Fans Sing Vande Mataram: ਵਾਨਖੇੜੇ ਸਟੇਡੀਅਮ 'ਚ ਪ੍ਰਸ਼ੰਸਕਾਂ ਨੇ ਗਾਇਆ 'ਵੰਦੇ ਮਾਤਰਮ', ਦੇਸ਼ ਭਗਤੀ ਨਾਲ ਭਰਿਆ ਇਹ ਵੀਡੀਓ ਦੇਖਕੇ ਖੜ੍ਹੇ ਹੋ ਜਾਣਗੇ ਰੌਂਗਟੇ
Vande Mataram: ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਸੈਮੀਫਾਈਨਲ ਮੈਚ 'ਚ ਪ੍ਰਸ਼ੰਸਕਾਂ ਨੇ 'ਵੰਦੇ ਮਾਤਰਮ' ਗਾਇਆ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।
Viral Video: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਹੋਏ ਅਹਿਮ ਮੁਕਾਬਲੇ ਵਿੱਚ, ਕ੍ਰਿਕਟ ਜਗਤ ਨੇ ਇੱਕ ਸ਼ਾਨਦਾਰ ਪ੍ਰਦਰਸ਼ਨ ਦੇਖਿਆ। ਜਿਸ ਵਿੱਚ ਵਿਰਾਟ ਕੋਹਲੀ, ਸ਼੍ਰੇਅਸ ਅਈਅਰ ਅਤੇ ਮੁਹੰਮਦ ਸ਼ਮੀ ਦੇ ਸ਼ਾਨਦਾਰ ਯੋਗਦਾਨ ਨੇ ਭਾਰਤ ਨੂੰ ਇੱਕ ਹੋਰ ਵਿਸ਼ਵ ਕੱਪ ਫਾਈਨਲ ਵਿੱਚ ਪਹੁੰਚਾਇਆ ਦਿੱਤਾ ਹੈ। ਜਿਸ ਤੋਂ ਬਾਅਦ ਭਾਰਤੀ ਫੈਨਜ਼ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ, ਦੱਸ ਦਈਏ ਇਸ ਯਾਦਗਾਰ ਪਲ ਨੂੰ ਹੋਰ ਜ਼ਿਆਦਾ ਖੂਬਸੂਰਤ ਬਣਾਇਆ ਇਸ ਵੀਡੀਓ ਨੇ। ਜਿਸ ਵਿੱਚ 32,000 ਤੋਂ ਵੱਧ ਪ੍ਰਸ਼ੰਸਕਾਂ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਸੈਮੀਫਾਈਨਲ ਮੈਚ 'ਚ 'ਵੰਦੇ ਮਾਤਰਮ' ਗਾਇਆ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਦੇਸ਼ ਭਗਤੀ ਨਾਲ ਭਰਿਆ ਇਹ ਵੀਡੀਓ ਦੇਖਕੇ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ।
Vande Mataram at wankhede ! 🇮🇳 #INDvsNZ pic.twitter.com/7qOPFCKBk0
— Sachin More 🔱🚩 (@SM_8009) November 15, 2023
ਭਾਰਤੀ ਟੀਮ ਨੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਵਨਡੇ ਵਿਸ਼ਵ ਕੱਪ 2023 ਦੇ ਫਾਈਨਲ 'ਚ ਪ੍ਰਵੇਸ਼ ਕਰ ਲਿਆ ਹੈ। ਭਾਰਤ ਦੀ ਇਸ ਇਤਿਹਾਸਕ ਜਿੱਤ ਵਿੱਚ ਵਿਰਾਟ ਕੋਹਲੀ, ਸ਼੍ਰੇਅਸ ਅਈਅਰ ਅਤੇ ਮੁਹੰਮਦ ਸ਼ਮੀ ਦਾ ਅਹਿਮ ਯੋਗਦਾਨ ਰਿਹਾ। ਕੋਹਲੀ ਅਤੇ ਅਈਅਰ ਨੇ ਬੱਲੇਬਾਜ਼ੀ 'ਚ ਸੈਂਕੜੇ ਲਗਾਏ, ਜਦਕਿ ਸ਼ਮੀ ਨੇ ਗੇਂਦਬਾਜ਼ੀ 'ਚ ਸੱਤ ਵਿਕਟਾਂ ਲਈਆਂ। ਨਿਊਜ਼ੀਲੈਂਡ ਨੇ 2019 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਭਾਰਤ ਨੂੰ ਹਰਾਇਆ ਸੀ। ਇਸ ਤਰ੍ਹਾਂ ਭਾਰਤ ਨੇ ਚਾਰ ਸਾਲ ਪਹਿਲਾਂ ਮਿਲੀ ਹਾਰ ਦਾ ਬਦਲਾ ਲੈ ਲਿਆ।
Proud moment 100K + people singing Vande Mataram. 🔥🔥#IndiaVsNewZealand #INDvsNZ #WorldCup2023 #ViratKohli𓃵 pic.twitter.com/F2S5fpCCUZ
— Vakugu (@vakugu) November 15, 2023
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵਿਰਾਟ ਕੋਹਲੀ ਨੇ ਭਾਰਤ ਲਈ 117 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ, ਜੋ ਉਨ੍ਹਾਂ ਦੇ ਵਨਡੇ ਕਰੀਅਰ ਦਾ 50ਵਾਂ ਸੈਂਕੜਾ ਸੀ। ਇਸ ਤੋਂ ਇਲਾਵਾ ਸ਼੍ਰੇਅਸ ਅਈਅਰ ਨੇ 105 ਦੌੜਾਂ ਬਣਾਈਆਂ। ਸ਼ੁਭਮਨ ਗਿੱਲ ਨੇ 80 ਦੌੜਾਂ ਬਣਾ ਕੇ ਅਹਿਮ ਯੋਗਦਾਨ ਪਾਇਆ। ਹਰ ਵਾਰ ਦੀ ਤਰ੍ਹਾਂ ਰੋਹਿਤ ਸ਼ਰਮਾ ਨੇ ਚੰਗੀ ਸ਼ੁਰੂਆਤ ਦਿੱਤੀ ਅਤੇ 29 ਗੇਂਦਾਂ 'ਤੇ 47 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।
398 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਨੇ 2 ਵਿਕਟਾਂ ਜਲਦੀ ਗੁਆ ਦਿੱਤੀਆਂ। ਹਾਲਾਂਕਿ ਇਸ ਦੇ ਬਾਵਜੂਦ ਨਿਊਜ਼ੀਲੈਂਡ ਨੇ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਮੈਚ ਪੂਰੀ ਤਰ੍ਹਾਂ ਭਾਰਤ ਦੇ ਕੰਟਰੋਲ 'ਚ ਹੈ। ਕੀਵੀ ਟੀਮ ਨੂੰ ਸ਼ੁਰੂਆਤੀ ਦੋਵੇਂ ਝਟਕੇ ਮੁਹੰਮਦ ਸ਼ਮੀ ਨੇ ਦਿੱਤੇ, ਜਿਨ੍ਹਾਂ ਨੇ ਛੇਵੇਂ ਓਵਰ ਦੀ ਪਹਿਲੀ ਗੇਂਦ 'ਤੇ ਡੇਵੋਨ ਕੌਨਵੇ (13) ਅਤੇ 8ਵੇਂ ਓਵਰ ਦੀ ਚੌਥੀ ਗੇਂਦ 'ਤੇ ਰਚਿਨ ਰਵਿੰਦਰਾ (13) ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ। ਦੱਸ ਦਈਏ ਭਾਰਤ ਲਈ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਸਭ ਤੋਂ ਵੱਧ 7 ਵਿਕਟਾਂ ਲਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।