Harbhajan Singh On Flood in Punjab: ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਤੇ ਆਉਣ ਤੋਂ ਬਾਅਦ ਜਲੰਧਰ ਦੇ ਹੜ੍ਹ ਪ੍ਰਭਾਵਿਤ ਲੋਹੀਆਂ ਇਲਾਕੇ 'ਚ ਸੇਵਾ ਭਾਵ ਦਿਖਾਉਣ ਪਹੁੰਚੇ। ਭੱਜੀ ਨੇ ਢੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੀਆਂ ਬੋਰਿਆਂ ਚੁੱਕਿਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।

ਵਿਰੋਧੀ ਪਾਰਟੀਆਂ ਨੂੰ ਦਿੱਤਾ ਕਰਾਰਾ ਜਵਾਬ

Continues below advertisement


ਵਿਰੋਧੀ ਪਾਰਟੀਆਂ ਵੱਲੋਂ ਹੜ੍ਹਾਂ ਦੌਰਾਨ ਉਨ੍ਹਾਂ ਦੇ ਵਿਦੇਸ਼ੀ ਦੌਰਿਆਂ 'ਤੇ ਕੀਤੀਆਂ ਟਿੱਪਣੀਆਂ 'ਤੇ ਭੱਜੀ ਨੇ ਜਵਾਬ ਦਿੰਦਿਆਂ ਕਿਹਾ ਉਹ ਹੜ੍ਹਾਂ ਤੋਂ ਪਹਿਲਾਂ ਹੀ ਵਿਦੇਸ਼ 'ਚ ਸਨ। ਜੇਕਰ ਉਹ ਇੱਥੇ ਹੁੰਦਾ ਤਾਂ ਸਭ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਦਾ। ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਇਹ ਸਮਾਂ ਹੈ ਅੱਗੇ ਆਉਣ ਅਤੇ ਲੋਕਾਂ ਦੀ ਮਦਦ ਕਰਨ ਦਾ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਆਪਣੇ ਐਮਪੀ ਫੰਡ ਵਿੱਚੋਂ ਹੀ ਨਹੀਂ ਸਗੋਂ ਨਿੱਜੀ ਤੌਰ ’ਤੇ ਵੀ ਮਦਦ ਕਰਨਗੇ।


ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਉਹ ਸੰਸਦ ਦੇ ਮਾਨਸੂਨ ਸੈਸ਼ਨ 'ਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕਰਨਗੇ ਅਤੇ ਹੜ੍ਹਾਂ ਕਾਰਨ ਪੰਜਾਬ ਨੂੰ ਜੋ ਨੁਕਸਾਨ ਹੋਇਆ ਹੈ ਉਸ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਵੀ ਕਰਨਗੇ।


ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ’ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਪੰਜਾਬ ਨੂੰ ਨਸ਼ਿਆਂ ਦੇ ਨਾਂ 'ਤੇ ਬਦਨਾਮ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਨਸ਼ਿਆਂ ਦੇ ਨਾਂ 'ਤੇ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ। ਜੇਕਰ ਪੰਜਾਬ ਦੀ ਸੱਚਾਈ ਦੇਖਣੀ ਹੈ ਤਾਂ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਉਣਾ ਚਾਹੀਦਾ ਹੈ। ਦੇਖੋ ਕਿਵੇ ਪੰਜਾਬ ਦੇ ਨੌਜਵਾਨ ਜੋਸ਼ ਨਾਲ ਹੜ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।


ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਲਗਾਤਾਰ ਭਾਰੀ ਮੀਂਹ ਤੋਂ ਬਾਅਦ ਹਾਲਾਤ ਬੇਹੱਦ ਖਰਾਬ ਚੱਲ ਰਹੇ ਹਨ। ਹਾਲਾਂਕਿ ਮੀਂਹ ਰੁਕਣ ਤੋਂ ਬਾਅਦ ਵੀ ਪੰਜਾਬ ਦੇ ਕਈ ਇਲਾਕੇ ਪਾਣੀ ਨਾਲ ਭਰੇ ਹੋਏ ਹਨ। ਇਸ ਦੌਰਾਨ ਹੜ੍ਹ ਪੀੜਤਾਂ ਦੀ ਮਦਦ ਲਈ ਸਿਰਫ ਪੰਜਾਬੀ ਸਟਾਰ ਹੀ ਨਹੀਂ ਸਗੋਂ ਬਾਲੀਵੁੱਡ ਸਟਾਰ ਨੇ ਵੀ ਹਿੱਸਾ ਪਾਇਆ ਹੈ।