Jay Shah & Zaka Ashraf Meeting: ਬੀਸੀਸੀਆਈ ਅਤੇ ਪੀਸੀਬੀ ਵਿਚਾਲੇ ਮਾਮਲਾ ਸੁਲਝਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲਾਂਕਿ, ਆਈਸੀਸੀ ਦੋਵਾਂ ਦੇਸ਼ਾਂ ਦੇ ਕ੍ਰਿਕਟ ਬੋਰਡਾਂ ਵਿਚਕਾਰ ਵਿਵਾਦ ਨੂੰ ਸੁਲਝਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ, ਪਰ ਹੁਣ ਤੱਕ ਸਾਰੀਆਂ ਕੋਸ਼ਿਸ਼ਾਂ ਅਸਫਲ ਰਹੀਆਂ ਹਨ। ਹੁਣ ਅਗਲੇ ਹਫ਼ਤੇ ਬੀਸੀਸੀਆਈ ਅਤੇ ਪੀਸੀਬੀ ਦੇ ਅਧਿਕਾਰੀ ਡਰਬਨ ਵਿੱਚ ਮਿਲਣਗੇ।
ਇਸ ਦੌਰਾਨ ਬੀਸੀਸੀਆਈ ਸਕੱਤਰ ਜੈ ਸ਼ਾਹ ਅਤੇ ਪੀਸੀਬੀ ਦੇ ਨਵੇਂ ਚੇਅਰਮੈਨ ਜ਼ਕਾ ਅਸ਼ਰਫ ਆਪਣੀ ਗੱਲ ਰੱਖਣਗੇ। ਦਰਅਸਲ, ਜੈ ਸ਼ਾਹ ਅਤੇ ਜ਼ਕਾ ਅਸ਼ਰਫ ਦੋਵੇਂ ਏਸ਼ੀਅਨ ਕ੍ਰਿਕਟ ਕੌਂਸਲ ਦੇ ਮੈਂਬਰ ਹਨ। ਮੰਨਿਆ ਜਾ ਰਿਹਾ ਹੈ ਕਿ ਜੈ ਸ਼ਾਹ ਅਤੇ ਜ਼ਕਾ ਅਸ਼ਰਫ ਏਸ਼ੀਆ ਕੱਪ ਅਤੇ ਵਿਸ਼ਵ ਕੱਪ ਨਾਲ ਜੁੜੇ ਮੁੱਦਿਆਂ 'ਤੇ ਗੱਲਬਾਤ ਕਰਨਗੇ।
ਇਹ ਵੀ ਪੜ੍ਹੋ: IND vs WI Test: ਵੈਸਟਇੰਡੀਜ਼ ਦੇ ਖ਼ਿਲਾਫ਼ ਭਾਰਤ ਦਾ ਟੈਸਟ ਸੀਰੀਜ ਜਿੱਤਣਾ ਤੈਅ! ਵੇਖੋ ਇਨ੍ਹਾਂ ਅੰਕੜਿਆਂ ਨੇ ਕਰ ਦਿੱਤਾ ਖ਼ੁਲਾਸਾ
ਹੁਣ ਪਾਕਿਸਤਾਨ ਦਾ ਨਵਾਂ ਬਹਾਨਾ ਕੀ ਹੈ?
ਪਿਛਲੇ ਦਿਨੀਂ ਖਬਰ ਆਈ ਸੀ ਕਿ ਪਾਕਿਸਤਾਨੀ ਸਰਕਾਰ ਵਿਸ਼ਵ ਕੱਪ ਲਈ ਆਪਣੀ ਟੀਮ ਭਾਰਤ ਭੇਜਣ ਲਈ ਤਿਆਰ ਹੈ ਪਰ ਹੁਣ ਇਕ ਨਵਾਂ ਪੇਂਚ ਫਸਦਾ ਨਜ਼ਰ ਆ ਰਿਹਾ ਹੈ। ਦਰਅਸਲ, ਕਿਹਾ ਜਾ ਰਿਹਾ ਹੈ ਕਿ ਟੀਮ ਇੰਡੀਆ ਦੇ ਏਸ਼ੀਆ ਕੱਪ ਲਈ ਪਾਕਿਸਤਾਨ ਨਾ ਆਉਣ ਤੋਂ ਪਾਕਿਸਤਾਨ ਸਰਕਾਰ ਖੁਸ਼ ਨਹੀਂ ਹੈ। ਪਾਕਿਸਤਾਨ ਏਸ਼ੀਆ ਕੱਪ 2023 ਦਾ ਮੇਜ਼ਬਾਨ ਦੇਸ਼ ਹੈ ਪਰ ਭਾਰਤ ਦੇ ਇਤਰਾਜ਼ ਤੋਂ ਬਾਅਦ ਸ਼੍ਰੀਲੰਕਾ ਨੂੰ ਕੋ-ਮੇਜ਼ਬਾਨੀ ਮਿਲ ਗਈ। ਭਾਰਤੀ ਟੀਮ ਏਸ਼ੀਆ ਕੱਪ 2023 ਦਾ ਆਪਣਾ ਮੈਚ ਸ਼੍ਰੀਲੰਕਾ ਵਿੱਚ ਖੇਡੇਗੀ। ਇਸ ਤੋਂ ਇਲਾਵਾ ਸ਼੍ਰੀਲੰਕਾ ਟੂਰਨਾਮੈਂਟ ਦੇ ਫਾਈਨਲ ਮੈਚ ਦੀ ਮੇਜ਼ਬਾਨੀ ਕਰੇਗਾ।
ਜੈਸ਼ਾਹ ਅਤੇ ਜਾਕਾ ਅਸ਼ਰਫ਼ ਵਿਚਕਾਰ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਵਿਸ਼ਵ ਕੱਪ ਖੇਡਣ ਲਈ ਭਾਰਤ ਜਾਣ ਨੂੰ ਲੈ ਕੇ ਜੈ ਸ਼ਾਹ ਅਤੇ ਜ਼ਕਾ ਅਸ਼ਰਫ ਵਿਚਾਲੇ ਗੱਲਬਾਤ ਹੋਵੇਗੀ। ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜੇਕਰ ਪਾਕਿਸਤਾਨ ਪੂਰੇ ਏਸ਼ੀਆ ਕੱਪ ਦੀ ਮੇਜ਼ਬਾਨੀ ਨਹੀਂ ਕਰਦਾ ਤਾਂ ਪਾਕਿਸਤਾਨੀ ਟੀਮ ਵਿਸ਼ਵ ਕੱਪ ਖੇਡਣ ਲਈ ਭਾਰਤ ਨਹੀਂ ਜਾਵੇਗੀ। ਪਾਕਿਸਤਾਨ ਦਾ ਮੰਨਣਾ ਹੈ ਕਿ ਏਸ਼ੀਆ ਕੱਪ ਦੇ ਸਾਰੇ ਮੈਚ ਪਾਕਿਸਤਾਨ 'ਚ ਖੇਡੇ ਜਾਣਗੇ। ਜਦਕਿ ਪਿਛਲੇ ਦਿਨੀਂ ਪਾਕਿਸਤਾਨ ਕ੍ਰਿਕਟ ਬੋਰਡ ਨੇ ਹਾਈਬ੍ਰਿਡ ਮਾਡਲ ਦਾ ਸੁਝਾਅ ਦਿੱਤਾ ਸੀ। ਜਿਸ ਤੋਂ ਬਾਅਦ ਸ਼੍ਰੀਲੰਕਾ ਦੀ ਮੇਜ਼ਬਾਨੀ 'ਤੇ ਸਹਿਮਤੀ ਬਣੀ। ਇਸ ਦੇ ਨਾਲ ਹੀ ਹੁਣ ਇੰਡੀਅਨ ਐਕਸਪ੍ਰੈਸ ਨਾਲ ਗੱਲਬਾਤ ਦੌਰਾਨ ਪਾਕਿਸਤਾਨ ਦੇ ਖੇਡ ਮੰਤਰੀ ਅਹਿਸਾਨ ਮਜਾਰੀ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਏਸ਼ੀਆ ਕੱਪ ਖੇਡਣ ਲਈ ਪਾਕਿਸਤਾਨ ਨਹੀਂ ਆਉਂਦੀ ਤਾਂ ਪਾਕਿਸਤਾਨੀ ਟੀਮ ਵਿਸ਼ਵ ਕੱਪ 2023 ਖੇਡਣ ਲਈ ਭਾਰਤ ਨਹੀਂ ਜਾਵੇਗੀ।
ਇਹ ਵੀ ਪੜ੍ਹੋ: World Cup 2023 ਦੇ ਲਈ ਤੈਅ ਨਹੀਂ ਹੋ ਰਿਹਾ ਪਾਕਿਸਤਾਨ ਦਾ ਭਾਰਤ ਆਉਣਾ, ਜਾਣੋ ਹੁਣ ਪਾਕਿ ਖੇਡ ਮੰਤਰੀ ਨੇ ਕਿਉਂ ਕੀਤਾ ਇਨਕਾਰ!