IND vs PAK, World Cup 2023: ਕ੍ਰਿਕਟ ਵਰਲਡ ਕੱਪ 2023 (Worldcup 2023) ਦੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ 15 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਭਾਰਤ-ਪਾਕਿਸਤਾਨ (India-pakistan) ਦਾ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਮੈਚ ਨੂੰ ਲੈ ਕੇ ਕ੍ਰਿਕਟ ਪ੍ਰਸ਼ੰਸਕਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ 14 ਅਕਤੂਬਰ ਤੋਂ 16 ਅਕਤੂਬਰ ਤੱਕ ਅਹਿਮਦਾਬਾਦ ਜਾਣ ਵਾਲੀਆਂ ਫਲਾਈਟਾਂ ਦੀਆਂ ਕੀਮਤਾਂ ਵਿੱਚ ਕਾਫੀ ਵਾਧਾ ਹੋਇਆ ਹੈ। ਦਰਅਸਲ, ਇਸ ਤਰੀਕ 'ਤੇ ਭਾਰਤ-ਪਾਕਿਸਤਾਨ ਮੈਚ ਕਾਰਨ ਉਡਾਣਾਂ ਦੇ ਕਿਰਾਏ ਵਿੱਚ ਲਗਭਗ 300 ਫੀਸਦੀ ਦਾ ਵਾਧਾ ਹੋਇਆ ਹੈ।


ਫਲਾਈਟ ਦੇ ਕਿਰਾਏ 'ਚ ਹੋਇਆ 300 ਫੀਸਦੀ ਵਾਧਾ


ਜੇਕਰ ਤੁਸੀਂ 14 ਅਕਤੂਬਰ ਤੋਂ 16 ਅਕਤੂਬਰ ਦਰਮਿਆਨ ਫਲਾਈਟ ਰਾਹੀਂ ਅਹਿਮਦਾਬਾਦ ਜਾਣ ਬਾਰੇ ਸੋਚ ਰਹੇ ਹੋ, ਤਾਂ ਤੁਹਾਨੂੰ ਲਗਭਗ 300 ਫੀਸਦੀ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। ਇਨ੍ਹਾਂ ਤਰੀਕਾਂ 'ਤੇ ਮੁੰਬਈ ਤੋਂ ਅਹਿਮਦਾਬਾਦ ਜਾਣ ਲਈ 22 ਹਜ਼ਾਰ ਰੁਪਏ ਖਰਚ ਕਰਨੇ ਪੈਣਗੇ। ਦੂਜੇ ਪਾਸੇ ਜੇਕਰ ਤੁਸੀਂ ਦਿੱਲੀ ਤੋਂ ਅਹਿਮਦਾਬਾਦ ਜਾਣਾ ਚਾਹੁੰਦੇ ਹੋ ਤਾਂ ਤੁਹਾਨੂੰ 21,000 ਰੁਪਏ ਦੇਣੇ ਹੋਣਗੇ। 14 ਅਕਤੂਬਰ ਤੋਂ 16 ਅਕਤੂਬਰ ਦਰਮਿਆਨ ਕੋਲਕਾਤਾ ਤੋਂ ਅਹਿਮਦਾਬਾਦ ਜਾਣ ਲਈ 42 ਹਜ਼ਾਰ ਰੁਪਏ ਦੇਣੇ ਹੋਣਗੇ। ਜੇਕਰ ਤੁਸੀਂ ਬੈਂਗਲੁਰੂ ਤੋਂ ਅਹਿਮਦਾਬਾਦ ਜਾਣਾ ਚਾਹੁੰਦੇ ਹੋ ਤਾਂ ਤੁਹਾਨੂੰ 18 ਹਜ਼ਾਰ ਰੁਪਏ ਖਰਚ ਕਰਨੇ ਪੈਣਗੇ।


ਇਹ ਵੀ ਪੜ੍ਹੋ: Virat Kohli Record: ਵਿਰਾਟ ਕੋਹਲੀ ਨੇ MS Dhoni ਨੂੰ ਛੱਡਿਆ ਪਿੱਛੇ, ਹੁਣ ਸਚਿਨ ਤੇਂਦੁਲਕਰ ਦੇ ਰਿਕਾਰਡ ਨੂੰ...


ਭਾਰਤ-ਪਾਕਿਸਤਾਨ ਮੈਚ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਭਾਰੀ ਉਤਸ਼ਾਹ


ਇਸ ਤੋਂ ਇਲਾਵਾ ਜੇਕਰ ਤੁਸੀਂ ਹੈਦਰਾਬਾਦ ਤੋਂ ਅਹਿਮਦਾਬਾਦ ਜਾਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਲਗਭਗ 35 ਹਜ਼ਾਰ ਰੁਪਏ ਦੇਣੇ ਪੈਣਗੇ। ਜਦਕਿ ਚੇਨਈ ਤੋਂ ਅਹਿਮਦਾਬਾਦ ਜਾਣ ਲਈ 45 ਹਜ਼ਾਰ ਰੁਪਏ ਅਦਾ ਕਰਨੇ ਪੈਣਗੇ। ਜੇਕਰ ਤੁਸੀਂ ਇਨ੍ਹਾਂ ਤਰੀਕਾਂ 'ਤੇ ਚੰਡੀਗੜ੍ਹ ਤੋਂ ਅਹਿਮਦਾਬਾਦ ਜਾਣਾ ਚਾਹੁੰਦੇ ਹੋ, ਤਾਂ ਤੁਹਾਨੂੰ 24,000 ਰੁਪਏ ਦੇਣੇ ਹੋਣਗੇ। ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 15 ਅਕਤੂਬਰ ਨੂੰ ਖੇਡਿਆ ਜਾਵੇਗਾ। ਹਾਲਾਂਕਿ ਵਿਸ਼ਵ ਕੱਪ 2023 5 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਜਦਕਿ ਵਿਸ਼ਵ ਕੱਪ 2023 ਦਾ ਖ਼ਿਤਾਬੀ ਮੁਕਾਬਲਾ 19 ਨਵੰਬਰ ਨੂੰ ਖੇਡਿਆ ਜਾਵੇਗਾ।


ਇਹ ਵੀ ਪੜ੍ਹੋ: ਏਸ਼ੀਆ ਕੱਪ 'ਚ ਭਾਰਤ ਨੇ ਨੇਪਾਲ ਨੂੰ ਹਰਾਇਆ, ਹੁਣ ਬੁੱਧਵਾਰ ਨੂੰ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ