(Source: ECI/ABP News)
Yuvraj Singh ਨੇ ਪਿਤਾ ਬਣਨ ਦੀ ਖੁਸ਼ੀ ਸੋਸ਼ਲ ਮੀਡੀਆ 'ਤੇ ਕੀਤੀ ਸਾਂਝੀ, ਪਤਨੀ ਹੇਜ਼ਲ ਕੀਚ ਨੇ ਦਿੱਤਾ ਬੇਟੇ ਨੂੰ ਜਨਮ
Yuvraj Singh Hazel Keech News: ਯੁਵਰਾਜ ਸਿੰਘ ਦੀ ਪਤਨੀ ਹੇਜ਼ਲ ਕੀਚ ਨੇ ਬੇਟੇ ਨੂੰ ਜਨਮ ਦਿੱਤਾ ਹੈ। ਯੁਵਰਾਜ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ।
![Yuvraj Singh ਨੇ ਪਿਤਾ ਬਣਨ ਦੀ ਖੁਸ਼ੀ ਸੋਸ਼ਲ ਮੀਡੀਆ 'ਤੇ ਕੀਤੀ ਸਾਂਝੀ, ਪਤਨੀ ਹੇਜ਼ਲ ਕੀਚ ਨੇ ਦਿੱਤਾ ਬੇਟੇ ਨੂੰ ਜਨਮ Hazel Keech and Yuvraj Singh on welcoming a baby boy; thank god for this blessing Yuvraj Singh ਨੇ ਪਿਤਾ ਬਣਨ ਦੀ ਖੁਸ਼ੀ ਸੋਸ਼ਲ ਮੀਡੀਆ 'ਤੇ ਕੀਤੀ ਸਾਂਝੀ, ਪਤਨੀ ਹੇਜ਼ਲ ਕੀਚ ਨੇ ਦਿੱਤਾ ਬੇਟੇ ਨੂੰ ਜਨਮ](https://feeds.abplive.com/onecms/images/uploaded-images/2022/01/26/72fb9c7825ef9690c3e2e3fa8e1d5334_original.jpg?impolicy=abp_cdn&imwidth=1200&height=675)
Hazel Keech and Yuvraj Singh blessed with a baby boy: ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੀ ਪਤਨੀ ਹੇਜ਼ਲ ਕੀਚ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਯੁਵਰਾਜ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੇਜ਼ਲ ਨੇ ਬੇਟੇ ਨੂੰ ਜਨਮ ਦਿੱਤਾ ਹੈ। ਇਸ ਦੇ ਨਾਲ ਹੀ ਯੁਵੀ ਨੇ ਪ੍ਰਾਈਵੇਸੀ ਨੂੰ ਲੈ ਕੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਖਾਸ ਗੱਲ ਵੀ ਕਹੀ ਹੈ।
ਯੁਵਰਾਜ ਸਿੰਘ ਨੇ ਇਹ ਖੁਸ਼ਖਬਰੀ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਫੀਡ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਹੇਜ਼ਲ ਕੀਚ ਨੇ ਬੇਟੇ ਨੂੰ ਜਨਮ ਦਿੱਤਾ ਹੈ। ਯੁਵੀ ਨੇ ਇਸ ਲਈ ਭਗਵਾਨ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਪ੍ਰਾਈਵੇਸੀ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ।
View this post on Instagram
ਦੱਸ ਦੇਈਏ ਕਿ ਯੁਵਰਾਜ ਅਤੇ ਹੇਜ਼ਲ ਕੀਚ ਦਾ ਵਿਆਹ ਸਾਲ 2016 ਵਿੱਚ ਹੋਇਆ ਸੀ। ਯੁਵੀ ਅਤੇ ਹੇਜ਼ਲ ਦੇ ਵਿਆਹ ਦੀ ਕਹਾਣੀ ਬਹੁਤ ਦਿਲਚਸਪ ਹੈ। ਯੁਵਰਾਜ ਨੇ ਇੱਕ ਇੰਟਰਵਿਊ 'ਚ ਦੱਸਿਆ ਸੀ ਕਿ ਉਨ੍ਹਾਂ ਨੇ ਹੇਜ਼ਲ ਨਾਲ ਵਿਆਹ ਕਰਨ ਲਈ ਕਾਫੀ ਪਾਪੜ ਵੇਲਣੇ ਪਏ ਸੀ। ਉਨ੍ਹਾਂ ਨੇ ਦੱਸਿਆ ਕਿ ਹੇਜ਼ਲ ਨੇ ਕਰੀਬ 3 ਮਹੀਨਿਆਂ ਬਾਅਦ ਸੋਸ਼ਲ ਮੀਡੀਆ 'ਤੇ ਉਸ ਦੀ ਫਰੈਂਡ ਰਿਕਵੈਸਟ ਅਸੈਪਟ ਕੀਤੀ ਸੀ।
ਇਹ ਵੀ ਪੜ੍ਹੋ: Republic Day: Padma Awards ਨਾਲ ਸਨਮਾਨਿਤ ਲੋਕਾਂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)