IND vs SA 1st T20, Sanju Samson: ਸੰਜੂ ਸੈਮਸਨ ਦੇ ਤੂਫਾਨੀ ਸੈਂਕੜੇ ਦੀ ਬਦੌਲਤ ਟੀਮ ਇੰਡੀਆ ਨੇ ਪਹਿਲੇ ਟੀ-20 ਵਿੱਚ ਦੱਖਣੀ ਅਫਰੀਕਾ ਨੂੰ 61 ਦੌੜਾਂ ਨਾਲ ਹਰਾਇਆ। ਚਾਰ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ 'ਚ ਟੀਮ ਇੰਡੀਆ ਨੇ ਪਹਿਲਾਂ ਖੇਡਦੇ ਹੋਏ 8 ਵਿਕਟਾਂ 'ਤੇ 202 ਦੌੜਾਂ ਬਣਾਈਆਂ ਸਨ। ਜਵਾਬ 'ਚ ਮੇਜ਼ਬਾਨ ਦੱਖਣੀ ਅਫਰੀਕਾ ਦੀ ਟੀਮ 141 ਦੌੜਾਂ 'ਤੇ ਢੇਰ ਹੋ ਗਈ। ਭਾਰਤ ਦੀ ਜਿੱਤ ਦੇ ਹੀਰੋ ਰਹੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ। ਸੈਮਸਨ ਨੇ ਸਿਰਫ 50 ਗੇਂਦਾਂ 'ਚ 107 ਦੌੜਾਂ ਦੀ ਪਾਰੀ ਖੇਡੀ ਤੇ 5 ਵੱਡੇ ਰਿਕਾਰਡ ਬਣਾਏ।
1- ਦੱਖਣੀ ਅਫਰੀਕਾ ਖਿਲਾਫ ਸੈਂਕੜਾ ਲਗਾਉਣ ਵਾਲਾ ਪਹਿਲਾ ਭਾਰਤੀ ਵਿਕਟਕੀਪਰ
ਸੰਜੂ ਸੈਮਸਨ ਨੇ ਸਿਰਫ 50 ਗੇਂਦਾਂ 'ਤੇ 107 ਦੌੜਾਂ ਦੀ ਪਾਰੀ ਖੇਡੀ। ਉਸ ਦੇ ਬੱਲੇ ਤੋਂ 7 ਚੌਕੇ ਅਤੇ 10 ਛੱਕੇ ਆਏ। ਇਸ ਨਾਲ ਸੈਮਸਨ ਦੱਖਣੀ ਅਫਰੀਕਾ ਖਿਲਾਫ ਟੀ-20 'ਚ ਸੈਂਕੜਾ ਲਗਾਉਣ ਵਾਲੇ ਪਹਿਲੇ ਭਾਰਤੀ ਵਿਕਟਕੀਪਰ ਬਣ ਗਏ ਹਨ।
2- ਟੀ-20 ਇੰਟਰਨੈਸ਼ਨਲ 'ਚ ਸਭ ਤੋਂ ਤੇਜ਼ ਸੈਂਕੜਾ
ਸੰਜੂ ਸੈਮਸਨ ਨੇ ਦੱਖਣੀ ਅਫਰੀਕਾ ਖਿਲਾਫ ਪਹਿਲੇ ਟੀ-20 'ਚ ਸਿਰਫ 47 ਗੇਂਦਾਂ 'ਚ ਸੈਂਕੜਾ ਲਗਾਇਆ। ਇਸ ਨਾਲ ਉਹ ਟੀ-20 ਇੰਟਰਨੈਸ਼ਨਲ 'ਚ ਦੱਖਣੀ ਅਫਰੀਕਾ ਖਿਲਾਫ ਸਭ ਤੋਂ ਤੇਜ਼ ਸੈਂਕੜਾ ਲਗਾਉਣ ਵਾਲਾ ਭਾਰਤੀ ਬੱਲੇਬਾਜ਼ ਬਣ ਗਿਆ ਹੈ। ਸੈਮਸਨ ਨੇ ਸੂਰਿਆਕੁਮਾਰ ਯਾਦਵ ਦਾ ਰਿਕਾਰਡ ਤੋੜ ਦਿੱਤਾ ਹੈ।
3- ਟੀ-20 ਦੀ ਇੱਕ ਪਾਰੀ ਵਿੱਚ ਸਭ ਤੋਂ ਵੱਧ ਛੱਕੇ
ਸੰਜੂ ਸੈਮਸਨ ਨੇ ਆਪਣੀ ਜ਼ਬਰਦਸਤ ਪਾਰੀ ਦੌਰਾਨ ਕੁੱਲ 10 ਛੱਕੇ ਲਗਾਏ। ਇਸ ਨਾਲ ਉਹ ਟੀ-20 ਅੰਤਰਰਾਸ਼ਟਰੀ ਮੈਚ 'ਚ ਸਾਂਝੇ ਤੌਰ 'ਤੇ ਸਭ ਤੋਂ ਵੱਧ ਛੱਕੇ ਲਗਾਉਣ ਵਾਲਾ ਭਾਰਤੀ ਬੱਲੇਬਾਜ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਲਈ ਟੀ-20 ਮੈਚ 'ਚ ਸਿਰਫ ਰੋਹਿਤ ਸ਼ਰਮਾ ਨੇ 10 ਛੱਕੇ ਲਗਾਏ ਸਨ।
4- ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਸਭ ਤੋਂ ਵੱਧ ਦੌੜਾਂ
ਸੈਮਸਨ ਦੇ ਨਾਂ ਇਕ ਹੋਰ ਅਨੋਖਾ ਰਿਕਾਰਡ ਬਣ ਗਿਆ ਹੈ। ਸੈਮਸਨ ਹੁਣ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਮੈਚ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਸ ਨੇ ਡੇਵਿਡ ਮਿਲਰ ਦਾ ਰਿਕਾਰਡ ਤੋੜ ਦਿੱਤਾ ਹੈ।
5- ਲਗਾਤਾਰ ਦੋ ਸੈਂਕੜੇ ਲਗਾਉਣ ਵਾਲਾ ਪਹਿਲਾ ਭਾਰਤੀ
ਸੰਜੂ ਸੈਮਸਨ ਨੇ ਦੱਖਣੀ ਅਫਰੀਕਾ ਖਿਲਾਫ ਸੱਟਾ ਲਗਾ ਕੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵਰਗੇ ਖਿਡਾਰੀ ਵੀ ਅਜਿਹਾ ਨਹੀਂ ਕਰ ਸਕੇ। ਅਸਲ 'ਚ ਸੈਮਸਨ ਹੁਣ ਲਗਾਤਾਰ ਦੋ ਟੀ-20 ਅੰਤਰਰਾਸ਼ਟਰੀ ਮੈਚਾਂ 'ਚ ਸੈਂਕੜੇ ਲਗਾਉਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ।