Gujarat Assembly Election 2022: Ravindra Jadeja ਦੀ ਪਤਨੀ ਰਿਵਾਬਾ ਲੜੇਗੀ ਚੋਣ, ਭਾਜਪਾ ਨੇ ਮੌਜੂਦਾ MLA ਦੀ ਟਿਕਟ ਕੱਟ ਕੇ ਪ੍ਰਗਟਾਇਆ ਭਰੋਸਾ
Ravindra Jadeja wife, BJP List for Gujarat Elections: ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਭਾਜਪਾ ਦੀ ਟਿਕਟ 'ਤੇ ਵਿਧਾਨ ਸਭਾ ਚੋਣਾਂ ਲੜੇਗੀ। ਪਾਰਟੀ ਨੇ ਉਨ੍ਹਾਂ ਨੂੰ ਜਾਮਨਗਰ (ਉੱਤਰੀ) ਤੋਂ ਟਿਕਟ ਦਿੱਤੀ ਹੈ।
ਰਜਨੀਸ਼ ਕੌਰ ਦੀ ਰਿਪੋਰਟ
Gujarat Assembly Election 2022: ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬੀਜੇਪੀ (BJP) ਨੇ ਵੀਰਵਾਰ ਨੂੰ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਗੁਜਰਾਤ ਭਾਜਪਾ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਰਤੀ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਨੂੰ ਵੀ ਟਿਕਟ ਦਿੱਤੀ ਗਈ ਹੈ। ਉਹ ਭਾਜਪਾ ਦੀ ਟਿਕਟ 'ਤੇ ਜਾਮਨਗਰ (ਉੱਤਰੀ) ਤੋਂ ਚੋਣ ਲੜੇਗੀ। ਖਾਸ ਗੱਲ ਇਹ ਹੈ ਕਿ ਭਾਜਪਾ ਨੇ ਮੌਜੂਦਾ ਵਿਧਾਇਕ ਦੀ ਟਿਕਟ ਕੱਟ ਕੇ ਇਸ ਸੀਟ 'ਤੇ ਰਿਬੀਵਾ 'ਤੇ ਭਰੋਸਾ ਜਤਾਇਆ ਹੈ।
ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ 160 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਹੁਣ ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ 160 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਇਹ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭੂਪੇਂਦਰ ਪਟੇਲ ਘਾਟਲੋਡੀਆ ਸੀਟ ਤੋਂ ਚੋਣ ਲੜਨਗੇ ਅਤੇ ਇਸ ਦੇ ਨਾਲ ਹੀ ਭਾਜਪਾ ਨੇ ਜਾਮ ਨਗਰ ਉੱਤਰੀ ਤੋਂ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਹੋਈ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਸੂਚੀ ਨੂੰ ਆਖਰੀ ਰੂਪ ਦਿੱਤਾ ਗਿਆ। ਇਸ ਮੀਟਿੰਗ 'ਚ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕੀਤੀ ਗਈ।ਜਿਸ ਦਾ ਪ੍ਰੈੱਸ ਕਾਨਫਰੰਸ ਕਰ ਕੇ ਹੁਣ ਇਸ ਦਾ ਰਸਮੀ ਐਲਾਨ ਵੀ ਕਰ ਦਿੱਤਾ ਗਿਆ।
ਭਾਜਪਾ ਦੇ ਮੌਜੂਦਾ ਐਮਐਲਏ ਹਨ ਧਰਮਿੰਦਰ ਸਿੰਘ ਜਡੇਜਾ
ਇਸ ਸੀਟ ਤੋਂ ਮੌਜੂਦਾ ਵਿਧਾਇਕ ਭਾਜਪਾ ਦੇ ਧਰਮਿੰਦਰ ਸਿੰਘ ਜਡੇਜਾ ਹਨ, ਜਿਨ੍ਹਾਂ ਨੇ 2017 ਦੀਆਂ ਚੋਣਾਂ ਵਿੱਚ ਕਾਂਗਰਸ ਉਮੀਦਵਾਰ ਨੂੰ 40 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਇਸ ਵਾਰ ਭਾਜਪਾ ਨੇ ਧਰਮਿੰਦਰ ਸਿੰਘ ਦੀ ਥਾਂ ਰਿਵਾਬਾ 'ਤੇ ਭਰੋਸਾ ਜਤਾਇਆ ਹੈ। ਗੁਜਰਾਤ ਦੇ ਮੌਜੂਦਾ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਘਾਟਲੋਡੀਆ ਸੀਟ ਤੋਂ ਟਿਕਟ ਮਿਲੀ ਹੈ। ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਅਤੇ ਸੀਨੀਅਰ ਨੇਤਾ ਭੂਪੇਂਦਰ ਸਿੰਘ ਚੁਡਾਸਮਾ ਨੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਗੁਜਰਾਤ ਚੋਣ-2022 ਦੇ ਨਤੀਜੇ ਹਿਮਾਚਲ ਪ੍ਰਦੇਸ਼ ਚੋਣ ਨਤੀਜਿਆਂ ਦੇ ਨਾਲ 8 ਦਸੰਬਰ ਨੂੰ ਐਲਾਨੇ ਜਾਣਗੇ।
1995 ਤੋਂ ਬਾਅਦ ਕਦੇ ਨਹੀਂ ਹਾਰੀ ਭਾਜਪਾ
ਬੀਜੇਪੀ ਗੁਜਰਾਤ ਵਿੱਚ ਆਪਣਾ ਕਿਲ੍ਹਾ ਬਣਾਈ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰਿਸ਼ਮੇ 'ਤੇ ਪੂਰਾ ਭਰੋਸਾ ਕਰ ਰਹੀ ਹੈ। ਖਾਸ ਗੱਲ ਇਹ ਹੈ ਕਿ 1995 ਤੋਂ ਬਾਅਦ ਗੁਜਰਾਤ ਦੀਆਂ ਸਾਰੀਆਂ ਵਿਧਾਨ ਸਭਾ ਚੋਣਾਂ ਭਾਜਪਾ ਨੇ ਜਿੱਤੀਆਂ ਹਨ। 1995 ਤੋਂ ਪਹਿਲਾਂ ਗੁਜਰਾਤ ਨੂੰ ਕਾਂਗਰਸ ਦਾ ਗੜ੍ਹ ਕਿਹਾ ਜਾਂਦਾ ਸੀ।
ਕੀ ਰਵਿੰਦਰ ਜਡੇਜਾ ਵੀ ਕਰਨਗੇ ਚੋਣ ਪ੍ਰਚਾਰ?
ਮੰਨਿਆ ਜਾ ਰਿਹਾ ਹੈ ਕਿ ਰਵਿੰਦਰ ਜਡੇਜਾ ਵੀ ਆਪਣੀ ਪਤਨੀ ਦੇ ਚੋਣ ਪ੍ਰਚਾਰ 'ਚ ਯੋਗਦਾਨ ਪਾ ਸਕਦੇ ਹਨ। ਫਿਲਹਾਲ ਉਹ ਸੱਟ ਕਾਰਨ ਟੀਮ ਇੰਡੀਆ ਤੋਂ ਬਾਹਰ ਚੱਲ ਰਹੇ ਹਨ। ਦੱਸਣਯੋਗ ਹੈ ਕਿ 33 ਸਾਲਾ ਆਲਰਾਊਂਡਰ ਨੇ ਏਸ਼ੀਆ ਕੱਪ 'ਚ ਹਿੱਸਾ ਲਿਆ ਸੀ। ਉਹ ਅਗਸਤ-2022 ਤੋਂ ਭਾਰਤੀ ਟੀਮ ਤੋਂ ਬਾਹਰ ਹੈ। ਉਹਨਾਂ ਨੂੰ ਟੀ-20 ਵਿਸ਼ਵ ਕੱਪ ਲਈ ਚੁਣਿਆ ਜਾਣਾ ਸੀ ਪਰ ਉਹ ਆਖ਼ਰੀ ਸਮੇਂ ਜ਼ਖ਼ਮੀ ਹੋ ਗਏ ਜਿਸ ਕਾਰਨ ਉਹ ਵਿਸ਼ਵ ਕੱਪ ਦਾ ਹਿੱਸਾ ਨਹੀਂ ਬਣ ਸਕੇ।