World Cup 2023: ਵਿਸ਼ਵ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 14 ਅਕਤੂਬਰ ਨੂੰ ਖੇਡਿਆ ਜਾਵੇਗਾ। ਹਾਲਾਂਕਿ ਪਹਿਲਾਂ ਇਸ ਮੈਚ ਦੀ ਤਰੀਕ 15 ਅਕਤੂਬਰ ਤੈਅ ਕੀਤੀ ਗਈ ਸੀ ਪਰ ਬਾਅਦ 'ਚ ਇਸ ਨੂੰ ਬਦਲ ਦਿੱਤਾ ਗਿਆ। ਭਾਰਤ-ਪਾਕਿਸਤਾਨ ਮੈਚ ਤੋਂ ਇਲਾਵਾ 8 ਮੈਚਾਂ ਦੇ ਸ਼ੈਡਿਊਲ 'ਚ ਬਦਲਾਅ ਕੀਤਾ ਗਿਆ ਹੈ।
ਆਈਸੀਸੀ ਦੇ ਨਵੇਂ ਸ਼ੈਡਿਊਲ ਮੁਤਾਬਕ ਇੰਗਲੈਂਡ ਅਤੇ ਬੰਗਲਾਦੇਸ਼ ਵਿਚਾਲੇ ਮੈਚ 10 ਅਕਤੂਬਰ ਨੂੰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ 10 ਅਕਤੂਬਰ ਨੂੰ ਪਾਕਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਮੈਚ ਵੀ ਖੇਡਿਆ ਜਾਵੇਗਾ। ਇੰਗਲੈਂਡ ਅਤੇ ਬੰਗਲਾਦੇਸ਼ ਵਿਚਾਲੇ ਮੈਚ ਸਵੇਰੇ 10.30 ਵਜੇ ਸ਼ੁਰੂ ਹੋਵੇਗਾ। ਜਦਕਿ ਪਾਕਿਸਤਾਨ ਅਤੇ ਸ਼੍ਰੀਲੰਕਾ ਦਾ ਮੈਚ ਦੁਪਹਿਰ 2 ਵਜੇ ਤੋਂ ਖੇਡਿਆ ਜਾਣਾ ਹੈ।
ਇਹ ਵੀ ਪੜ੍ਹੋ: MS Dhoni: ਮਹਿੰਦਰ ਸਿੰਘ ਧੋਨੀ ਲਈ ਵਿਰਾਟ ਕੋਹਲੀ ਨੇ ਇੰਝ ਦਿੱਤੀ ਕੁਰਬਾਨੀ, ਜਾਣੋ ਵੀਡੀਓ ਕਿਉਂ ਹੋ ਰਿਹਾ ਵਾਇਰਲ?
ਆਈਸੀਸੀ ਨੇ ਬਦਲਿਆ ਇਨ੍ਹਾਂ ਮੈਚਾਂ ਦਾ ਸ਼ਡਿਊਲ
ਉੱਥੇ ਹੀ ਆਸਟਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ 12 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਜਦੋਂ ਕਿ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਦੀਆਂ ਟੀਮਾਂ 13 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਟੀਮਾਂ ਵਿਚਾਲੇ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਭਾਰਤ-ਪਾਕਿਸਤਾਨ ਦੀਆਂ ਟੀਮਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ 14 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਜਦਕਿ ਇੰਗਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਮੈਚ 15 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ।
ਆਸਟ੍ਰੇਲੀਆ ਅਤੇ ਬੰਗਲਾਦੇਸ਼ ਵਿਚਾਲੇ ਮੈਚ 11 ਨਵੰਬਰ ਨੂੰ ਖੇਡਿਆ ਜਾਵੇਗਾ। ਆਸਟ੍ਰੇਲੀਆ ਅਤੇ ਬੰਗਲਾਦੇਸ਼ ਦਾ ਮੈਚ ਭਾਰਤੀ ਸਮੇਂ ਅਨੁਸਾਰ ਸਵੇਰੇ 10.30 ਵਜੇ ਤੋਂ ਖੇਡਿਆ ਜਾਵੇਗਾ। ਇਸ ਦਿਨ ਯਾਨੀ 11 ਨਵੰਬਰ ਨੂੰ ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਮੈਚ ਹੋਵੇਗਾ। ਇਹ ਮੈਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਇਸ ਤੋਂ ਇਲਾਵਾ 12 ਨਵੰਬਰ ਨੂੰ ਭਾਰਤੀ ਟੀਮ ਦੇ ਸਾਹਮਣੇ ਨੀਦਰਲੈਂਡ ਦੀ ਚੁਣੌਤੀ ਹੋਵੇਗੀ। ਭਾਰਤ ਅਤੇ ਨੀਦਰਲੈਂਡ ਵਿਚਾਲੇ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ।
ਇਹ ਵੀ ਪੜ੍ਹੋ: KL Rahul: ਭਾਰਤੀ ਪ੍ਰਸ਼ੰਸਕਾਂ ਲਈ ਖੁਸ਼ਖਬਰੀ! ਜਲਦੀ ਹੀ ਮੈਦਾਨ 'ਤੇ ਨਜ਼ਰ ਆਉਣਗੇ ਕੇਐੱਲ ਰਾਹੁਲ