ਨਵੀਂ ਦਿੱਲੀ: ਭਾਰਤ ਤੇ ਵੈਸਟਇੰਡੀਜ਼ 'ਚ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਵਨ ਡੇਅ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ 'ਚ ਖੇਡਿਆ ਜਾ ਰਿਹਾ ਹੈ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਪਹਿਲੇ ਵਨਡੇ ਮੈਚ 'ਚ ਟੀਮ ਇੰਡੀਆ ਹਾਰ ਗਈ ਸੀ, ਇਸ ਲਈ ਜੇ ਵਿਰਾਟ ਕੋਹਲੀ ਅੱਜ ਦਾ ਮੈਚ ਹਾਰ ਜਾਂਦਾ ਹੈ ਤਾਂ ਉਹ ਸੀਰੀਜ਼ ਹਾਰ ਜਾਣਗੇ। ਪਹਿਲੇ ਮੈਚ 'ਚ ਵੈਸਟਇੰਡੀਜ਼ ਦੀ ਟੀਮ ਨੇ 8 ਵਿਕਟਾਂ ਨਾਲ ਜਿੱਤ ਹਾਸਲ ਕੀਤੀ ਤੇ ਸੀਰੀਜ਼ '1-0 ਦੀ ਬੜ੍ਹਤ ਬਣਾਈ।

ਜੇ ਟੀਮ ਇੰਡੀਆ ਮੈਚ ਜਿੱਤ ਕੇ ਸੀਰੀਜ਼ ਨੂੰ ਬਚਾਉਣਾ ਚਾਹੁੰਦੀ ਹੈ ਤਾਂ ਗੇਂਦਬਾਜ਼ਾਂ ਨੂੰ ਬਿਹਤਰ ਪ੍ਰਦਰਸ਼ਨ ਕਰਨਾ ਹੋਵੇਗਾ। ਆਖਰੀ ਮੈਚ 'ਚ ਉਹ ਵੈਸਟਇੰਡੀਜ਼ ਦੇ ਬੱਲੇਬਾਜ਼ਾਂ ਨੂੰ ਪਛਾੜਨ 'ਚ ਨਾਕਾਮਯਾਬ ਰਹੇ ਸੀ।


ਜਿੱਥੇ ਇਹ ਮੈਚ ਟੀਮ ਇੰਡੀਆ ਲਈ ਕਰੋ ਜਾਂ ਮਰੋ ਦੀ ਸਥਿਤੀ ਵਾਲਾ ਹੈ, ਉਧਰ ਹੀ ਕੈਰਨ ਪੋਲਾਰਡ ਦੀ ਟੀਮ ਮੈਚ ਜਿੱਤਣ ਤੇ ਸੀਰੀਜ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਵੀ ਜ਼ਰੂਰ ਕਰੇਗੀ।