Hardik Pandya: ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਲ ਹੀ 'ਚ ਆਪਣੇ ਹੋਮ ਟਾਊਨ ਵਡੋਦਰਾ ਪਹੁੰਚੇ। ਇਸ ਖਿਡਾਰੀ ਦਾ ਉੱਥੇ ਬਹੁਤ ਧੂਮਧਾਮ ਨਾਲ ਸਵਾਗਤ ਕੀਤਾ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਉੱਥੇ ਪਹੁੰਚ ਚੁੱਕੇ ਸਨ ਅਤੇ ਆਪਣੇ ਹੀਰੋ ਦੀਆਂ ਸਿਫਤਾਂ ਕਰ ਰਹੇ ਸਨ। ਦੱਸ ਦੇਈਏ ਕਿ ਅਸੀ ਹਾਰਦਿਕ ਪਾਂਡਿਆ ਦੀ ਗੱਲ ਕਰ ਰਹੇ ਹਾਂ, ਜੋ ਆਈਸੀਸੀ ਟੀ-20 ਵਿਸ਼ਵ ਕੱਪ 2024 ਦੀ ਜੇਤੂ ਟੀਮ ਦਾ ਹਿੱਸਾ ਸਨ।
ਪਾਂਡਿਆ ਨੇ ਪੂਰੇ ਟੂਰਨਾਮੈਂਟ ਦੌਰਾਨ ਚੰਗਾ ਪ੍ਰਦਰਸ਼ਨ ਕੀਤਾ। ਫਾਈਨਲ ਮੈਚ 'ਚ ਆਖਰੀ ਓਵਰ ਗੇਂਦਬਾਜ਼ੀ ਕਰਨ ਆਏ ਇਸ ਧਾਕੜ ਬੱਲੇਬਾਜ਼ ਨੇ ਟੀਮ ਇੰਡੀਆ ਨੂੰ ਚੈਂਪੀਅਨ ਬਣਾਇਆ। ਹਾਲਾਂਕਿ ਇਹ ਆਲਰਾਊਂਡਰ ਕੁਝ ਦਿਨਾਂ ਤੱਕ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਰਹਿਣਗੇ। ਅਸਲ 'ਚ ਉਸ ਦੇ ਬਾਰੇ 'ਚ ਇਕ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਹਾਰਦਿਕ ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ ਦਾ ਹਿੱਸਾ ਨਹੀਂ ਹੋਣਗੇ। ਇੱਥੇ ਜਾਣੋ ਇਸਦੀ ਵਜ੍ਹਾ...
ਹਾਰਦਿਕ ਪਾਂਡਿਆ ਸ਼੍ਰੀਲੰਕਾ ਖਿਲਾਫ ਸੀਰੀਜ਼ ਤੋਂ ਬਾਹਰ
ਹਾਰਦਿਕ ਪਾਂਡਿਆ ਨੂੰ ਲੈ ਕੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਯਾਨੀ X 'ਤੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, 30 ਸਾਲਾ ਖਿਡਾਰੀ ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ ਤੋਂ ਬਾਹਰ ਹੋ ਗਿਆ ਹੈ। ਸਟਾਰ ਆਲਰਾਊਂਡਰ ਨੇ ਬੀਸੀਸੀਆਈ ਤੋਂ ਛੁੱਟੀ ਮੰਗੀ ਹੈ। ਇਸ ਪਿੱਛੇ ਇੱਕ ਵੱਡਾ ਕਾਰਨ ਹੈ।
ਟੀਮ ਇੰਡੀਆ ਦੇ ਸੀਨੀਅਰ ਕ੍ਰਿਕਟਰ ਨੇ ਇਹ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਨਿੱਜੀ ਕਾਰਨਾਂ ਕਰਕੇ ਉਹ ਸ਼੍ਰੀਲੰਕਾ ਖਿਲਾਫ 2 ਅਗਸਤ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਟੀਮ ਦਾ ਹਿੱਸਾ ਨਹੀਂ ਹੋਣਗੇ।
ਇਹ ਖਿਡਾਰੀ ਟੀਮ ਇੰਡੀਆ ਦਾ ਉਪ ਕਪਤਾਨ ਹੋਵੇਗਾ
ਭਾਰਤੀ ਟੀਮ 2 ਅਗਸਤ ਤੋਂ ਸ਼੍ਰੀਲੰਕਾ ਦੀ ਧਰਤੀ 'ਤੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੇਗੀ। ਹਾਲਾਂਕਿ ਇਸ ਸੀਰੀਜ਼ ਤੋਂ ਪਹਿਲਾਂ ਹੀ ਹਾਰਦਿਕ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ। 30 ਸਾਲਾ ਕ੍ਰਿਕਟਰ ਇਸ ਸੀਰੀਜ਼ 'ਚ 15 ਮੈਂਬਰੀ ਟੀਮ ਦਾ ਹਿੱਸਾ ਨਹੀਂ ਹੋਵੇਗਾ।
ਦੱਸ ਦੇਈਏ ਕਿ ਹੁਣ ਹਾਰਦਿਕ ਦੇ ਟੀਮ ਵਿੱਚੋਂ ਬਾਹਰ ਹੋਣ ਤੋਂ ਬਾਅਦ ਟੀਮ ਪ੍ਰਬੰਧਨ ਇਹ ਜ਼ਿੰਮੇਵਾਰੀ ਕਿਸੇ ਹੋਰ ਖਿਡਾਰੀ ਨੂੰ ਸੌਂਪੇਗਾ। ਫਿਲਹਾਲ ਇਸ ਦੌੜ 'ਚ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਸਭ ਤੋਂ ਅੱਗੇ ਹਨ। ਉਨ੍ਹਾਂ ਨੂੰ ਉਪ ਕਪਤਾਨ ਬਣਾਇਆ ਜਾ ਸਕਦਾ ਹੈ।