ਪੜਚੋਲ ਕਰੋ

Former Cricketer: ਸਾਬਕਾ ਬੱਲੇਬਾਜ਼ ਦੀ ਬੇਟੀ ਅਤੇ ਪਤਨੀ ਨੂੰ ਮਿਲੀ ਬਲਾਤਕਾਰ ਦੀ ਧਮਕੀ! ਹੈਰਾਨੀਜਨਕ ਵਜ੍ਹਾ ਆਈ ਸਾਹਮਣੇ

Former Cricketer: ਸਾਬਕਾ ਭਾਰਤੀ ਕ੍ਰਿਕਟਰ ਅੰਬਾਤੀ ਰਾਇਡੂ IPL 2024 ਤੋਂ ਪ੍ਰਸ਼ੰਸਕਾਂ ਦੇ ਨਿਸ਼ਾਨੇ 'ਤੇ ਹਨ। ਉਨ੍ਹਾਂ ਦੇ ਸਟਾਰ ਕ੍ਰਿਕਟਰ ਖਿਲਾਫ ਕਈ ਅਜਿਹੇ ਬਿਆਨ ਦਿੱਤੇ ਜਿਸ ਤੋਂ ਬਾਅਦ ਕ੍ਰਿਕਟ ਪ੍ਰੇਮੀਆਂ ਦੇ ਦਿਲ ਵਿੱਚ

Former Cricketer: ਸਾਬਕਾ ਭਾਰਤੀ ਕ੍ਰਿਕਟਰ ਅੰਬਾਤੀ ਰਾਇਡੂ IPL 2024 ਤੋਂ ਪ੍ਰਸ਼ੰਸਕਾਂ ਦੇ ਨਿਸ਼ਾਨੇ 'ਤੇ ਹਨ। ਉਨ੍ਹਾਂ ਦੇ ਸਟਾਰ ਕ੍ਰਿਕਟਰ ਖਿਲਾਫ ਕਈ ਅਜਿਹੇ ਬਿਆਨ ਦਿੱਤੇ ਜਿਸ ਤੋਂ ਬਾਅਦ ਕ੍ਰਿਕਟ ਪ੍ਰੇਮੀਆਂ ਦੇ ਦਿਲ ਵਿੱਚ ਰਾਇਡੂ ਪ੍ਰਤੀ ਨਫਰਤ ਭਰ ਗਈ ਗਈ ਹੈ। ਦਰਅਸਲ, ਚੇਨਈ ਸੁਪਰ ਕਿੰਗਜ਼ (CSK) ਦਾ ਇਹ ਸਾਬਕਾ ਬੱਲੇਬਾਜ਼ ਲਗਾਤਾਰ ਅਜਿਹੇ ਬਿਆਨ ਦੇ ਰਿਹਾ ਹੈ, ਜਿਨ੍ਹਾਂ ਪ੍ਰਤੀ ਹਰ ਕੋਈ ਗੁੱਸਾ ਦਿਖਾ ਰਿਹਾ ਹੈ।

ਕਿੰਗ ਕੋਹਲੀ ਖਿਲਾਫ ਬੋਲੇ ਰਾਇਡੂ

ਦੱਸ ਦੇਈਏ ਕਿ ਉਨ੍ਹਾਂ ਨੇ ਜਨਤਕ ਥਾਂ 'ਤੇ ਕਿੰਗ ਕੋਹਲੀ ਦੇ ਯੋਗਦਾਨ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਹਰ ਸੀਜ਼ਨ 'ਚ ਬਹੁਤ ਜ਼ਿਆਦਾ ਦੌੜਾਂ ਬਣਾਉਣਾ ਆਈ.ਪੀ.ਐੱਲ. ਟਰਾਫੀ ਦੀ ਗਾਰੰਟੀ ਨਹੀਂ ਦਿੰਦਾ। ਰਾਇਡੂ ਨੇ ਇਹ ਵੀ ਕਿਹਾ ਸੀ ਕਿ ਆਰਸੀਬੀ ਨੂੰ ਸਿਰਫ ਕੋਹਲੀ 'ਤੇ ਭਰੋਸਾ ਕਰਨ ਦੀ ਬਜਾਏ ਨੌਜਵਾਨਾਂ 'ਤੇ ਜ਼ਿਆਦਾ ਵਿਸ਼ਵਾਸ ਦਿਖਾਉਣ ਦੀ ਲੋੜ ਹੈ।

ਸਾਬਕਾ ਬੱਲੇਬਾਜ਼ ਨੂੰ ਮਿਲੀ ਧਮਕੀ

ਹੁਣ ਰਾਇਡੂ ਨੂੰ ਆਪਣੇ ਬਿਆਨ ਲਈ ਸਮਾਜਿਕ ਪੱਧਰ 'ਤੇ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਇਡੂ ਦੇ ਇਸ ਬਿਆਨ ਤੋਂ ਬਾਅਦ ਹੁਣ ਉਨ੍ਹਾਂ ਦੀ ਚਾਰ ਸਾਲ ਦੀ ਬੇਟੀ ਅਤੇ ਪਤਨੀ ਨੂੰ ਵੀ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਰਾਇਡੂ ਦੇ ਦੋਸਤ ਡਾ: ਸੈਮ ਪਾਲ ਨੇ ਆਪਣੇ ਇੰਸਟਾਗ੍ਰਾਮ 'ਤੇ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਲਿਖਿਆ, “ਅੱਜ ਆਪਣੇ ਸਹੁਰੇ ਅਤੇ ਮੇਰੇ ਚੰਗੇ ਦੋਸਤ ਅੰਬਾਤੀ ਰਾਇਡੂ ਦੇ ਪਰਿਵਾਰ ਨਾਲ ਰਾਤ ਦੇ ਖਾਣੇ ਲਈ ਬਾਹਰ ਗਏ ਸੀ। ਉਹ ਸਟਾਰ ਸਪੋਰਟਸ ਵਿੱਚ ਬਹੁਤ ਮਸ਼ਹੂਰ ਟਿੱਪਣੀਕਾਰ ਬਣ ਗਏ ਹਨ। ਹਾਲ ਹੀ 'ਚ ਉਨ੍ਹਾਂ ਨੇ ਕਿਸੇ ਖਾਸ ਟੀਮ ਦੇ ਜਿੱਤਣ ਅਤੇ ਕੱਪ ਜਿੱਤਣ 'ਚ ਫਰਕ ਬਾਰੇ ਕੁਝ ਕਿਹਾ, ਜਿਸ ਨਾਲ ਸਾਡੇ 'ਚੋਂ ਜ਼ਿਆਦਾਤਰ ਲੋਕ ਸਹਿਮਤ ਹਨ। ਪਰ ਵਿਰਾਟ ਕੋਹਲੀ ਦਾ ਸਮਰਥਨ ਕਰਨ ਵਾਲੇ ਕੁਝ ਲੋਕਾਂ ਅਤੇ ਪੀਆਰ ਏਜੰਸੀਆਂ ਨੇ ਇਸ ਨੂੰ ਨਿੱਜੀ ਤੌਰ 'ਤੇ ਲਿਆ। ਇਨ੍ਹਾਂ ਲੋਕਾਂ ਨੇ ਮੇਰੀ ਪਤਨੀ ਅਸ਼ਵਿਨੀ ਅਤੇ ਜੋ ਵੀ ਅੰਬਾਤੀ ਰਾਇਡੂ ਦੀਆਂ ਤਸਵੀਰਾਂ ਪੋਸਟ ਕੀਤੀਆਂ, ਉਨ੍ਹਾਂ ਦੇ ਪੇਜਾਂ 'ਤੇ ਸਪੱਸ਼ਟ ਤੌਰ 'ਤੇ ਅਪਮਾਨਜਨਕ ਗੱਲਾਂ ਲਿਖਣੀਆਂ ਸ਼ੁਰੂ ਕਰ ਦਿੱਤੀਆਂ।

ਰਾਇਡੂ ਦੇ ਦੋਸਤ ਨੇ ਅੱਗੇ ਲਿਖਿਆ, ''ਕੱਲ੍ਹ ਸ਼ੁਰੂ ਵਿੱਚ ਅਸੀਂ ਇਸ ਬਾਰੇ ਹੱਸ ਰਹੇ ਸੀ। ਪਰ ਉਦੋਂ ਰਾਇਡੂ ਦੀ ਪਤਨੀ ਵਿਦਿਆ ਨੇ ਮੈਨੂੰ ਦੱਸਿਆ, ਇਹ ਸਿਰਫ਼ ਦੁਰਵਿਵਹਾਰ ਨਹੀਂ ਸੀ, ਸਗੋਂ ਨਿੱਜੀ ਦੁਰਵਿਵਹਾਰ ਸੀ, ਜਿਸ ਵਿੱਚ ਅਜਿਹੀਆਂ ਗੱਲਾਂ ਕਹੀਆਂ ਗਈਆਂ ਸੀ ਕਿ ਉਹ ਉਨ੍ਹਾਂ ਦੀਆਂ 1 ਸਾਲ ਦੀ ਅਤੇ 4 ਸਾਲ ਦੀਆਂ ਧੀਆਂ ਨੂੰ ਨੁਕਸਾਨ ਪਹੁੰਚਾਉਣਗੇ ਜਾਂ ਬਲਾਤਕਾਰ ਕਰਨਗੇ। ਮੈਂ ਸੋਚਿਆ ਕਿ ਸ਼ਾਇਦ ਇਸ ਤਰ੍ਹਾਂ ਦੀਆਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ। ਇੱਥੋਂ ਤੱਕ ਕਿ ਉਸ ਦੀ ਪਤਨੀ ਨੂੰ ਵੀ ਧਮਕਾਇਆ ਗਿਆ ਅਤੇ ਬੁਰੀ ਤਰ੍ਹਾਂ ਨਾਲ ਦੁਰਵਿਵਹਾਰ ਕੀਤਾ ਗਿਆ।

ਪਾਲ ਨੇ ਲਿਖਿਆ, “ਪਰ ਇਹ ਸਿਰਫ਼ ਇਸ ਲਈ ਮਜ਼ਾਕ ਨਹੀਂ ਹੈ ਕਿ ਇੱਕ ਆਦਮੀ ਬੋਲਿਆ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ, ਕੁਝ ਅਪਰਾਧੀਆਂ ਨੂੰ ਇੰਨਾ ਨੀਚ ਬੋਲਣ ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ? 1 ਸਾਲ ਦੇ ਬੱਚੇ ਅਤੇ 4 ਸਾਲ ਦੇ ਬੱਚੇ ਨੂੰ ਨੁਕਸਾਨ ਪਹੁੰਚਾਉਣ, ਜਾਨੋਂ ਮਾਰਨ ਅਤੇ ਬਲਾਤਕਾਰ ਕਰਨ ਦੀ ਧਮਕੀ ਦੇਣਾ ਇੱਕ ਕਾਨੂੰਨੀ ਅਪਰਾਧ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੰਵਿਧਾਨ ਵਿੱਚ ਪ੍ਰਗਟਾਵੇ ਦੀ ਆਜ਼ਾਦੀ ਕਿੱਥੇ ਦਰਜ ਹੈ?

ਉਨ੍ਹਾਂ ਲਿਖਿਆ, "ਮੈਨੂੰ ਪੂਰੀ ਉਮੀਦ ਹੈ ਕਿ ਨਿਆਂ ਪ੍ਰਣਾਲੀ ਜਿਸ ਵਿੱਚ ਪੁਲਿਸ ਅਤੇ ਸਮੇਤ ਨਿਆਂਪਾਲਿਕਾ ਵੀ ਸ਼ਾਮਲ ਹੈ, ਅਪਰਾਧੀਆਂ ਦੀ ਇਸ ਗਤੀਵਿਧੀ ਦਾ ਨੋਟਿਸ ਲਵੇਗੀ ਅਤੇ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਲੋਕਾਂ ਸਮੇਤ ਇਹਨਾਂ ਸਾਰੇ ਅਪਰਾਧੀਆਂ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।"

ਵਿਰਾਟ ਕੋਹਲੀ ਨੂੰ ਆਈਪੀਐਲ 2024 ਦੀ ਆਰੇਂਜ ਕੈਪ ਮਿਲੀ

ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਬੱਲੇਬਾਜ਼ ਵਿਰਾਟ ਨੇ IPL 2024 'ਚ 154 ਦੀ ਸਟ੍ਰਾਈਕ ਰੇਟ ਨਾਲ 15 ਮੈਚਾਂ 'ਚ ਸਭ ਤੋਂ ਵੱਧ 741 ਦੌੜਾਂ ਬਣਾਈਆਂ ਅਤੇ ਇਸ ਦੇ ਲਈ ਉਨ੍ਹਾਂ ਨੂੰ ਆਰੇਂਜ ਕੈਪ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਵਿਰਾਟ ਹੁਣ 2 ਜੂਨ ਤੋਂ ਸ਼ੁਰੂ ਹੋਣ ਵਾਲੇ ਟੀ-20 ਵਿਸ਼ਵ ਕੱਪ 2024 ਵਿੱਚ ਭਾਰਤ ਲਈ ਸ਼ਾਨਦਾਰ ਪ੍ਰਦਰਸ਼ਨ ਕਰਨਾ ਚਾਹੇਗਾ। ਜੇਕਰ ਭਾਰਤ ਦੂਜੀ ਵਾਰ ਚੈਂਪੀਅਨ ਬਣਨਾ ਚਾਹੁੰਦਾ ਹੈ ਤਾਂ ਵਿਰਾਟ ਅਤੇ ਰੋਹਿਤ ਸ਼ਰਮਾ ਨੂੰ ਬੱਲੇ ਨਾਲ ਦੌੜਾਂ ਬਣਾਉਣੀਆਂ ਪੈਣਗੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget