ਪੜਚੋਲ ਕਰੋ

Eden Gardens: 36 ਸਾਲ ਪਹਿਲਾਂ ਈਡਨ ਗਾਰਡਨ 'ਤੇ ਖੇਡਿਆ ਗਿਆ ਸੀ ਪਹਿਲਾ ਵਨਡੇ, ਭਾਰਤ ਦੇ ਸਾਹਮਣੇ ਪਾਕਿਸਤਾਨ ਦੀ ਚੁਣੌਤੀ

IND vs SL: ਭਾਰਤ ਤੇ ਸ਼੍ਰੀਲੰਕਾ ਦੀਆਂ ਟੀਮਾਂ ਅੱਜ ਈਡਨ ਗਾਰਡਨ 'ਤੇ ਆਹਮੋ-ਸਾਹਮਣੇ ਹੋਣਗੀਆਂ। 36 ਸਾਲ ਪਹਿਲਾਂ ਇਸ ਮੈਦਾਨ 'ਤੇ ਪਹਿਲਾ ਵਨਡੇ ਮੈਚ ਖੇਡਿਆ ਗਿਆ ਸੀ।

IND vs SL 2nd ODI: ਭਾਰਤ ਅਤੇ ਸ਼੍ਰੀਲੰਕਾ (IND vs SL) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਈਡਨ ਗਾਰਡਨ  (Eden Gardens) 'ਚ ਖੇਡਿਆ ਜਾਵੇਗਾ। ਇਸ ਮੈਦਾਨ ਨਾਲ ਕਈ ਯਾਦਾਂ ਜੁੜੀਆਂ ਹੋਈਆਂ ਹਨ, ਜੋ ਕਿ ਕ੍ਰਿਕਟ ਦੇ ਇਤਿਹਾਸਕ ਅਤੇ ਸਭ ਤੋਂ ਪੁਰਾਣੇ ਸਟੇਡੀਅਮਾਂ ਵਿੱਚ ਗਿਣਿਆ ਜਾਂਦਾ ਹੈ। ਇਸ 'ਚ ਇਸ ਮੈਦਾਨ 'ਤੇ ਖੇਡੇ ਗਏ ਪਹਿਲੇ ਵਨਡੇ ਮੈਚ ਦੀ ਵੀ ਯਾਦ ਹੈ।

18 ਫਰਵਰੀ 1987 ਨੂੰ ਭਾਵ ਲਗਭਗ 36 ਸਾਲ ਪਹਿਲਾਂ ਈਡਨ ਗਾਰਡਨ 'ਤੇ ਪਹਿਲਾ ਵਨਡੇ ਮੈਚ ਖੇਡਿਆ ਗਿਆ ਸੀ। ਇਹ ਮੈਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਹੋਇਆ। ਇਹ ਮੈਚ ਵੀ ਕਾਫੀ ਦਿਲਚਸਪ ਸੀ, ਜਿੱਥੇ ਆਖਰੀ ਓਵਰ ਤੱਕ ਉਤਰਾਅ-ਚੜ੍ਹਾਅ ਹੁੰਦੇ ਰਹੇ।

ਟੀਮ ਇੰਡੀਆ ਨੇ ਬਣਾਇਆ ਸੀ ਵੱਡਾ ਸਕੋਰ

ਇਸ ਮੈਚ 'ਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਮੈਚ ਨੂੰ 40-40 ਓਵਰਾਂ ਦਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਭਾਰਤੀ ਸਲਾਮੀ ਬੱਲੇਬਾਜ਼ ਸ਼੍ਰੀਕਾਂਤ ਦੀਆਂ 103 ਗੇਂਦਾਂ 'ਤੇ 123 ਦੌੜਾਂ ਅਤੇ ਮੱਧਕ੍ਰਮ ਦੇ ਬੱਲੇਬਾਜ਼ ਮੁਹੰਮਦ ਅਜ਼ਹਰੂਦੀਨ ਦੀਆਂ 62 ਗੇਂਦਾਂ 'ਤੇ 49 ਦੌੜਾਂ ਦੀ ਧਮਾਕੇਦਾਰ ਪਾਰੀ ਦੀ ਬਦੌਲਤ ਭਾਰਤੀ ਟੀਮ ਨੇ ਪਾਕਿਸਤਾਨ ਦੇ ਸਾਹਮਣੇ ਚੁਣੌਤੀਪੂਰਨ ਸਕੋਰ ਖੜ੍ਹਾ ਕੀਤਾ। ਭਾਰਤੀ ਟੀਮ ਨੇ ਇੱਥੇ ਨਿਰਧਾਰਤ 40 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 238 ਦੌੜਾਂ ਬਣਾਈਆਂ। ਇੱਥੇ ਪਾਕਿਸਤਾਨ ਵੱਲੋਂ ਵਸੀਮ ਅਕਰਮ ਨੇ 3 ਅਤੇ ਇਮਰਾਨ ਖਾਨ ਨੇ 2 ਵਿਕਟਾਂ ਲਈਆਂ।

ਸਲੀਮ ਮਲਿਕ ਨੇ 36 ਗੇਂਦਾਂ 'ਚ 72 ਦੌੜਾਂ ਬਣਾਈਆਂ ਸਨ

40 ਓਵਰਾਂ ਵਿੱਚ 239 ਦੌੜਾਂ ਦੇ ਸਕੋਰ ਦਾ ਪਿੱਛਾ ਕਰਨਾ ਉਸ ਸਮੇਂ ਆਸਾਨ ਨਹੀਂ ਸੀ ਪਰ ਪਾਕਿਸਤਾਨ ਦੀ ਸਲਾਮੀ ਜੋੜੀ ਨੇ ਇੱਥੇ ਜਿੱਤ ਦੀਆਂ ਉਮੀਦਾਂ ਜਗਾਉਣੀਆਂ ਸ਼ੁਰੂ ਕਰ ਦਿੱਤੀਆਂ। ਰਮੀਜ਼ ਰਾਜਾ (58) ਅਤੇ ਯੂਨਿਸ ਅਹਿਮਦ (58) ਦੀਆਂ ਪਾਰੀਆਂ ਨੇ ਪਾਕਿ ਟੀਮ ਨੂੰ ਜਿੱਤ ਦਾ ਰਾਹ ਦਿਖਾਇਆ। ਇੱਥੇ ਪਹਿਲੀ ਵਿਕਟ ਲਈ ਸੈਂਕੜੇ ਦੀ ਸਾਂਝੇਦਾਰੀ ਹੋਈ, ਪਰ ਓਪਨਿੰਗ ਜੋੜੀ ਦੇ ਪੈਵੇਲੀਅਨ ਪਰਤਣ ਤੋਂ ਬਾਅਦ ਬੈਕ ਟੂ ਬੈਕ ਵਿਕਟਾਂ ਡਿੱਗਦੀਆਂ ਰਹੀਆਂ। 174 ਦੌੜਾਂ ਤੱਕ ਪਹੁੰਚਦਿਆਂ ਪਾਕਿ ਟੀਮ ਨੇ ਆਪਣੀਆਂ 6 ਵਿਕਟਾਂ ਗੁਆ ਦਿੱਤੀਆਂ ਸਨ।

ਪਾਕਿਸਤਾਨ ਦੀ ਟੀਮ ਨੂੰ ਜਿੱਤ ਲਈ 64 ਦੌੜਾਂ ਦੀ ਲੋੜ ਸੀ ਪਰ ਲੋੜੀਂਦੀ ਰਨ ਰੇਟ ਅਸਮਾਨ ਨੂੰ ਛੂਹ ਰਹੀ ਸੀ। ਪਰ ਪਾਕਿ ਬੱਲੇਬਾਜ਼ ਸਲੀਮ ਮਲਿਕ ਤੇਜ਼ ਬੱਲੇਬਾਜ਼ੀ ਕਰ ਰਿਹਾ ਸੀ। ਇਸ ਖਿਡਾਰੀ ਨੇ ਇਸ ਮੈਚ ਵਿੱਚ 36 ਗੇਂਦਾਂ ਵਿੱਚ 72 ਦੌੜਾਂ ਬਣਾਈਆਂ ਅਤੇ ਆਖਰੀ ਓਵਰ ਵਿੱਚ ਪਾਕਿਸਤਾਨੀ ਟੀਮ ਨੂੰ ਰੋਮਾਂਚਕ ਜਿੱਤ ਦਿਵਾਈ। ਪਾਕਿਸਤਾਨ ਦੀ ਟੀਮ ਨੇ ਤਿੰਨ ਗੇਂਦਾਂ ਬਾਕੀ ਰਹਿੰਦਿਆਂ 2 ਵਿਕਟਾਂ ਨਾਲ ਰੋਮਾਂਚਕ ਜਿੱਤ ਦਰਜ ਕੀਤੀ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget