ICC Champions Trophy: ਭਾਰਤ ਨੇ ICC ਚੈਂਪੀਅਨਜ਼ ਟਰਾਫੀ 2025 ਦੇ ਪਹਿਲੇ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਐਂਟਰੀ ਕਰ ਲਈ ਹੈ। ਇਹ ਮੈਚ ਮੰਗਲਵਾਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਗਿਆ। ਇਸ ਜਿੱਤ ਦੇ ਨਾਲ ਭਾਰਤ ਲਗਾਤਾਰ ਤੀਜੀ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ।



ਗੱਦਾਫੀ ਸਟੇਡੀਅਮ ਵਿੱਚ ਨਹੀਂ ਹੋਵੇਗਾ ਫਾਈਨਲ, ਭਾਰਤ ਕਰਕੇ ਪਾਕਿਸਤਾਨ ਬਾਹਰ
ਪਾਕਿਸਤਾਨ 2025 ਦੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਸੀ, ਪਰ ਹਾਈਬ੍ਰਿਡ ਮਾਡਲ ਦੇ ਤਹਿਤ ਇਹ ਪਹਿਲਾਂ ਹੀ ਤੈਅ ਹੋ ਗਿਆ ਸੀ ਕਿ ਜੇਕਰ ਭਾਰਤ ਫਾਈਨਲ ਵਿੱਚ ਪਹੁੰਚਦਾ ਹੈ, ਤਾਂ ਮੈਚ ਪਾਕਿਸਤਾਨ ਵਿੱਚ ਨਹੀਂ ਸਗੋਂ ਦੁਬਈ ਵਿੱਚ ਹੋਵੇਗਾ।



9 ਮਾਰਚ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ ਫਾਈਨਲ


ਹੁਣ, ਫਾਈਨਲ 9 ਮਾਰਚ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ, ਜਿਸ ਨਾਲ ਪਾਕਿਸਤਾਨ ਦੀਆਂ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਫਾਈਨਲ ਕਰਵਾਉਣ ਦੀਆਂ ਉਮੀਦਾਂ ਖਤਮ ਹੋ ਗਈਆਂ ਹਨ। ਭਾਰਤੀ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ 'ਤੇ ਇਸ ਨੂੰ ਲੈਕੇ ਮਜ਼ੇਦਾਰ ਮੀਮਜ਼ ਅਤੇ ਮਜ਼ਾਕੀਆ ਟਿੱਪਣੀਆਂ ਪੋਸਟ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।


ਇੱਕ ਪ੍ਰਸ਼ੰਸਕ ਨੇ X (ਪਹਿਲਾਂ ਟਵਿੱਟਰ) 'ਤੇ ਪੋਸਟ ਕੀਤਾ: "ਗੱਦਾਫੀ ਸਟੇਡੀਅਮ ਚੈਂਪੀਅਨਜ਼ ਨਾਕਆਊਟ ਹੋ ਗਿਆ!" ਪਾਕਿਸਤਾਨ ਪਹਿਲਾਂ ਹੀ ਟੂਰਨਾਮੈਂਟ ਤੋਂ ਬਾਹਰ ਹੋ ਚੁੱਕਿਆ ਹੈ। ਪਾਕਿਸਤਾਨ ਟੀਮ ਨਿਊਜ਼ੀਲੈਂਡ ਅਤੇ ਭਾਰਤ ਤੋਂ ਹਾਰਨ ਤੋਂ ਬਾਅਦ ਲੀਗ ਪੜਾਅ ਵਿੱਚ ਹੀ ਟੂਰਨਾਮੈਂਟ ਤੋਂ ਬਾਹਰ ਹੋ ਗਈ ਸੀ। ਭਾਰਤ ਹੁਣ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਕਾਰ ਦੂਜੇ ਸੈਮੀਫਾਈਨਲ ਦੇ ਜੇਤੂ ਨਾਲ ਭਿੜੇਗਾ, ਜੋ ਕਿ 6 ਮਾਰਚ ਨੂੰ ਲਾਹੌਰ ਵਿੱਚ ਖੇਡਿਆ ਜਾਵੇਗਾ। ਹੁਣ ਭਾਰਤੀ ਟੀਮ 9 ਮਾਰਚ ਨੂੰ ਦੁਬਈ ਵਿੱਚ ਫਾਈਨਲ ਖੇਡੇਗੀ ਅਤੇ ਇੱਕ ਹੋਰ ਚੈਂਪੀਅਨਜ਼ ਟਰਾਫੀ ਜਿੱਤਣ ਦੀ ਕੋਸ਼ਿਸ਼ ਕਰੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।