ICC Cricket World Cup: ਅੱਜ ਵਿਸ਼ਵ ਕੱਪ 'ਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੈਚ ਹੋਣ ਜਾ ਰਿਹਾ ਹੈ। ਇਹ ਵਿਸ਼ਵ ਕੱਪ ਦਾ 17ਵਾਂ ਮੈਚ ਹੈ, ਅਤੇ ਭਾਰਤ ਅਤੇ ਬੰਗਲਾਦੇਸ਼ ਦੋਵਾਂ ਲਈ ਚੌਥਾ ਵਿਸ਼ਵ ਕੱਪ ਮੈਚ ਹੋਵੇਗਾ। ਇਹ ਮੈਚ ਪੁਣੇ ਦੇ ਮੈਦਾਨ 'ਤੇ ਖੇਡਿਆ ਜਾਵੇਗਾ। ਭਾਰਤੀ ਟੀਮ ਆਪਣੇ ਪਹਿਲੇ ਤਿੰਨ ਮੈਚ ਜਿੱਤ ਕੇ ਮੈਦਾਨ 'ਚ ਉਤਰੇਗੀ, ਜਦਕਿ ਬੰਗਲਾਦੇਸ਼ ਦੀ ਟੀਮ ਨੇ ਹੁਣ ਤੱਕ 3 'ਚੋਂ ਸਿਰਫ 2 ਮੈਚ ਜਿੱਤੇ ਹਨ। ਇਸ ਮੈਚ 'ਚ ਬੰਗਲਾਦੇਸ਼ ਦੇ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਬੰਗਲਾਦੇਸ਼ ਦੇ ਸਟੈਂਡ-ਇਨ ਕਪਤਾਨ ਨਜ਼ਮੁਲ ਹੁਸੈਨ ਸ਼ਾਂਤੋ ਨੇ ਕਿਹਾ ਕਿ ਉਹ ਪਿੱਚ ਅਤੇ ਮੌਸਮ ਨੂੰ ਦੇਖਦੇ ਹੋਏ ਪਹਿਲਾਂ ਬੱਲੇਬਾਜ਼ੀ ਕਰਨਾ ਚਾਹੁੰਦਾ ਸੀ, ਜਦਕਿ ਰੋਹਿਤ ਸ਼ਰਮਾ ਨੇ ਕਿਹਾ ਕਿ ਉਹ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨਾ ਚਾਹੁੰਦਾ ਸੀ।


ਬੰਗਲਾਦੇਸ਼ ਦੇ ਪਲੇਇੰਗ ਇਲੈਵਨ: ਲਿਟਨ ਦਾਸ, ਤਨਜੀਦ ਹਸਨ, ਨਜ਼ਮੁਲ ਹੁਸੈਨ ਸ਼ਾਂਤੋ (ਕਪਤਾਨ), ਮੇਹਦੀ ਹਸਨ ਮਿਰਾਜ, ਤੌਹੀਦ ਹਰੀਦੌਏ, ਮੁਸ਼ਫਿਕਰ ਰਹੀਮ (ਵਿਕਟਕੀਪਰ), ਮਹਿਮੂਦੁੱਲਾ, ਨਸੁਮ ਅਹਿਮਦ, ਹਸਨ ਮਹਿਮੂਦ, ਮੁਸਤਫਿਜ਼ੁਰ ਰਹਿਮਾਨ, ਸ਼ਰੀਫੁਲ ਇਸਲਾਮ।


ਭਾਰਤ ਦੇ ਪਲੇਇੰਗ ਇਲੈਵਨ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।