India vs Australia 5th T20I: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਬੈਂਗਲੁਰੂ 'ਚ ਖੇਡਿਆ ਜਾਵੇਗਾ। ਭਾਰਤੀ ਟੀਮ ਨੇ ਸੀਰੀਜ਼ 3-1 ਨਾਲ ਜਿੱਤ ਲਈ ਹੈ। ਹੁਣ ਆਖਰੀ ਮੈਚ ਬਾਕੀ ਹੈ। ਟੀਮ ਇੰਡੀਆ ਇਸ ਮੈਚ ਲਈ ਪਲੇਇੰਗ ਇਲੈਵਨ 'ਚ ਬਦਲਾਅ ਕਰ ਸਕਦੀ ਹੈ। ਉਸ ਨੇ ਪਿਛਲੇ ਮੈਚ 'ਚ 4 ਖਿਡਾਰੀ ਬਦਲੇ ਸਨ। ਕਪਤਾਨ ਸੂਰਿਆਕੁਮਾਰ ਯਾਦਵ ਇਸ ਮੈਚ ਲਈ ਸ਼ਿਵਮ ਦੁਬੇ ਨੂੰ ਮੌਕਾ ਦੇ ਸਕਦੇ ਹਨ।
ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਸੀਰੀਜ਼ ਤੋਂ ਬਾਅਦ ਦੱਖਣੀ ਅਫਰੀਕਾ ਦੌਰੇ 'ਤੇ ਜਾਵੇਗੀ। ਭਾਰਤ-ਦੱਖਣੀ ਅਫਰੀਕਾ ਸੀਰੀਜ਼ ਤੋਂ ਪਹਿਲਾਂ ਇਹ ਆਸਟ੍ਰੇਲੀਆ ਨਾਲ ਆਖਰੀ ਮੈਚ ਹੋਵੇਗਾ। ਟੀਮ ਇੰਡੀਆ ਇਸ 'ਚ ਬਾਕੀ ਖਿਡਾਰੀਆਂ ਨੂੰ ਵੀ ਅਜ਼ਮਾਉਣਾ ਚਾਹੇਗੀ। ਵਾਸ਼ਿੰਗਟਨ ਸੁੰਦਰ ਨੂੰ ਪਲੇਇੰਗ ਇਲੈਵਨ ਵਿੱਚ ਮੌਕਾ ਮਿਲ ਸਕਦਾ ਹੈ। ਉਸ ਨੇ ਕਈ ਮੌਕਿਆਂ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ਼ਿਵਮ ਦੂਬੇ ਨੂੰ ਵੀ ਮੌਕਾ ਮਿਲ ਸਕਦਾ ਹੈ। ਸ਼ਿਵਮ ਨੇ 1 ਵਨਡੇ ਮੈਚ ਵੀ ਖੇਡਿਆ ਹੈ। ਉਸ ਨੇ ਭਾਰਤ ਲਈ 18 ਮੈਚਾਂ ਵਿੱਚ 152 ਦੌੜਾਂ ਬਣਾਈਆਂ ਹਨ।
ਦੱਸ ਦੇਈਏ ਕਿ ਟੀਮ ਇੰਡੀਆ ਨੇ ਸੀਰੀਜ਼ ਦਾ ਪਹਿਲਾ ਮੈਚ 2 ਵਿਕਟਾਂ ਨਾਲ ਜਿੱਤਿਆ ਸੀ। ਇਸ ਤੋਂ ਬਾਅਦ ਦੂਜਾ ਮੈਚ 44 ਦੌੜਾਂ ਨਾਲ ਜਿੱਤ ਲਿਆ। ਭਾਰਤ ਨੂੰ ਤੀਜੇ ਮੈਚ ਵਿੱਚ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਟੀਮ ਇੰਡੀਆ ਨੇ ਚੌਥੇ ਮੈਚ 'ਚ ਵਾਪਸੀ ਕੀਤੀ। ਉਸ ਨੇ ਇਹ ਮੈਚ 20 ਦੌੜਾਂ ਨਾਲ ਜਿੱਤ ਲਿਆ। ਹੁਣ ਪੰਜਵਾਂ ਅਤੇ ਆਖਰੀ ਮੈਚ ਬੈਂਗਲੁਰੂ ਵਿੱਚ ਖੇਡਿਆ ਜਾਵੇਗਾ। ਟੀਮ ਇੰਡੀਆ ਇਸ ਸੀਰੀਜ਼ ਤੋਂ ਬਾਅਦ ਦੱਖਣੀ ਅਫਰੀਕਾ ਦੌਰੇ 'ਤੇ ਜਾਵੇਗੀ। ਇੱਥੇ ਤਿੰਨ-ਤਿੰਨ ਮੈਚਾਂ ਦੀ ਵਨਡੇ ਅਤੇ ਟੀ-20 ਸੀਰੀਜ਼ ਖੇਡੀ ਜਾਵੇਗੀ।
ਭਾਰਤ-ਆਸਟ੍ਰੇਲੀਆ ਮੈਚ ਲਈ ਸੰਭਾਵਿਤ ਖਿਡਾਰੀ -
ਭਾਰਤ: ਯਸ਼ਸਵੀ ਜੈਸਵਾਲ, ਰੁਤੂਰਾਜ ਗਾਇਕਵਾੜ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ/ਸ਼ਿਵਮ ਦੂਬੇ, ਅਕਸ਼ਰ ਪਟੇਲ/ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਦੀਪਕ ਚਾਹਰ, ਅਵੇਸ਼ ਖਾਨ, ਮੁਕੇਸ਼ ਕੁਮਾਰ।
ਆਸਟ੍ਰੇਲੀਆ: ਜੋਸ਼ ਫਿਲਿਪ, ਟ੍ਰੈਵਿਸ ਹੈੱਡ, ਬੇਨ ਮੈਕਡਰਮੋਟ, ਐਰੋਨ ਹਾਰਡੀ, ਟਿਮ ਡੇਵਿਡ, ਮੈਥਿਊ ਸ਼ਾਰਟ, ਮੈਥਿਊ ਵੇਡ (wk/c), ਬੇਨ ਡਵਾਰਸ਼ੁਇਸ, ਕੇਨ ਰਿਚਰਡਸਨ/ਨਾਥਨ ਐਲਿਸ, ਜੇਸਨ ਬੇਹਰਨਡੋਰਫ, ਤਨਵੀਰ ਸੰਘਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।