Harmanpreet Kaur Fined: ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਗਈ। ਸੀਰੀਜ਼ ਦਾ ਆਖਰੀ ਮੈਚ ਟਾਈ ਹੋ ਗਿਆ। ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਮੈਚ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਖਰਾਬ ਅੰਪਾਇਰਿੰਗ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਹਰਮਨਪ੍ਰੀਤ ਨੇ ਕਿਹਾ ਕਿ ਉਹ ਕੁਝ ਫੈਸਲਿਆਂ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਨੇ ਅੰਪਾਇਰਿੰਗ ਨੂੰ ਬਹੁਤ ਮਾੜਾ ਕਰਾਰ ਦਿੱਤਾ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਸੀਰੀਜ਼ ਦਾ ਤੀਜਾ ਅਤੇ ਆਖਰੀ ਵਨਡੇ ਢਾਕਾ 'ਚ ਖੇਡਿਆ ਗਿਆ। ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਹੁਣ ਹਰਮਨਪ੍ਰੀਤ ਕੌਰ ਉੱਪਰ ਜ਼ੁਰਮਾਨਾ ਲਗਾਇਆ ਗਿਆ ਹੈ।



ਦੱਸ ਦੇਈਏ ਕਿ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ 'ਤੇ ਸ਼ੇਰ-ਏ-ਬੰਗਲਾ ਨੈਸ਼ਨਲ ਸਟੇਡੀਅਮ 'ਚ ਭਾਰਤ ਵਿਰੁੱਧ ਤੀਜੇ ਵਨਡੇ ਦੌਰਾਨ ਉਸ ਦੇ ਵਿਵਹਾਰ ਲਈ ਉਸਦੀ ਮੈਚ ਫੀਸ ਦਾ 75 ਫੀਸਦੀ ਜੁਰਮਾਨਾ ਲਗਾਇਆ ਗਿਆ ਹੈ। ਸ਼ਨੀਵਾਰ ਨੂੰ ਹੋਈ ਇਸ ਘਟਨਾ ਵਿੱਚ ਹਰਮਨਪ੍ਰੀਤ ਨੇ ਆਪਣੇ ਬੱਲੇ ਨਾਲ ਸਟੰਪ ਤੋੜ ਦਿੱਤਾ ਅਤੇ ਐਲਬੀਡਬਲਯੂ ਆਊਟ ਹੋਣ ਤੋਂ ਬਾਅਦ ਅੰਪਾਇਰ ਤਨਵੀਰ ਅਹਿਮਦ ਨਾਲ ਬਹਿਸ ਹੋਈ। ਮੈਚ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਇਸ ਨੂੰ ਲੈਵਲ ਦੋ ਅਪਰਾਧ ਵਜੋਂ ਸ਼੍ਰੇਣੀਬੱਧ ਕੀਤਾ ਗਿਆ।


ਜ਼ਿਕਰਯੋਗ ਹੈ ਕਿ ਤੀਜੇ ਵਨਡੇ 'ਚ ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 225 ਦੌੜਾਂ ਬਣਾਈਆਂ ਸਨ। ਇਸ ਦੇ ਜਵਾਬ 'ਚ ਭਾਰਤੀ ਟੀਮ ਵੀ 225 ਦੌੜਾਂ ਹੀ ਬਣਾ ਸਕੀ। ਟੀਮ ਇੰਡੀਆ ਲਈ ਹਰਲੀਨ ਦਿਓਲ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ। ਉਸ ਨੇ 108 ਗੇਂਦਾਂ ਦਾ ਸਾਹਮਣਾ ਕਰਦਿਆਂ 77 ਦੌੜਾਂ ਬਣਾਈਆਂ। ਹਰਲੀਨ ਦੀ ਪਾਰੀ ਵਿੱਚ 9 ਚੌਕੇ ਸ਼ਾਮਲ ਸਨ। ਜੇਮਿਮਾ ਰੌਡਰਿਗਜ਼ ਨੇ 33 ਦੌੜਾਂ ਦੀ ਅਜੇਤੂ ਪਾਰੀ ਖੇਡੀ। ਹਾਲਾਂਕਿ ਉਹ ਭਾਰਤ ਨੂੰ ਨਹੀਂ ਜਿੱਤ ਸਕੀ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ 59 ਦੌੜਾਂ ਬਣਾਈਆਂ। ਸਮ੍ਰਿਤੀ ਨੇ 85 ਗੇਂਦਾਂ ਦਾ ਸਾਹਮਣਾ ਕੀਤਾ ਅਤੇ 5 ਚੌਕੇ ਲਗਾਏ। ਹਰਮਨਪ੍ਰੀਤ ਨੇ 14 ਦੌੜਾਂ ਦਾ ਯੋਗਦਾਨ ਪਾਇਆ।