ENG Vs NED Highlights, World Cup 2023: ਇੰਗਲੈਂਡ ਨੇ ਨੀਦਰਲੈਂਡ ਨੂੰ 160 ਦੌੜਾਂ ਨਾਲ ਹਰਾਇਆ ਹੈ। ਨੀਦਰਲੈਂਡ ਨੂੰ ਜਿੱਤ ਲਈ 340 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਡੱਚ ਟੀਮ 37.2 ਓਵਰਾਂ ਵਿੱਚ ਸਿਰਫ਼ 179 ਦੌੜਾਂ ਤੱਕ ਹੀ ਸਿਮਟ ਗਈ। ਨੀਦਰਲੈਂਡ ਲਈ ਤੇਜਾ ਨਿਦਾਮਨੁਰੂ ਨੇ 34 ਗੇਂਦਾਂ 'ਤੇ 41 ਦੌੜਾਂ ਦਾ ਸਭ ਤੋਂ ਵੱਧ ਯੋਗਦਾਨ ਪਾਇਆ। ਇਸ ਦੇ ਨਾਲ ਹੀ ਇੰਗਲੈਂਡ ਲਈ ਮੋਇਨ ਅਲੀ ਅਤੇ ਆਦਿਲ ਰਾਸ਼ਿਦ ਨੇ 3-3 ਵਿਕਟਾਂ ਲਈਆਂ। ਡੇਵਿਡ ਵਿਲੀ ਨੂੰ 2 ਸਫਲਤਾ ਮਿਲੀ। ਕ੍ਰਿਸ ਵੋਕਸ ਨੇ 1 ਵਿਕਟ ਲਈ।



ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।


ਇਸ ਤੋਂ ਪਹਿਲਾਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਇੰਗਲੈਂਡ ਨੇ 50 ਓਵਰਾਂ 'ਚ 9 ਵਿਕਟਾਂ 'ਤੇ 339 ਦੌੜਾਂ ਬਣਾਈਆਂ। ਇੰਗਲੈਂਡ ਲਈ ਬੇਨ ਸਟੋਕਸ ਨੇ ਸ਼ਾਨਦਾਰ ਸੈਂਕੜਾ ਲਗਾਇਆ। ਬੇਨ ਸਟੋਕਸ ਨੇ 84 ਗੇਂਦਾਂ 'ਤੇ 108 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 6 ਚੌਕੇ ਅਤੇ 6 ਛੱਕੇ ਲਗਾਏ। ਡੇਵਿਡ ਮਲਾਨ ਨੇ 74 ਗੇਂਦਾਂ 'ਤੇ 87 ਦੌੜਾਂ ਦਾ ਯੋਗਦਾਨ ਪਾਇਆ। ਉਨ੍ਹਾਂ ਨੇ ਆਪਣੀ ਪਾਰੀ 'ਚ 10 ਚੌਕੇ ਅਤੇ 2 ਛੱਕੇ ਲਗਾਏ। ਇਸ ਤੋਂ ਇਲਾਵਾ ਕ੍ਰਿਸ ਵੋਕਸ ਨੇ 45 ਗੇਂਦਾਂ 'ਚ 51 ਦੌੜਾਂ ਬਣਾਈਆਂ।


ਉਸ ਨੇ ਆਪਣੀ ਪਾਰੀ 'ਚ 5 ਚੌਕੇ ਅਤੇ 1 ਛੱਕਾ ਲਗਾਇਆ। ਨੀਦਰਲੈਂਡ ਲਈ ਬਾਸ ਡੀ ਲੀਡੇ ਸਭ ਤੋਂ ਸਫਲ ਗੇਂਦਬਾਜ਼ ਰਹੇ। ਬੇਸ ਡੀ ਲੀਡੇ ਨੇ 3 ਵਿਕਟਾਂ ਲਈਆਂ। ਆਰੀਅਨ ਦੱਤ ਅਤੇ ਵਾਨ ਵਿਕ ਨੂੰ 2-2 ਸਫਲਤਾ ਮਿਲੀ। ਵਾਨ ਮੀਕਰੇਨ ਨੇ 1 ਖਿਡਾਰੀ ਨੂੰ ਆਊਟ ਕੀਤਾ।


ਇੰਗਲੈਂਡ ਦੀ ਜਿੱਤ ਤੋਂ ਬਾਅਦ ਅੰਕਾਂ ਦੀ ਸੂਚੀ ਕਿੰਨੀ ਬਦਲੀ?


ਇਸ ਦੇ ਨਾਲ ਹੀ ਇਸ ਜਿੱਤ ਤੋਂ ਬਾਅਦ ਇੰਗਲੈਂਡ ਦੀ ਟੀਮ ਅੰਕ ਸੂਚੀ 'ਚ ਸੱਤਵੇਂ ਸਥਾਨ 'ਤੇ ਪਹੁੰਚ ਗਈ ਹੈ। ਹਾਲਾਂਕਿ ਇੰਗਲੈਂਡ ਦੀਆਂ ਸੈਮੀਫਾਈਨਲ 'ਚ ਪਹੁੰਚਣ ਦੀਆਂ ਉਮੀਦਾਂ ਖਤਮ ਹੋ ਗਈਆਂ ਹਨ। ਇੰਗਲੈਂਡ ਖਿਲਾਫ ਹਾਰ ਤੋਂ ਬਾਅਦ ਨੀਦਰਲੈਂਡ ਵੀ ਅਧਿਕਾਰਤ ਤੌਰ 'ਤੇ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ। ਇਸ ਹਾਰ ਤੋਂ ਬਾਅਦ ਨੀਦਰਲੈਂਡ ਅੰਕ ਸੂਚੀ 'ਚ ਆਖਰੀ ਯਾਨੀ ਦਸਵੇਂ ਸਥਾਨ 'ਤੇ ਖਿਸਕ ਗਿਆ ਹੈ।


ਹੁਣ ਤੱਕ ਇੰਗਲੈਂਡ ਤੋਂ ਇਲਾਵਾ ਨੀਦਰਲੈਂਡ, ਬੰਗਲਾਦੇਸ਼ ਅਤੇ ਸ਼੍ਰੀਲੰਕਾ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹਨ। ਜਦਕਿ ਭਾਰਤ ਤੋਂ ਇਲਾਵਾ ਦੱਖਣੀ ਅਫਰੀਕਾ ਅਤੇ ਆਸਟ੍ਰੇਲੀਆ ਸੈਮੀਫਾਈਨਲ 'ਚ ਪਹੁੰਚ ਚੁੱਕੇ ਹਨ।


ਫਿਲਹਾਲ ਨਿਊਜ਼ੀਲੈਂਡ ਅੰਕ ਸੂਚੀ 'ਚ ਚੌਥੇ ਸਥਾਨ 'ਤੇ ਹੈ। ਨਿਊਜ਼ੀਲੈਂਡ ਦੇ 8 ਅੰਕ ਹਨ ਪਰ ਇਸ ਤੋਂ ਇਲਾਵਾ ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਵੀ ਬਰਾਬਰ 8-8 ਅੰਕ ਹਨ।


ਯਾਨੀ ਸੈਮੀਫਾਈਨਲ ਲਈ ਚੌਥੀ ਟੀਮ ਦਾ ਮੁਕਾਬਲਾ ਦਿਲਚਸਪ ਹੋ ਗਿਆ ਹੈ। ਨਿਊਜ਼ੀਲੈਂਡ ਤੋਂ ਇਲਾਵਾ ਪਾਕਿਸਤਾਨ ਅਤੇ ਅਫਗਾਨਿਸਤਾਨ ਇਸ ਚੌਥੀ ਟੀਮ ਦੇ ਦਾਅਵੇਦਾਰ ਹਨ। ਜ਼ਿਕਰਯੋਗ ਹੈ ਕਿ ਪਹਿਲਾ ਸੈਮੀਫਾਈਨਲ ਮੈਚ 15 ਨਵੰਬਰ ਨੂੰ ਖੇਡਿਆ ਜਾਣਾ ਹੈ। ਜਦਕਿ ਦੂਜਾ ਸੈਮੀਫਾਈਨਲ ਮੈਚ 16 ਨਵੰਬਰ ਨੂੰ ਖੇਡਿਆ ਜਾਣਾ ਹੈ। ਇਸ ਦੇ ਨਾਲ ਹੀ ਇਸ ਟੂਰਨਾਮੈਂਟ ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।