ODI World Cup 2023: ਧਨਸ਼੍ਰੀ ਵਰਮਾ ਸਣੇ ਰਣਵੀਰ ਸਿੰਘ ਨੂੰ ਮਿਲੀ ਵਨਡੇ ਵਿਸ਼ਵ ਕੱਪ ਦੀ ਟਿਕਟ, ਜਾਣੋ ਕੀ ਹੋਵੇਗਾ ਖਾਸ
Yuzvendra Chahal: ਭਾਰਤੀ ਸਟਾਰ ਸਪਿਨਰ ਯੁਜਵੇਂਦਰ ਚਾਹਲ ਨੂੰ ਇਨ੍ਹੀਂ ਦਿਨੀਂ ਟੀਮ 'ਚ ਜਗ੍ਹਾ ਬਣਾਉਣ ਲਈ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚਾਹਲ ਨੂੰ ਵਿਸ਼ਵ ਕੱਪ ਟੀਮ 'ਚ ਜਗ੍ਹਾ ਨਹੀਂ ਮਿਲੀ ਹੈ
Yuzvendra Chahal: ਭਾਰਤੀ ਸਟਾਰ ਸਪਿਨਰ ਯੁਜਵੇਂਦਰ ਚਾਹਲ ਨੂੰ ਇਨ੍ਹੀਂ ਦਿਨੀਂ ਟੀਮ 'ਚ ਜਗ੍ਹਾ ਬਣਾਉਣ ਲਈ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚਾਹਲ ਨੂੰ ਵਿਸ਼ਵ ਕੱਪ ਟੀਮ 'ਚ ਜਗ੍ਹਾ ਨਹੀਂ ਮਿਲੀ ਹੈ। ਇਸ ਤੋਂ ਪਹਿਲਾਂ ਏਸ਼ੀਆ ਕੱਪ ਤੋਂ ਵੀ ਚਾਹਲ ਨੂੰ ਦੂਰ ਰੱਖਿਆ ਗਿਆ ਸੀ। ਪਰ ਇਸ ਵਿਚਾਲੇ ਚਾਹਲ ਦੀ ਪਤਨੀ ਧਨਸ਼੍ਰੀ ਵਰਮਾ ਵਨਡੇ ਵਿਸ਼ਵ ਕੱਪ 2023 'ਚ ਹਿੱਸਾ ਲੈ ਸਕਦੀ ਹੈ। ਧਨਸ਼੍ਰੀ ਆਈਸੀਸੀ ਦੇ ਐਂਥਮ ਗੀਤ ਵਿੱਚ ਦੇਖਿਆ ਜਾ ਸਕਦਾ ਹੈ।
ਧਨਸ਼੍ਰੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਸ ਦੀ ਬਹੁਤ ਮਜ਼ਬੂਤ ਫੈਨ ਫਾਲੋਇੰਗ ਹੈ। ਉਸ ਨੂੰ ਇੰਸਟਾਗ੍ਰਾਮ 'ਤੇ 5.6 ਮਿਲੀਅਨ ਲੋਕ ਫਾਲੋ ਕਰਦੇ ਹਨ। ਧਨਸ਼੍ਰੀ ਇੱਕ ਡਾਂਸਰ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਡਾਂਸ ਦੀਆਂ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਉਸਦਾ ਇੱਕ ਯੂਟਿਊਬ ਚੈਨਲ ਵੀ ਹੈ, ਜਿੱਥੇ ਉਹ ਡਾਂਸ ਵੀਡੀਓ ਸ਼ੇਅਰ ਕਰਦੀ ਹੈ। ਧਨਸ਼੍ਰੀ ਇੰਸਟਾਗ੍ਰਾਮ ਦੇ ਜ਼ਰੀਏ ਪ੍ਰਸ਼ੰਸਕਾਂ ਲਈ ਤਸਵੀਰਾਂ ਵੀ ਸ਼ੇਅਰ ਕਰਦੀ ਰਹਿੰਦੀ ਹੈ।
Dhanshree Verma Chahal likely to feature in the ICC anthem for the 2023 World Cup. pic.twitter.com/sfM10zxXuR
— Mufaddal Vohra (@mufaddal_vohra) September 19, 2023
ਆਈ.ਸੀ.ਸੀ. ਵੱਲੋਂ ਐਂਥਮ ਗੀਤ 20 ਅਕਤੂਬਰ ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਰਿਲੀਜ਼ ਕੀਤਾ ਜਾਵੇਗਾ। ਹਾਲਾਂਕਿ, ਆਈਸੀਸੀ ਦੁਆਰਾ ਕੋਈ ਠੋਸ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਧਨਸ਼੍ਰੀ ਵਰਮਾ ਗੀਤ ਦਾ ਹਿੱਸਾ ਹੋਵੇਗੀ ਜਾਂ ਨਹੀਂ। ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ICC ਦੇ ਗੀਤ 'ਦਿਲ ਜਸ਼ਨ ਬੋਲੇ' 'ਚ ਨਜ਼ਰ ਆਉਣਗੇ। ਰਣਵੀਰ ਸਿੰਘ ਗੀਤ ਗੀਤ ਨੂੰ ਲੈ ਕੇ ਆਈਸੀਸੀ ਵੱਲੋਂ ਜਾਰੀ ਕੀਤੇ ਪੋਸਟਰ ਵਿੱਚ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਮਸ਼ਹੂਰ ਸੰਗੀਤਕਾਰ ਪ੍ਰੀਤਮ ਨੇ ਕੰਪੋਜ਼ ਕੀਤਾ ਹੈ।
The greatest cricketing Jashn is almost here, 12pm IST tomorrow! #CWC23 👀 pic.twitter.com/vqAURnVWlV
— ICC (@ICC) September 19, 2023
8 ਅਕਤੂਬਰ ਨੂੰ ਪਹਿਲਾ ਮੁਕਾਬਲਾ ਖੇਡੇਗਾ ਭਾਰਤ
5 ਅਕਤੂਬਰ ਤੋਂ ਸ਼ੁਰੂ ਹੋ ਰਹੇ ਵਨਡੇ ਵਿਸ਼ਵ ਕੱਪ 'ਚ ਭਾਰਤੀ ਟੀਮ ਆਪਣਾ ਪਹਿਲਾ ਮੁਕਾਬਲਾ 8 ਅਕਤੂਬਰ ਨੂੰ ਆਸਟ੍ਰੇਲੀਆ ਖਿਲਾਫ ਖੇਡੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇਹ ਮੈਚ ਚੇਨਈ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਟੀਮ ਅਫਗਾਨਿਸਤਾਨ ਅਤੇ ਦੂਜਾ ਅਤੇ ਪਾਕਿਸਤਾਨ ਦੇ ਖਿਲਾਫ ਤੀਜਾ ਮੈਚ ਖੇਡੇਗੀ। ਫਿਰ ਟੀਮ ਇੰਡੀਆ ਅਗਲੇ ਪੰਜ ਮੈਚ ਬੰਗਲਾਦੇਸ਼, ਨਿਊਜ਼ੀਲੈਂਡ, ਇੰਗਲੈਂਡ, ਸ਼੍ਰੀਲੰਕਾ ਅਤੇ ਦੱਖਣੀ ਅਫਰੀਕਾ ਖਿਲਾਫ ਖੇਡੇਗੀ।
ਵਿਸ਼ਵ ਕੱਪ ਲਈ ਭਾਰਤ ਦੀ ਟੀਮ
ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪਾਂਡਿਆ (ਉਪ ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ, ਕੇਐਲ ਰਾਹੁਲ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ ਅਤੇ ਕੁਲਦੀਪ ਯਾਦਵ...