Shikhar dhawan new year celebration: ਭਾਰਤੀ ਸਟਾਰ ਬੱਲੇਬਾਜ਼ ਸ਼ਿਖਰ ਧਵਨ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚਲਦੇ ਖੂਬ ਸੁਰਖੀਆਂ ਬਟੋਰਦੇ ਹਨ। ਇਸ ਤੋਂ ਇਲਾਵਾ ਸ਼ਿਖਰ ਉਨ੍ਹਾਂ ਕ੍ਰਿਕਟਰਾਂ ਵਿੱਚੋਂ ਇੱਕ ਹਨ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਦੌਰਾਨ ਕ੍ਰਿਕਟਰ ਆਪਣੇ ਕਈ ਮਜ਼ਾਕੀਆ ਵੀਡੀਓਜ਼ ਸ਼ੇਅਰ ਕਰਦਾ ਰਹਿੰਦਾ ਹੈ, ਜਿਨ੍ਹਾਂ ਨੂੰ ਯੂਜ਼ਰਸ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਵਿਚਾਲੇ ਸ਼ਿਖਰ ਵੱਲੋਂ ਨਵੇਂ ਸਾਲ ਮੌਕੇ ਇੱਕ ਹੋਰ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
ਦਰਅਸਲ, ਸ਼ਿਖਰ ਇਸ ਖਾਸ ਵੀਡੀਓ ਵਿੱਚ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਵਿਖਾਈ ਦੇ ਰਹੇ ਹਨ। ਇਸ ਵੀਡੀਓ ਦੇ ਬੈਕਗ੍ਰਾਊਂਡ ਵਿੱਚ ਮਹਮੁੰਦ ਰਫੀ ਦਾ ਗੀਤ An Evening In Paris ਚੱਲ ਰਿਹਾ ਹੈ। ਜਿਸ ਉੱਪਰ ਸ਼ਿਖਰ ਧਵਨ ਦਾ ਐਕਸਪ੍ਰੈਸ਼ਨ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ। ਕ੍ਰਿਕਟਰ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ।
ਤਲਾਕ ਦੇ ਚੱਲਦੇ ਸੁਰਖੀਆਂ 'ਚ ਰਹੇ...
ਦੱਸ ਦੇਈਏ ਕਿ ਧਵਨ ਦੀ ਨਿੱਜੀ ਜ਼ਿੰਦਗੀ ਉਤਾਰ-ਚੜ੍ਹਾਅ ਵਾਲੀ ਰਹੀ। ਟੀਮ ਤੋਂ ਬਾਹਰ ਹੋਣ ਤੋਂ ਬਾਅਦ ਧਵਨ ਆਪਣੀ ਨਿੱਜੀ ਜ਼ਿੰਦਗੀ 'ਚ ਕਾਫੀ ਸੰਘਰਸ਼ ਕਰ ਰਹੇ ਸੀ। ਹਾਲ ਹੀ 'ਚ ਉਨ੍ਹਾਂ ਦੇ ਤਲਾਕ ਨੂੰ ਅਦਾਲਤ ਨੇ ਮਨਜ਼ੂਰੀ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਨੂੰ ਕਾਫੀ ਮਾਨਸਿਕ ਤਣਾਅ 'ਚੋਂ ਗੁਜ਼ਰਨਾ ਪਿਆ। ਧਵਨ ਆਪਣੀ ਸਾਬਕਾ ਪਤਨੀ ਆਇਸ਼ਾ ਤੋਂ ਲੰਬੇ ਸਮੇਂ ਤੋਂ ਵੱਖ ਰਹਿ ਰਹੇ ਸਨ। ਆਇਸ਼ਾ ਆਪਣੇ ਬੇਟੇ ਜ਼ੋਰਾਵਰ ਨਾਲ ਆਸਟ੍ਰੇਲੀਆ 'ਚ ਰਹਿੰਦੀ ਹੈ ਜਦਕਿ ਧਵਨ ਭਾਰਤ 'ਚ ਰਹਿੰਦਾ ਹੈ। ਲੰਬੇ ਸਮੇਂ ਤੋਂ ਵੱਖ ਰਹਿਣ ਕਾਰਨ ਧਵਨ ਆਪਣੇ ਬੇਟੇ ਨੂੰ ਬਹੁਤ ਯਾਦ ਕਰਦੇ ਹਨ ਅਤੇ ਅਕਸਰ ਆਪਣੇ ਬੇਟੇ ਨਾਲ ਜੁੜੀਆਂ ਪੋਸਟਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।