GT vs PBKS IPL: ਮੋਹਾਲੀ 'ਚ ਗੁਜਰਾਤ ਨਾਲ ਭਿੜੇਗੀ ਪੰਜਾਬ ਕਿੰਗਜ਼, ਦਰਸ਼ਕਾਂ ਵਿਚਾਲੇ ਧੜਾਧੜ ਵਿਕ ਰਹੀਆਂ ਟਿਕਟਾਂ, ਜਾਣੋ ਹੋਰ ਵੀ ਅਪਡੇਟਸ
Chandigarh News, GT vs PBKS IPL 2024: ਕ੍ਰਿਕਟ ਪ੍ਰੇਮੀਆਂ ਵਿੱਚ ਇਨ੍ਹੀਂ ਦਿਨੀਂ ਆਈਪੀਐੱਲ ਨੂੰ ਲੈ ਜ਼ਬਰਦਸਤ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਪ੍ਰਸ਼ੰਸਕ ਸਿਰਫ ਘਰ ਬੈਠੇ ਹੀ ਨਹੀਂ ਬਲਕਿ ਕ੍ਰਿਕਟ ਸਟੇਡੀਅਮ ਵਿੱਚ ਪਹੁੰਚ
Chandigarh News, GT vs PBKS IPL 2024: ਕ੍ਰਿਕਟ ਪ੍ਰੇਮੀਆਂ ਵਿੱਚ ਇਨ੍ਹੀਂ ਦਿਨੀਂ ਆਈਪੀਐੱਲ ਨੂੰ ਲੈ ਜ਼ਬਰਦਸਤ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਪ੍ਰਸ਼ੰਸਕ ਸਿਰਫ ਘਰ ਬੈਠੇ ਹੀ ਨਹੀਂ ਬਲਕਿ ਕ੍ਰਿਕਟ ਸਟੇਡੀਅਮ ਵਿੱਚ ਪਹੁੰਚ ਇਸਦਾ ਆਨੰਦ ਲੈ ਰਹੇ ਹਨ। ਦੱਸ ਦੇਈਏ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਿਊ ਚੰਡੀਗੜ੍ਹ ਸਥਿਤ ਸਟੇਡੀਅਮ ਵਿੱਚ ਕੱਲ੍ਹ ਸ਼ਾਮ 7:30 ਵਜੇ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਖੇਡਿਆ ਜਾਣਾ ਹੈ। ਇਸ ਲਈ ਟਿਕਟਾਂ ਆਨਲਾਈਨ ਵੇਚੀਆਂ ਜਾ ਰਹੀਆਂ ਹਨ। ਪਿਛਲੀ ਵਾਰ ਗੁਜਰਾਤ ਨਾਲ ਹੋਏ ਮੈਚ ਵਿੱਚ ਸਾਰੀਆਂ ਟਿਕਟਾਂ ਵਿਕ ਗਈਆਂ ਸਨ। ਹੁਣ ਤੱਕ 70% ਤੋਂ ਵੱਧ ਟਿਕਟਾਂ ਆਨਲਾਈਨ ਪਲੇਟਫਾਰਮ ਰਾਹੀਂ ਵੇਚੀਆਂ ਜਾ ਚੁੱਕੀਆਂ ਹਨ। ਗੁਜਰਾਤ ਤੋਂ ਜਿੱਤ ਤੋਂ ਬਾਅਦ ਪੰਜਾਬ ਦੀ ਟੀਮ ਆਪਣੇ ਹੀ ਮੈਦਾਨ 'ਤੇ ਇਹ ਦੂਜਾ ਮੈਚ ਖੇਡਣ ਜਾ ਰਹੀ ਹੈ।
ਦਰਸ਼ਕਾਂ ਦੀ ਸਹੀ ਸਮੇਂ ਤੇ ਹੋਏਗੀ ਐਂਟਰੀ
ਪਿਛਲੀ ਵਾਰ ਦਰਸ਼ਕਾਂ ਦੀ ਐਂਟਰੀ ਲਈ ਲੰਬੀ ਕਤਾਰ ਦੇਖੀ ਗਈ ਸੀ। ਮੈਚ ਸ਼ੁਰੂ ਹੋਣ ਦੇ ਕਰੀਬ ਡੇਢ ਘੰਟੇ ਤੱਕ ਵੀ ਦਰਸ਼ਕ ਬਾਹਰ ਕਤਾਰ ਵਿੱਚ ਖੜ੍ਹੇ ਰਹੇ ਸੀ। ਇਸ ਦੇ ਮੱਦੇਨਜ਼ਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਇਸ ਵਾਰ ਜਲਦੀ ਐਂਟਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੁਲਿਸ ਪ੍ਰਸ਼ਾਸਨ ਵੀ ਤਿਆਰ ਹੈ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਵਾਰ ਲੋਕਾਂ ਦੀ ਐਂਟਰੀ ਸਹੀ ਸਮੇਂ 'ਤੇ ਹੋਏ, ਇਸ ਲਈ ਐਂਟਰੀ ਗੇਟਾਂ ਦੀ ਗਿਣਤੀ ਵੀ ਵਧਾਈ ਗਈ ਹੈ।
ਮੈਚ ਤੋਂ ਪਹਿਲਾਂ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਸ ਹੈਦਰਾਬਾਦ ਦੋਵੇਂ ਟੀਮਾਂ ਮੈਦਾਨ 'ਤੇ ਪਹੁੰਚ ਕੇ ਅਭਿਆਸ ਕਰਨਗੀਆਂ। ਇਸ ਦੇ ਲਈ ਪੰਜਾਬ ਦੀ ਟੀਮ ਸ਼ਾਮ 6:00 ਵਜੇ ਤੋਂ ਰਾਤ 9:00 ਵਜੇ ਤੱਕ ਅਭਿਆਸ ਕਰੇਗੀ। ਜਦਕਿ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਸਟੇਡੀਅਮ 'ਚ ਅਭਿਆਸ ਕਰੇਗੀ। ਇਸ ਤੋਂ ਬਾਅਦ ਭਲਕੇ ਸ਼ਾਮ ਨੂੰ ਦੋਵਾਂ ਟੀਮਾਂ ਵਿਚਾਲੇ ਮੈਚ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।