johns. (@CricCrazyJohns) October 30, 2023
- 70,000 masks of Virat Kohli for fans.
- Special cake cutting.
- Laser show.
- Fireworks pic.twitter.com/iSmVJBmgzJ
ਵਿਸ਼ਵ ਕੱਪ 'ਚ ਵਿਰਾਟ ਕੋਹਲੀ ਦਾ ਬੱਲਾ ਦਿਖਾ ਰਿਹਾ ਜਲਵਾ
ਐਤਵਾਰ ਨੂੰ ਲਖਨਊ 'ਚ ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਇਸ ਮੈਚ 'ਚ ਵਿਰਾਟ ਕੋਹਲੀ ਬਿਨਾਂ ਕੋਈ ਰਨ ਬਣਾਏ ਪਵੇਲੀਅਨ ਪਰਤ ਗਏ। ਹਾਲਾਂਕਿ ਇਸ ਟੂਰਨਾਮੈਂਟ 'ਚ ਵਿਰਾਟ ਕੋਹਲੀ ਦਾ ਬੱਲਾ ਜਲਵਾ ਦਿਖਾ ਰਿਹਾ ਹੈ। ਵਿਰਾਟ ਕੋਹਲੀ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ ਵਿੱਚ ਛੇਵੇਂ ਸਥਾਨ 'ਤੇ ਹਨ। ਹੁਣ ਤੱਕ ਵਿਰਾਟ ਕੋਹਲੀ ਨੇ 6 ਮੈਚਾਂ 'ਚ 88.50 ਦੀ ਔਸਤ ਨਾਲ 354 ਦੌੜਾਂ ਬਣਾਈਆਂ ਹਨ। ਹਾਲਾਂਕਿ ਭਾਰਤੀ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਵਿਰਾਟ ਕੋਹਲੀ ਆਪਣੇ ਜਨਮਦਿਨ 'ਤੇ ਦੱਖਣੀ ਅਫਰੀਕਾ ਖਿਲਾਫ ਜ਼ਰੂਰ ਵੱਡੀ ਪਾਰੀ ਖੇਡਣਗੇ।