ਪੜਚੋਲ ਕਰੋ

ਰਿਸ਼ਭ ਪੰਤ ਦੀ ਥਾਂ ਦਿਨੇਸ਼ ਕਾਰਤਿਕ ਨੂੰ ਚੁਣਨ ਦਾ ਫ਼ੈਸਲਾ ਸਹੀ, ਹਰਭਜਨ ਸਿੰਘ ਨੇ ਦੱਸਿਆ ਕਾਰਨ

ਭਾਰਤ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਰੋਹਿਤ ਸ਼ਰਮਾ ਦੇ ਇਸ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ। ਹਰਭਜਨ ਸਿੰਘ ਦਾ ਮੰਨਣਾ ਹੈ ਕਿ ਦਿਨੇਸ਼ ਕਾਰਤਿਕ ਦੀ ਚੰਗੀ ਫਾਰਮ ਦਾ ਟੀਮ ਇੰਡੀਆ ਨੂੰ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ।

Asia Cup 2022: ਏਸ਼ੀਆ ਕੱਪ 'ਚ ਪਾਕਿਸਤਾਨ ਖ਼ਿਲਾਫ਼ ਖੇਡੇ ਗਏ ਮੈਚ 'ਚ ਟੀਮ ਇੰਡੀਆ ਨੇ ਹੈਰਾਨ ਕਰਨ ਵਾਲਾ ਫ਼ੈਸਲਾ ਲਿਆ ਸੀ। ਕਪਤਾਨ ਰੋਹਿਤ ਸ਼ਰਮਾ ਨੇ ਰਿਸ਼ਭ ਪੰਤ ਦੀ ਥਾਂ ਦਿਨੇਸ਼ ਕਾਰਤਿਕ ਨੂੰ ਪਲੇਇੰਗ-11 'ਚ ਵਿਕਟਕੀਪਰ ਵਜੋਂ ਸ਼ਾਮਲ ਕੀਤਾ ਸੀ। ਭਾਰਤ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਰੋਹਿਤ ਸ਼ਰਮਾ ਦੇ ਇਸ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ। ਹਰਭਜਨ ਸਿੰਘ ਦਾ ਮੰਨਣਾ ਹੈ ਕਿ ਦਿਨੇਸ਼ ਕਾਰਤਿਕ ਦੀ ਚੰਗੀ ਫਾਰਮ ਦਾ ਟੀਮ ਇੰਡੀਆ ਨੂੰ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ।

ਇਸ ਸਾਲ ਆਈਪੀਐਲ 'ਚ ਦਿਨੇਸ਼ ਕਾਰਤਿਕ ਨੂੰ ਆਰਸੀਬੀ ਨੇ ਖਰੀਦਿਆ ਸੀ। ਕਾਰਤਿਕ ਸ਼ਾਨਦਾਰ ਫ਼ਾਰਮ 'ਚ ਰਹੇ ਅਤੇ ਫਿਨਿਸ਼ਰ ਦੇ ਤੌਰ 'ਤੇ 183 ਦੀ ਸਟ੍ਰਾਈਕ ਰੇਟ ਨਾਲ 330 ਦੌੜਾਂ ਬਣਾਈਆਂ ਸਨ। ਇਸ ਪ੍ਰਦਰਸ਼ਨ ਦੀ ਬਦੌਲਤ ਕਾਰਤਿਕ 3 ਸਾਲ ਬਾਅਦ ਟੀਮ ਇੰਡੀਆ 'ਚ ਵਾਪਸੀ ਕਰਨ 'ਚ ਕਾਮਯਾਬ ਰਹੇ। ਇੰਨਾ ਹੀ ਨਹੀਂ, ਇਸ ਦੌਰਾਨ ਟੀ-20 ਫਾਰਮੈਟ 'ਚ ਦਿਨੇਸ਼ ਕਾਰਤਿਕ ਦਾ ਪ੍ਰਦਰਸ਼ਨ ਪੰਤ ਨਾਲੋਂ ਬਿਹਤਰ ਰਿਹਾ ਹੈ।

ਮੰਨਿਆ ਜਾ ਰਿਹਾ ਹੈ ਕਿ ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ 'ਚ ਦਿਨੇਸ਼ ਕਾਰਤਿਕ ਭਾਰਤ ਦੀ ਪਹਿਲੀ ਪਸੰਦ ਵਿਕਟਕੀਪਰ ਹੋ ਸਕਦੇ ਹਨ। ਹਰਭਜਨ ਸਿੰਘ ਨੇ ਕਿਹਾ, "ਰਿਸ਼ਭ ਪੰਤ ਨੇ ਟੈਸਟ ਅਤੇ ਵਨਡੇ 'ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਪੰਤ ਦਾ ਪ੍ਰਦਰਸ਼ਨ ਚੰਗਾ ਰਿਹਾ ਹੈ, ਪਰ ਉਹ ਟੀ-20 ਫਾਰਮੈਟ 'ਚ ਇੰਨਾ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੇ ਹਨ। ਦਿਨੇਸ਼ ਕਾਰਤਿਕ ਦਾ ਗ੍ਰਾਫ ਉੱਪਰ ਜਾ ਰਿਹਾ ਹੈ। ਕਾਰਤਿਕ ਨੇ ਬਿਹਤਰ ਖੇਡ ਦਿਖਾਈ ਹੈ। ਇਹ ਸਹੀ ਫ਼ੈਸਲਾ ਹੈ।"

ਕਾਰਤਿਕ ਨੂੰ ਬਾਹਰ ਨਹੀਂ ਰੱਖਿਆ ਜਾ ਸਕਦਾ

ਹਰਭਜਨ ਸਿੰਘ ਨੇ ਅੱਗੇ ਕਿਹਾ, "ਕਾਰਤਿਕ ਚੰਗੀ ਫਾਰਮ 'ਚ ਹੈ, ਉਨ੍ਹਾਂ ਨੂੰ ਬਾਹਰ ਨਹੀਂ ਛੱਡਿਆ ਜਾ ਸਕਦਾ। ਕਾਰਤਿਕ ਨੂੰ ਮੌਕਾ ਦੇਣ ਦਾ ਸਮਾਂ ਆ ਗਿਆ ਹੈ। ਪੰਤ ਕੋਲ ਅਜੇ ਕਾਫੀ ਸਮਾਂ ਹੈ। ਕਾਰਤਿਕ ਕੋਲ ਸਿਰਫ਼ 1 ਜਾਂ 2 ਸਾਲ ਦਾ ਕ੍ਰਿਕਟ ਬਚਿਆ ਹੈ। ਉਹ ਹੇਠਲੇ ਕ੍ਰਮ 'ਚ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਜਿਤਾਉਣ 'ਚ ਮਦਦ ਕਰ ਸਕਦੇ ਹਨ।"

ਦੱਸ ਦੇਈਏ ਕਿ ਕਾਰਤਿਕ ਅਤੇ ਪੰਤ ਦੋਵੇਂ ਆਈਪੀਐਲ ਤੋਂ ਬਾਅਦ ਦੱਖਣੀ ਅਫ਼ਰੀਕਾ, ਇੰਗਲੈਂਡ ਅਤੇ ਵੈਸਟਇੰਡੀਜ਼ ਦੇ ਖਿਲਾਫ ਹੋਈ ਸੀਰੀਜ਼ ਵਿੱਚ ਟੀਮ ਦਾ ਹਿੱਸਾ ਸਨ। ਪਰ ਕੇਐਲ ਰਾਹੁਲ ਦੀ ਵਾਪਸੀ ਕਾਰਨ ਦੋਵੇਂ ਖਿਡਾਰੀਆਂ ਦਾ ਪਲੇਇੰਗ-11 'ਚ ਇਕੱਠੇ ਖੇਡਣਾ ਸੰਭਵ ਨਹੀਂ ਹੈ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget