CSK vs MI, IPL 2023: IPL 2023 ਦਾ 49ਵਾਂ ਮੈਚ ਸ਼ਨੀਵਾਰ ਨੂੰ MA ਚਿਦੰਬਰਮ ਸਟੇਡੀਅਮ, ਚੇਨਈ ਵਿਖੇ ਖੇਡਿਆ ਗਿਆ। ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼  ਵਿਚਕਾਰ ਖੇਡੇ ਗਏ ਇਸ ਮੈਚ ਵਿੱਚ ਐਮਐਸ ਧੋਨੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 139 ਦੌੜਾਂ ਬਣਾਈਆਂ। ਜਵਾਬ 'ਚ ਚੇਨਈ ਨੇ 17.4 ਓਵਰਾਂ 'ਚ 4 ਵਿਕਟਾਂ ਗੁਆ ਕੇ 140 ਦੌੜਾਂ ਬਣਾਈਆਂ ਅਤੇ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਸੀਐਸਕੇ ਦੀ ਇਸ ਸੀਜ਼ਨ ਵਿੱਚ ਇਹ ਛੇਵੀਂ ਜਿੱਤ ਹੈ ਅਤੇ ਟੀਮ ਦੇ ਹੁਣ 13 ਅੰਕ ਹੋ ਗਏ ਹਨ।


ਚੇਨਈ ਤੋਂ ਚੰਗੀ ਸ਼ੁਰੂਆਤ


140 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੀ ਸ਼ੁਰੂਆਤ ਚੰਗੀ ਰਹੀ। ਸਲਾਮੀ ਬੱਲੇਬਾਜ਼ ਰਿਤੂਰਾਜ ਗਾਇਕਵਾੜ ਅਤੇ ਡਵੇਨ ਕੋਨਵੇ ਨੇ ਪਹਿਲੀ ਵਿਕਟ ਲਈ 46 ਦੌੜਾਂ ਦੀ ਸਾਂਝੇਦਾਰੀ ਕੀਤੀ। ਪਿਊਸ਼ ਚਾਵਲਾ ਨੇ 5ਵੇਂ ਓਵਰ ਦੀ ਪਹਿਲੀ ਗੇਂਦ 'ਤੇ ਚੇਨਈ ਨੂੰ ਪਹਿਲਾ ਝਟਕਾ ਦਿੱਤਾ। ਉਸ ਨੇ ਰਿਤੂਰਾਜ ਨੂੰ ਈਸ਼ਾਨ ਹੱਥੋਂ ਕੈਚ ਆਊਟ ਕਰਵਾਇਆ। ਸਲਾਮੀ ਬੱਲੇਬਾਜ਼ ਨੇ 16 ਗੇਂਦਾਂ ਵਿੱਚ 30 ਦੌੜਾਂ ਦੀ ਪਾਰੀ ਖੇਡੀ। ਇਸ ਪਾਰੀ 'ਚ ਉਨ੍ਹਾਂ ਨੇ 4 ਚੌਕੇ ਅਤੇ 2 ਛੱਕੇ ਲਗਾਏ।


ਰਾਇਡੂ ਨੇ 12 ਦੌੜਾਂ ਬਣਾਈਆਂ



ਚੇਨਈ ਦਾ ਚੌਥਾ ਵਿਕਟ 17ਵੇਂ ਓਵਰ ਦੀ ਤੀਜੀ ਗੇਂਦ 'ਤੇ ਡਿੱਗਿਆ। ਸਲਾਮੀ ਬੱਲੇਬਾਜ਼ ਡਵੇਨ ਕੋਨਵੇ ਨੂੰ ਆਕਾਸ਼ ਮਧਵਾਲ ਨੇ ਐਲਬੀਡਬਲਯੂ ਆਊਟ ਕੀਤਾ। ਆਈਪੀਐਲ ਵਿੱਚ ਮਧਵਾਲ ਦੀ ਇਹ ਪਹਿਲੀ ਵਿਕਟ ਹੈ। ਇਸ ਦੇ ਨਾਲ ਹੀ ਕੋਨਵੇ ਨੇ 42 ਗੇਂਦਾਂ 'ਤੇ 44 ਦੌੜਾਂ ਦੀ ਅਹਿਮ ਪਾਰੀ ਖੇਡੀ। ਇਸ ਦੌਰਾਨ ਉਨ੍ਹਾਂ ਨੇ 4 ਚੌਕੇ ਵੀ ਲਗਾਏ। ਇਸ ਤੋਂ ਬਾਅਦ ਕਪਤਾਨ ਐਮਐਸ ਧੋਨੀ ਬੱਲੇਬਾਜ਼ੀ ਕਰਨ ਆਏ ਤਾਂ ਪ੍ਰਸ਼ੰਸਕਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਸਾਰਿਆਂ ਨੇ ਖੜ੍ਹੇ ਹੋ ਕੇ ਉਸ ਦਾ ਸਵਾਗਤ ਕੀਤਾ। ਧੋਨੀ 2 ਦੌੜਾਂ ਬਣਾ ਕੇ ਅਜੇਤੂ ਰਹੇ ਅਤੇ ਸ਼ਿਵਮ ਦੂਬੇ ਨੇ 26 ਦੌੜਾਂ ਬਣਾਈਆਂ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ